ਗਉੜੀ ਮਹਲਾ

ਸੰਤ ਕੀ ਧੂਰਿ ਮਿਟੇ ਅਘ ਕੋਟ

ਸੰਤ ਪ੍ਰਸਾਦਿ ਜਨਮ ਮਰਣ ਤੇ ਛੋਟ ॥੧॥

ਸੰਤ ਕਾ ਦਰਸੁ ਪੂਰਨ ਇਸਨਾਨੁ

ਸੰਤ ਕ੍ਰਿਪਾ ਤੇ ਜਪੀਐ ਨਾਮੁ ॥੧॥ ਰਹਾਉ

ਸੰਤ ਕੈ ਸੰਗਿ ਮਿਟਿਆ ਅਹੰਕਾਰੁ

ਦ੍ਰਿਸਟਿ ਆਵੈ ਸਭੁ ਏਕੰਕਾਰੁ ॥੨॥

ਸੰਤ ਸੁਪ੍ਰਸੰਨ ਆਏ ਵਸਿ ਪੰਚਾ

ਅੰਮ੍ਰਿਤੁ ਨਾਮੁ ਰਿਦੈ ਲੈ ਸੰਚਾ ॥੩॥

ਕਹੁ ਨਾਨਕ ਜਾ ਕਾ ਪੂਰਾ ਕਰਮ

ਤਿਸੁ ਭੇਟੇ ਸਾਧੂ ਕੇ ਚਰਨ ॥੪॥੪੬॥੧੧੫॥

ਗਉੜੀ ਮਹਲਾ

ਹਰਿ ਗੁਣ ਜਪਤ ਕਮਲੁ ਪਰਗਾਸੈ

ਹਰਿ ਸਿਮਰਤ ਤ੍ਰਾਸ ਸਭ ਨਾਸੈ ॥੧॥

ਸਾ ਮਤਿ ਪੂਰੀ ਜਿਤੁ ਹਰਿ ਗੁਣ ਗਾਵੈ

ਵਡੈ ਭਾਗਿ ਸਾਧੂ ਸੰਗੁ ਪਾਵੈ ॥੧॥ ਰਹਾਉ

ਸਾਧਸੰਗਿ ਪਾਈਐ ਨਿਧਿ ਨਾਮਾ

ਸਾਧਸੰਗਿ ਪੂਰਨ ਸਭਿ ਕਾਮਾ ॥੨॥

ਹਰਿ ਕੀ ਭਗਤਿ ਜਨਮੁ ਪਰਵਾਣੁ

ਗੁਰ ਕਿਰਪਾ ਤੇ ਨਾਮੁ ਵਖਾਣੁ ॥੩॥

ਕਹੁ ਨਾਨਕ ਸੋ ਜਨੁ ਪਰਵਾਨੁ

ਜਾ ਕੈ ਰਿਦੈ ਵਸੈ ਭਗਵਾਨੁ ॥੪॥੪੭॥੧੧੬॥

ਗਉੜੀ ਮਹਲਾ

ਏਕਸੁ ਸਿਉ ਜਾ ਕਾ ਮਨੁ ਰਾਤਾ

ਵਿਸਰੀ ਤਿਸੈ ਪਰਾਈ ਤਾਤਾ ॥੧॥

ਬਿਨੁ ਗੋਬਿੰਦ ਦੀਸੈ ਕੋਈ

ਕਰਨ ਕਰਾਵਨ ਕਰਤਾ ਸੋਈ ॥੧॥ ਰਹਾਉ

ਮਨਹਿ ਕਮਾਵੈ ਮੁਖਿ ਹਰਿ ਹਰਿ ਬੋਲੈ

ਸੋ ਜਨੁ ਇਤ ਉਤ ਕਤਹਿ ਡੋਲੈ ॥੨॥

ਜਾ ਕੈ ਹਰਿ ਧਨੁ ਸੋ ਸਚ ਸਾਹੁ

ਗੁਰਿ ਪੂਰੈ ਕਰਿ ਦੀਨੋ ਵਿਸਾਹੁ ॥੩॥

ਜੀਵਨ ਪੁਰਖੁ ਮਿਲਿਆ ਹਰਿ ਰਾਇਆ

ਕਹੁ ਨਾਨਕ ਪਰਮ ਪਦੁ ਪਾਇਆ ॥੪॥੪੮॥੧੧੭॥

ਗਉੜੀ ਮਹਲਾ

ਨਾਮੁ ਭਗਤ ਕੈ ਪ੍ਰਾਨ ਅਧਾਰੁ

ਨਾਮੋ ਧਨੁ ਨਾਮੋ ਬਿਉਹਾਰੁ ॥੧॥

ਨਾਮ ਵਡਾਈ ਜਨੁ ਸੋਭਾ ਪਾਏ

ਕਰਿ ਕਿਰਪਾ ਜਿਸੁ ਆਪਿ ਦਿਵਾਏ ॥੧॥ ਰਹਾਉ

ਨਾਮੁ ਭਗਤ ਕੈ ਸੁਖ ਅਸਥਾਨੁ

ਨਾਮ ਰਤੁ ਸੋ ਭਗਤੁ ਪਰਵਾਨੁ ॥੨॥

ਹਰਿ ਕਾ ਨਾਮੁ ਜਨ ਕਉ ਧਾਰੈ

ਸਾਸਿ ਸਾਸਿ ਜਨੁ ਨਾਮੁ ਸਮਾਰੈ ॥੩॥

ਕਹੁ ਨਾਨਕ ਜਿਸੁ ਪੂਰਾ ਭਾਗੁ

ਨਾਮ ਸੰਗਿ ਤਾ ਕਾ ਮਨੁ ਲਾਗੁ ॥੪॥੪੯॥੧੧੮॥

ਗਉੜੀ ਮਹਲਾ

ਸੰਤ ਪ੍ਰਸਾਦਿ ਹਰਿ ਨਾਮੁ ਧਿਆਇਆ

ਤਬ ਤੇ ਧਾਵਤੁ ਮਨੁ ਤ੍ਰਿਪਤਾਇਆ ॥੧॥

ਸੁਖ ਬਿਸ੍ਰਾਮੁ ਪਾਇਆ ਗੁਣ ਗਾਇ

ਸ੍ਰਮੁ ਮਿਟਿਆ ਮੇਰੀ ਹਤੀ ਬਲਾਇ ॥੧॥ ਰਹਾਉ

ਚਰਨ ਕਮਲ ਅਰਾਧਿ ਭਗਵੰਤਾ

ਹਰਿ ਸਿਮਰਨ ਤੇ ਮਿਟੀ ਮੇਰੀ ਚਿੰਤਾ ॥੨॥

ਸਭ ਤਜਿ ਅਨਾਥੁ ਏਕ ਸਰਣਿ ਆਇਓ

ਊਚ ਅਸਥਾਨੁ ਤਬ ਸਹਜੇ ਪਾਇਓ ॥੩॥

ਦੂਖੁ ਦਰਦੁ ਭਰਮੁ ਭਉ ਨਸਿਆ

ਕਰਣਹਾਰੁ ਨਾਨਕ ਮਨਿ ਬਸਿਆ ॥੪॥੫੦॥੧੧੯॥