ਗਉੜੀ ਗੁਆਰੇਰੀ ਮਹਲਾ

ਹਮ ਧਨਵੰਤ ਭਾਗਠ ਸਚ ਨਾਇ

ਹਰਿ ਗੁਣ ਗਾਵਹ ਸਹਜਿ ਸੁਭਾਇ ॥੧॥ ਰਹਾਉ

ਪੀਊ ਦਾਦੇ ਕਾ ਖੋਲਿ ਡਿਠਾ ਖਜਾਨਾ

ਤਾ ਮੇਰੈ ਮਨਿ ਭਇਆ ਨਿਧਾਨਾ ॥੧॥

ਰਤਨ ਲਾਲ ਜਾ ਕਾ ਕਛੂ ਮੋਲੁ

ਭਰੇ ਭੰਡਾਰ ਅਖੂਟ ਅਤੋਲ ॥੨॥

ਖਾਵਹਿ ਖਰਚਹਿ ਰਲਿ ਮਿਲਿ ਭਾਈ

ਤੋਟਿ ਆਵੈ ਵਧਦੋ ਜਾਈ ॥੩॥

ਕਹੁ ਨਾਨਕ ਜਿਸੁ ਮਸਤਕਿ ਲੇਖੁ ਲਿਖਾਇ

ਸੁ ਏਤੁ ਖਜਾਨੈ ਲਇਆ ਰਲਾਇ ॥੪॥੩੧॥੧੦੦॥

ਗਉੜੀ ਮਹਲਾ

ਡਰਿ ਡਰਿ ਮਰਤੇ ਜਬ ਜਾਨੀਐ ਦੂਰਿ

ਡਰੁ ਚੂਕਾ ਦੇਖਿਆ ਭਰਪੂਰਿ ॥੧॥

ਸਤਿਗੁਰ ਅਪਨੇ ਕਉ ਬਲਿਹਾਰੈ

ਛੋਡਿ ਜਾਈ ਸਰਪਰ ਤਾਰੈ ॥੧॥ ਰਹਾਉ

ਦੂਖੁ ਰੋਗੁ ਸੋਗੁ ਬਿਸਰੈ ਜਬ ਨਾਮੁ

ਸਦਾ ਅਨੰਦੁ ਜਾ ਹਰਿ ਗੁਣ ਗਾਮੁ ॥੨॥

ਬੁਰਾ ਭਲਾ ਕੋਈ ਕਹੀਜੈ

ਛੋਡਿ ਮਾਨੁ ਹਰਿ ਚਰਨ ਗਹੀਜੈ ॥੩॥

ਕਹੁ ਨਾਨਕ ਗੁਰ ਮੰਤ੍ਰੁ ਚਿਤਾਰਿ

ਸੁਖੁ ਪਾਵਹਿ ਸਾਚੈ ਦਰਬਾਰਿ ॥੪॥੩੨॥੧੦੧॥

ਗਉੜੀ ਮਹਲਾ

ਜਾ ਕਾ ਮੀਤੁ ਸਾਜਨੁ ਹੈ ਸਮੀਆ

ਤਿਸੁ ਜਨ ਕਉ ਕਹੁ ਕਾ ਕੀ ਕਮੀਆ ॥੧॥

ਜਾ ਕੀ ਪ੍ਰੀਤਿ ਗੋਬਿੰਦ ਸਿਉ ਲਾਗੀ

ਦੂਖੁ ਦਰਦੁ ਭ੍ਰਮੁ ਤਾ ਕਾ ਭਾਗੀ ॥੧॥ ਰਹਾਉ

ਜਾ ਕਉ ਰਸੁ ਹਰਿ ਰਸੁ ਹੈ ਆਇਓ

ਸੋ ਅਨ ਰਸ ਨਾਹੀ ਲਪਟਾਇਓ ॥੨॥

ਜਾ ਕਾ ਕਹਿਆ ਦਰਗਹ ਚਲੈ

ਸੋ ਕਿਸ ਕਉ ਨਦਰਿ ਲੈ ਆਵੈ ਤਲੈ ॥੩॥

ਜਾ ਕਾ ਸਭੁ ਕਿਛੁ ਤਾ ਕਾ ਹੋਇ

ਨਾਨਕ ਤਾ ਕਉ ਸਦਾ ਸੁਖੁ ਹੋਇ ॥੪॥੩੩॥੧੦੨॥

ਗਉੜੀ ਮਹਲਾ

ਜਾ ਕੈ ਦੁਖੁ ਸੁਖੁ ਸਮ ਕਰਿ ਜਾਪੈ

ਤਾ ਕਉ ਕਾੜਾ ਕਹਾ ਬਿਆਪੈ ॥੧॥

ਸਹਜ ਅਨੰਦ ਹਰਿ ਸਾਧੂ ਮਾਹਿ

ਆਗਿਆਕਾਰੀ ਹਰਿ ਹਰਿ ਰਾਇ ॥੧॥ ਰਹਾਉ

ਜਾ ਕੈ ਅਚਿੰਤੁ ਵਸੈ ਮਨਿ ਆਇ

ਤਾ ਕਉ ਚਿੰਤਾ ਕਤਹੂੰ ਨਾਹਿ ॥੨॥

ਜਾ ਕੈ ਬਿਨਸਿਓ ਮਨ ਤੇ ਭਰਮਾ

ਤਾ ਕੈ ਕਛੂ ਨਾਹੀ ਡਰੁ ਜਮਾ ॥੩॥

ਜਾ ਕੈ ਹਿਰਦੈ ਦੀਓ ਗੁਰਿ ਨਾਮਾ

ਕਹੁ ਨਾਨਕ ਤਾ ਕੈ ਸਗਲ ਨਿਧਾਨਾ ॥੪॥੩੪॥੧੦੩॥

ਗਉੜੀ ਮਹਲਾ

ਅਗਮ ਰੂਪ ਕਾ ਮਨ ਮਹਿ ਥਾਨਾ

ਗੁਰ ਪ੍ਰਸਾਦਿ ਕਿਨੈ ਵਿਰਲੈ ਜਾਨਾ ॥੧॥

ਸਹਜ ਕਥਾ ਕੇ ਅੰਮ੍ਰਿਤ ਕੁੰਟਾ

ਜਿਸਹਿ ਪਰਾਪਤਿ ਤਿਸੁ ਲੈ ਭੁੰਚਾ ॥੧॥ ਰਹਾਉ

ਅਨਹਤ ਬਾਣੀ ਥਾਨੁ ਨਿਰਾਲਾ

ਤਾ ਕੀ ਧੁਨਿ ਮੋਹੇ ਗੋਪਾਲਾ ॥੨॥

ਤਹ ਸਹਜ ਅਖਾਰੇ ਅਨੇਕ ਅਨੰਤਾ

ਪਾਰਬ੍ਰਹਮ ਕੇ ਸੰਗੀ ਸੰਤਾ ॥੩॥

ਹਰਖ ਅਨੰਤ ਸੋਗ ਨਹੀ ਬੀਆ

ਸੋ ਘਰੁ ਗੁਰਿ ਨਾਨਕ ਕਉ ਦੀਆ ॥੪॥੩੫॥੧੦੪॥