ਗਉੜੀ ਮਹਲਾ

ਕਰ ਕਰਿ ਟਹਲ ਰਸਨਾ ਗੁਣ ਗਾਵਉ

ਚਰਨ ਠਾਕੁਰ ਕੈ ਮਾਰਗਿ ਧਾਵਉ ॥੧॥

ਭਲੋ ਸਮੋ ਸਿਮਰਨ ਕੀ ਬਰੀਆ

ਸਿਮਰਤ ਨਾਮੁ ਭੈ ਪਾਰਿ ਉਤਰੀਆ ॥੧॥ ਰਹਾਉ

ਨੇਤ੍ਰ ਸੰਤਨ ਕਾ ਦਰਸਨੁ ਪੇਖੁ

ਪ੍ਰਭ ਅਵਿਨਾਸੀ ਮਨ ਮਹਿ ਲੇਖੁ ॥੨॥

ਸੁਣਿ ਕੀਰਤਨੁ ਸਾਧ ਪਹਿ ਜਾਇ

ਜਨਮ ਮਰਣ ਕੀ ਤ੍ਰਾਸ ਮਿਟਾਇ ॥੩॥

ਚਰਣ ਕਮਲ ਠਾਕੁਰ ਉਰਿ ਧਾਰਿ

ਦੁਲਭ ਦੇਹ ਨਾਨਕ ਨਿਸਤਾਰਿ ॥੪॥੫੧॥੧੨੦॥

ਗਉੜੀ ਮਹਲਾ

ਜਾ ਕਉ ਅਪਨੀ ਕਿਰਪਾ ਧਾਰੈ

ਸੋ ਜਨੁ ਰਸਨਾ ਨਾਮੁ ਉਚਾਰੈ ॥੧॥

ਹਰਿ ਬਿਸਰਤ ਸਹਸਾ ਦੁਖੁ ਬਿਆਪੈ

ਸਿਮਰਤ ਨਾਮੁ ਭਰਮੁ ਭਉ ਭਾਗੈ ॥੧॥ ਰਹਾਉ

ਹਰਿ ਕੀਰਤਨੁ ਸੁਣੈ ਹਰਿ ਕੀਰਤਨੁ ਗਾਵੈ

ਤਿਸੁ ਜਨ ਦੂਖੁ ਨਿਕਟਿ ਨਹੀ ਆਵੈ ॥੨॥

ਹਰਿ ਕੀ ਟਹਲ ਕਰਤ ਜਨੁ ਸੋਹੈ

ਤਾ ਕਉ ਮਾਇਆ ਅਗਨਿ ਪੋਹੈ ॥੩॥

ਮਨਿ ਤਨਿ ਮੁਖਿ ਹਰਿ ਨਾਮੁ ਦਇਆਲ

ਨਾਨਕ ਤਜੀਅਲੇ ਅਵਰਿ ਜੰਜਾਲ ॥੪॥੫੨॥੧੨੧॥

ਗਉੜੀ ਮਹਲਾ

ਛਾਡਿ ਸਿਆਨਪ ਬਹੁ ਚਤੁਰਾਈ

ਗੁਰ ਪੂਰੇ ਕੀ ਟੇਕ ਟਿਕਾਈ ॥੧॥

ਦੁਖ ਬਿਨਸੇ ਸੁਖ ਹਰਿ ਗੁਣ ਗਾਇ

ਗੁਰੁ ਪੂਰਾ ਭੇਟਿਆ ਲਿਵ ਲਾਇ ॥੧॥ ਰਹਾਉ

ਹਰਿ ਕਾ ਨਾਮੁ ਦੀਓ ਗੁਰਿ ਮੰਤ੍ਰੁ

ਮਿਟੇ ਵਿਸੂਰੇ ਉਤਰੀ ਚਿੰਤ ॥੨॥

ਅਨਦ ਭਏ ਗੁਰ ਮਿਲਤ ਕ੍ਰਿਪਾਲ

ਕਰਿ ਕਿਰਪਾ ਕਾਟੇ ਜਮ ਜਾਲ ॥੩॥

ਕਹੁ ਨਾਨਕ ਗੁਰੁ ਪੂਰਾ ਪਾਇਆ

ਤਾ ਤੇ ਬਹੁਰਿ ਬਿਆਪੈ ਮਾਇਆ ॥੪॥੫੩॥੧੨੨॥

ਗਉੜੀ ਮਹਲਾ

ਰਾਖਿ ਲੀਆ ਗੁਰਿ ਪੂਰੈ ਆਪਿ

ਮਨਮੁਖ ਕਉ ਲਾਗੋ ਸੰਤਾਪੁ ॥੧॥

ਗੁਰੂ ਗੁਰੂ ਜਪਿ ਮੀਤ ਹਮਾਰੇ

ਮੁਖ ਊਜਲ ਹੋਵਹਿ ਦਰਬਾਰੇ ॥੧॥ ਰਹਾਉ

ਗੁਰ ਕੇ ਚਰਣ ਹਿਰਦੈ ਵਸਾਇ

ਦੁਖ ਦੁਸਮਨ ਤੇਰੀ ਹਤੈ ਬਲਾਇ ॥੨॥

ਗੁਰ ਕਾ ਸਬਦੁ ਤੇਰੈ ਸੰਗਿ ਸਹਾਈ

ਦਇਆਲ ਭਏ ਸਗਲੇ ਜੀਅ ਭਾਈ ॥੩॥

ਗੁਰਿ ਪੂਰੈ ਜਬ ਕਿਰਪਾ ਕਰੀ

ਭਨਤਿ ਨਾਨਕ ਮੇਰੀ ਪੂਰੀ ਪਰੀ ॥੪॥੫੪॥੧੨੩॥

ਗਉੜੀ ਮਹਲਾ

ਅਨਿਕ ਰਸਾ ਖਾਏ ਜੈਸੇ ਢੋਰ

ਮੋਹ ਕੀ ਜੇਵਰੀ ਬਾਧਿਓ ਚੋਰ ॥੧॥

ਮਿਰਤਕ ਦੇਹ ਸਾਧਸੰਗ ਬਿਹੂਨਾ

ਆਵਤ ਜਾਤ ਜੋਨੀ ਦੁਖ ਖੀਨਾ ॥੧॥ ਰਹਾਉ

ਅਨਿਕ ਬਸਤ੍ਰ ਸੁੰਦਰ ਪਹਿਰਾਇਆ

ਜਿਉ ਡਰਨਾ ਖੇਤ ਮਾਹਿ ਡਰਾਇਆ ॥੨॥

ਸਗਲ ਸਰੀਰ ਆਵਤ ਸਭ ਕਾਮ

ਨਿਹਫਲ ਮਾਨੁਖੁ ਜਪੈ ਨਹੀ ਨਾਮ ॥੩॥

ਕਹੁ ਨਾਨਕ ਜਾ ਕਉ ਭਏ ਦਇਆਲਾ

ਸਾਧਸੰਗਿ ਮਿਲਿ ਭਜਹਿ ਗੋੁਪਾਲਾ ॥੪॥੫੫॥੧੨੪॥