ਗਉੜੀ ਗੁਆਰੇਰੀ ਮਹਲਾ

ਬੰਧਨ ਤੋੜਿ ਬੋਲਾਵੈ ਰਾਮੁ

ਮਨ ਮਹਿ ਲਾਗੈ ਸਾਚੁ ਧਿਆਨੁ

ਮਿਟਹਿ ਕਲੇਸ ਸੁਖੀ ਹੋਇ ਰਹੀਐ

ਐਸਾ ਦਾਤਾ ਸਤਿਗੁਰੁ ਕਹੀਐ ॥੧॥

ਸੋ ਸੁਖਦਾਤਾ ਜਿ ਨਾਮੁ ਜਪਾਵੈ

ਕਰਿ ਕਿਰਪਾ ਤਿਸੁ ਸੰਗਿ ਮਿਲਾਵੈ ॥੧॥ ਰਹਾਉ

ਜਿਸੁ ਹੋਇ ਦਇਆਲੁ ਤਿਸੁ ਆਪਿ ਮਿਲਾਵੈ

ਸਰਬ ਨਿਧਾਨ ਗੁਰੂ ਤੇ ਪਾਵੈ

ਆਪੁ ਤਿਆਗਿ ਮਿਟੈ ਆਵਣ ਜਾਣਾ

ਸਾਧ ਕੈ ਸੰਗਿ ਪਾਰਬ੍ਰਹਮੁ ਪਛਾਣਾ ॥੨॥

ਜਨ ਊਪਰਿ ਪ੍ਰਭ ਭਏ ਦਇਆਲ

ਜਨ ਕੀ ਟੇਕ ਏਕ ਗੋਪਾਲ

ਏਕਾ ਲਿਵ ਏਕੋ ਮਨਿ ਭਾਉ

ਸਰਬ ਨਿਧਾਨ ਜਨ ਕੈ ਹਰਿ ਨਾਉ ॥੩॥

ਪਾਰਬ੍ਰਹਮ ਸਿਉ ਲਾਗੀ ਪ੍ਰੀਤਿ

ਨਿਰਮਲ ਕਰਣੀ ਸਾਚੀ ਰੀਤਿ

ਗੁਰਿ ਪੂਰੈ ਮੇਟਿਆ ਅੰਧਿਆਰਾ

ਨਾਨਕ ਕਾ ਪ੍ਰਭੁ ਅਪਰ ਅਪਾਰਾ ॥੪॥੨੪॥੯੩॥

ਗਉੜੀ ਗੁਆਰੇਰੀ ਮਹਲਾ

ਜਿਸੁ ਮਨਿ ਵਸੈ ਤਰੈ ਜਨੁ ਸੋਇ

ਜਾ ਕੈ ਕਰਮਿ ਪਰਾਪਤਿ ਹੋਇ

ਦੂਖੁ ਰੋਗੁ ਕਛੁ ਭਉ ਬਿਆਪੈ

ਅੰਮ੍ਰਿਤ ਨਾਮੁ ਰਿਦੈ ਹਰਿ ਜਾਪੈ ॥੧॥

ਪਾਰਬ੍ਰਹਮੁ ਪਰਮੇਸੁਰੁ ਧਿਆਈਐ

ਗੁਰ ਪੂਰੇ ਤੇ ਇਹ ਮਤਿ ਪਾਈਐ ॥੧॥ ਰਹਾਉ

ਕਰਣ ਕਰਾਵਨਹਾਰ ਦਇਆਲ

ਜੀਅ ਜੰਤ ਸਗਲੇ ਪ੍ਰਤਿਪਾਲ

ਅਗਮ ਅਗੋਚਰ ਸਦਾ ਬੇਅੰਤਾ

ਸਿਮਰਿ ਮਨਾ ਪੂਰੇ ਗੁਰ ਮੰਤਾ ॥੨॥

ਜਾ ਕੀ ਸੇਵਾ ਸਰਬ ਨਿਧਾਨੁ

ਪ੍ਰਭ ਕੀ ਪੂਜਾ ਪਾਈਐ ਮਾਨੁ

ਜਾ ਕੀ ਟਹਲ ਬਿਰਥੀ ਜਾਇ

ਸਦਾ ਸਦਾ ਹਰਿ ਕੇ ਗੁਣ ਗਾਇ ॥੩॥

ਕਰਿ ਕਿਰਪਾ ਪ੍ਰਭ ਅੰਤਰਜਾਮੀ

ਸੁਖ ਨਿਧਾਨ ਹਰਿ ਅਲਖ ਸੁਆਮੀ

ਜੀਅ ਜੰਤ ਤੇਰੀ ਸਰਣਾਈ

ਨਾਨਕ ਨਾਮੁ ਮਿਲੈ ਵਡਿਆਈ ॥੪॥੨੫॥੯੪॥

ਗਉੜੀ ਗੁਆਰੇਰੀ ਮਹਲਾ

ਜੀਅ ਜੁਗਤਿ ਜਾ ਕੈ ਹੈ ਹਾਥ

ਸੋ ਸਿਮਰਹੁ ਅਨਾਥ ਕੋ ਨਾਥੁ

ਪ੍ਰਭ ਚਿਤਿ ਆਏ ਸਭੁ ਦੁਖੁ ਜਾਇ

ਭੈ ਸਭ ਬਿਨਸਹਿ ਹਰਿ ਕੈ ਨਾਇ ॥੧॥

ਬਿਨੁ ਹਰਿ ਭਉ ਕਾਹੇ ਕਾ ਮਾਨਹਿ

ਹਰਿ ਬਿਸਰਤ ਕਾਹੇ ਸੁਖੁ ਜਾਨਹਿ ॥੧॥ ਰਹਾਉ

ਜਿਨਿ ਧਾਰੇ ਬਹੁ ਧਰਣਿ ਅਗਾਸ

ਜਾ ਕੀ ਜੋਤਿ ਜੀਅ ਪਰਗਾਸ

ਜਾ ਕੀ ਬਖਸ ਮੇਟੈ ਕੋਇ

ਸਿਮਰਿ ਸਿਮਰਿ ਪ੍ਰਭੁ ਨਿਰਭਉ ਹੋਇ ॥੨॥

ਆਠ ਪਹਰ ਸਿਮਰਹੁ ਪ੍ਰਭ ਨਾਮੁ

ਅਨਿਕ ਤੀਰਥ ਮਜਨੁ ਇਸਨਾਨੁ

ਪਾਰਬ੍ਰਹਮ ਕੀ ਸਰਣੀ ਪਾਹਿ

ਕੋਟਿ ਕਲੰਕ ਖਿਨ ਮਹਿ ਮਿਟਿ ਜਾਹਿ ॥੩॥

ਬੇਮੁਹਤਾਜੁ ਪੂਰਾ ਪਾਤਿਸਾਹੁ

ਪ੍ਰਭ ਸੇਵਕ ਸਾਚਾ ਵੇਸਾਹੁ

ਗੁਰਿ ਪੂਰੈ ਰਾਖੇ ਦੇ ਹਾਥ

ਨਾਨਕ ਪਾਰਬ੍ਰਹਮ ਸਮਰਾਥ ॥੪॥੨੬॥੯੫॥