ਗਉੜੀ ਮਃ

ਕਵਨ ਰੂਪੁ ਤੇਰਾ ਆਰਾਧਉ

ਕਵਨ ਜੋਗ ਕਾਇਆ ਲੇ ਸਾਧਉ ॥੧॥

ਕਵਨ ਗੁਨੁ ਜੋ ਤੁਝੁ ਲੈ ਗਾਵਉ

ਕਵਨ ਬੋਲ ਪਾਰਬ੍ਰਹਮ ਰੀਝਾਵਉ ॥੧॥ ਰਹਾਉ

ਕਵਨ ਸੁ ਪੂਜਾ ਤੇਰੀ ਕਰਉ

ਕਵਨ ਸੁ ਬਿਧਿ ਜਿਤੁ ਭਵਜਲ ਤਰਉ ॥੨॥

ਕਵਨ ਤਪੁ ਜਿਤੁ ਤਪੀਆ ਹੋਇ

ਕਵਨੁ ਸੁ ਨਾਮੁ ਹਉਮੈ ਮਲੁ ਖੋਇ ॥੩॥

ਗੁਣ ਪੂਜਾ ਗਿਆਨ ਧਿਆਨ ਨਾਨਕ ਸਗਲ ਘਾਲ

ਜਿਸੁ ਕਰਿ ਕਿਰਪਾ ਸਤਿਗੁਰੁ ਮਿਲੈ ਦਇਆਲ ॥੪॥

ਤਿਸ ਹੀ ਗੁਨੁ ਤਿਨ ਹੀ ਪ੍ਰਭੁ ਜਾਤਾ

ਜਿਸ ਕੀ ਮਾਨਿ ਲੇਇ ਸੁਖਦਾਤਾ ॥੧॥ ਰਹਾਉ ਦੂਜਾ ॥੩੬॥੧੦੫॥

ਗਉੜੀ ਮਹਲਾ

ਆਪਨ ਤਨੁ ਨਹੀ ਜਾ ਕੋ ਗਰਬਾ

ਰਾਜ ਮਿਲਖ ਨਹੀ ਆਪਨ ਦਰਬਾ ॥੧॥

ਆਪਨ ਨਹੀ ਕਾ ਕਉ ਲਪਟਾਇਓ

ਆਪਨ ਨਾਮੁ ਸਤਿਗੁਰ ਤੇ ਪਾਇਓ ॥੧॥ ਰਹਾਉ

ਸੁਤ ਬਨਿਤਾ ਆਪਨ ਨਹੀ ਭਾਈ

ਇਸਟ ਮੀਤ ਆਪ ਬਾਪੁ ਮਾਈ ॥੨॥

ਸੁਇਨਾ ਰੂਪਾ ਫੁਨਿ ਨਹੀ ਦਾਮ

ਹੈਵਰ ਗੈਵਰ ਆਪਨ ਨਹੀ ਕਾਮ ॥੩॥

ਕਹੁ ਨਾਨਕ ਜੋ ਗੁਰਿ ਬਖਸਿ ਮਿਲਾਇਆ

ਤਿਸ ਕਾ ਸਭੁ ਕਿਛੁ ਜਿਸ ਕਾ ਹਰਿ ਰਾਇਆ ॥੪॥੩੭॥੧੦੬॥

ਗਉੜੀ ਮਹਲਾ

ਗੁਰ ਕੇ ਚਰਣ ਊਪਰਿ ਮੇਰੇ ਮਾਥੇ

ਤਾ ਤੇ ਦੁਖ ਮੇਰੇ ਸਗਲੇ ਲਾਥੇ ॥੧॥

ਸਤਿਗੁਰ ਅਪੁਨੇ ਕਉ ਕੁਰਬਾਨੀ

ਆਤਮ ਚੀਨਿ ਪਰਮ ਰੰਗ ਮਾਨੀ ॥੧॥ ਰਹਾਉ

ਚਰਣ ਰੇਣੁ ਗੁਰ ਕੀ ਮੁਖਿ ਲਾਗੀ

ਅਹੰਬੁਧਿ ਤਿਨਿ ਸਗਲ ਤਿਆਗੀ ॥੨॥

ਗੁਰ ਕਾ ਸਬਦੁ ਲਗੋ ਮਨਿ ਮੀਠਾ

ਪਾਰਬ੍ਰਹਮੁ ਤਾ ਤੇ ਮੋਹਿ ਡੀਠਾ ॥੩॥

ਗੁਰੁ ਸੁਖਦਾਤਾ ਗੁਰੁ ਕਰਤਾਰੁ

ਜੀਅ ਪ੍ਰਾਣ ਨਾਨਕ ਗੁਰੁ ਆਧਾਰੁ ॥੪॥੩੮॥੧੦੭॥

ਗਉੜੀ ਮਹਲਾ

ਰੇ ਮਨ ਮੇਰੇ ਤੂੰ ਤਾ ਕਉ ਆਹਿ

ਜਾ ਕੈ ਊਣਾ ਕਛਹੂ ਨਾਹਿ ॥੧॥

ਹਰਿ ਸਾ ਪ੍ਰੀਤਮੁ ਕਰਿ ਮਨ ਮੀਤ

ਪ੍ਰਾਨ ਅਧਾਰੁ ਰਾਖਹੁ ਸਦ ਚੀਤ ॥੧॥ ਰਹਾਉ

ਰੇ ਮਨ ਮੇਰੇ ਤੂੰ ਤਾ ਕਉ ਸੇਵਿ

ਆਦਿ ਪੁਰਖ ਅਪਰੰਪਰ ਦੇਵ ॥੨॥

ਤਿਸੁ ਊਪਰਿ ਮਨ ਕਰਿ ਤੂੰ ਆਸਾ

ਆਦਿ ਜੁਗਾਦਿ ਜਾ ਕਾ ਭਰਵਾਸਾ ॥੩॥

ਜਾ ਕੀ ਪ੍ਰੀਤਿ ਸਦਾ ਸੁਖੁ ਹੋਇ

ਨਾਨਕੁ ਗਾਵੈ ਗੁਰ ਮਿਲਿ ਸੋਇ ॥੪॥੩੯॥੧੦੮॥