ਗਉੜੀ ਗੁਆਰੇਰੀ ਮਹਲਾ

ਮਨੁ ਮੰਦਰੁ ਤਨੁ ਸਾਜੀ ਬਾਰਿ

ਇਸ ਹੀ ਮਧੇ ਬਸਤੁ ਅਪਾਰ

ਇਸ ਹੀ ਭੀਤਰਿ ਸੁਨੀਅਤ ਸਾਹੁ

ਕਵਨੁ ਬਾਪਾਰੀ ਜਾ ਕਾ ਊਹਾ ਵਿਸਾਹੁ ॥੧॥

ਨਾਮ ਰਤਨ ਕੋ ਕੋ ਬਿਉਹਾਰੀ

ਅੰਮ੍ਰਿਤ ਭੋਜਨੁ ਕਰੇ ਆਹਾਰੀ ॥੧॥ ਰਹਾਉ

ਮਨੁ ਤਨੁ ਅਰਪੀ ਸੇਵ ਕਰੀਜੈ

ਕਵਨ ਸੁ ਜੁਗਤਿ ਜਿਤੁ ਕਰਿ ਭੀਜੈ

ਪਾਇ ਲਗਉ ਤਜਿ ਮੇਰਾ ਤੇਰੈ

ਕਵਨੁ ਸੁ ਜਨੁ ਜੋ ਸਉਦਾ ਜੋਰੈ ॥੨॥

ਮਹਲੁ ਸਾਹ ਕਾ ਕਿਨ ਬਿਧਿ ਪਾਵੈ

ਕਵਨ ਸੁ ਬਿਧਿ ਜਿਤੁ ਭੀਤਰਿ ਬੁਲਾਵੈ

ਤੂੰ ਵਡ ਸਾਹੁ ਜਾ ਕੇ ਕੋਟਿ ਵਣਜਾਰੇ

ਕਵਨੁ ਸੁ ਦਾਤਾ ਲੇ ਸੰਚਾਰੇ ॥੩॥

ਖੋਜਤ ਖੋਜਤ ਨਿਜ ਘਰੁ ਪਾਇਆ

ਅਮੋਲ ਰਤਨੁ ਸਾਚੁ ਦਿਖਲਾਇਆ

ਕਰਿ ਕਿਰਪਾ ਜਬ ਮੇਲੇ ਸਾਹਿ

ਕਹੁ ਨਾਨਕ ਗੁਰ ਕੈ ਵੇਸਾਹਿ ॥੪॥੧੬॥੮੫॥

ਗਉੜੀ ਮਹਲਾ ਗੁਆਰੇਰੀ

ਰੈਣਿ ਦਿਨਸੁ ਰਹੈ ਇਕ ਰੰਗਾ

ਪ੍ਰਭ ਕਉ ਜਾਣੈ ਸਦ ਹੀ ਸੰਗਾ

ਠਾਕੁਰ ਨਾਮੁ ਕੀਓ ਉਨਿ ਵਰਤਨਿ

ਤ੍ਰਿਪਤਿ ਅਘਾਵਨੁ ਹਰਿ ਕੈ ਦਰਸਨਿ ॥੧॥

ਹਰਿ ਸੰਗਿ ਰਾਤੇ ਮਨ ਤਨ ਹਰੇ

ਗੁਰ ਪੂਰੇ ਕੀ ਸਰਨੀ ਪਰੇ ॥੧॥ ਰਹਾਉ

ਚਰਣ ਕਮਲ ਆਤਮ ਆਧਾਰ

ਏਕੁ ਨਿਹਾਰਹਿ ਆਗਿਆਕਾਰ

ਏਕੋ ਬਨਜੁ ਏਕੋ ਬਿਉਹਾਰੀ

ਅਵਰੁ ਜਾਨਹਿ ਬਿਨੁ ਨਿਰੰਕਾਰੀ ॥੨॥

ਹਰਖ ਸੋਗ ਦੁਹਹੂੰ ਤੇ ਮੁਕਤੇ

ਸਦਾ ਅਲਿਪਤੁ ਜੋਗ ਅਰੁ ਜੁਗਤੇ

ਦੀਸਹਿ ਸਭ ਮਹਿ ਸਭ ਤੇ ਰਹਤੇ

ਪਾਰਬ੍ਰਹਮ ਕਾ ਓਇ ਧਿਆਨੁ ਧਰਤੇ ॥੩॥

ਸੰਤਨ ਕੀ ਮਹਿਮਾ ਕਵਨ ਵਖਾਨਉ

ਅਗਾਧਿ ਬੋਧਿ ਕਿਛੁ ਮਿਤਿ ਨਹੀ ਜਾਨਉ

ਪਾਰਬ੍ਰਹਮ ਮੋਹਿ ਕਿਰਪਾ ਕੀਜੈ

ਧੂਰਿ ਸੰਤਨ ਕੀ ਨਾਨਕ ਦੀਜੈ ॥੪॥੧੭॥੮੬॥

ਗਉੜੀ ਗੁਆਰੇਰੀ ਮਹਲਾ

ਤੂੰ ਮੇਰਾ ਸਖਾ ਤੂੰਹੀ ਮੇਰਾ ਮੀਤੁ

ਤੂੰ ਮੇਰਾ ਪ੍ਰੀਤਮੁ ਤੁਮ ਸੰਗਿ ਹੀਤੁ

ਤੂੰ ਮੇਰੀ ਪਤਿ ਤੂਹੈ ਮੇਰਾ ਗਹਣਾ

ਤੁਝ ਬਿਨੁ ਨਿਮਖੁ ਜਾਈ ਰਹਣਾ ॥੧॥

ਤੂੰ ਮੇਰੇ ਲਾਲਨ ਤੂੰ ਮੇਰੇ ਪ੍ਰਾਨ

ਤੂੰ ਮੇਰੇ ਸਾਹਿਬ ਤੂੰ ਮੇਰੇ ਖਾਨ ॥੧॥ ਰਹਾਉ

ਜਿਉ ਤੁਮ ਰਾਖਹੁ ਤਿਵ ਹੀ ਰਹਨਾ

ਜੋ ਤੁਮ ਕਹਹੁ ਸੋਈ ਮੋਹਿ ਕਰਨਾ

ਜਹ ਪੇਖਉ ਤਹਾ ਤੁਮ ਬਸਨਾ

ਨਿਰਭਉ ਨਾਮੁ ਜਪਉ ਤੇਰਾ ਰਸਨਾ ॥੨॥

ਤੂੰ ਮੇਰੀ ਨਵ ਨਿਧਿ ਤੂੰ ਭੰਡਾਰੁ

ਰੰਗ ਰਸਾ ਤੂੰ ਮਨਹਿ ਅਧਾਰੁ

ਤੂੰ ਮੇਰੀ ਸੋਭਾ ਤੁਮ ਸੰਗਿ ਰਚੀਆ

ਤੂੰ ਮੇਰੀ ਓਟ ਤੂੰ ਹੈ ਮੇਰਾ ਤਕੀਆ ॥੩॥

ਮਨ ਤਨ ਅੰਤਰਿ ਤੁਹੀ ਧਿਆਇਆ

ਮਰਮੁ ਤੁਮਾਰਾ ਗੁਰ ਤੇ ਪਾਇਆ

ਸਤਿਗੁਰ ਤੇ ਦ੍ਰਿੜਿਆ ਇਕੁ ਏਕੈ

ਨਾਨਕ ਦਾਸ ਹਰਿ ਹਰਿ ਹਰਿ ਟੇਕੈ ॥੪॥੧੮॥੮੭॥