ਗਉੜੀ ਮਹਲਾ

ਗੁਰ ਕਾ ਸਬਦੁ ਰਾਖੁ ਮਨ ਮਾਹਿ

ਨਾਮੁ ਸਿਮਰਿ ਚਿੰਤਾ ਸਭ ਜਾਹਿ ॥੧॥

ਬਿਨੁ ਭਗਵੰਤ ਨਾਹੀ ਅਨ ਕੋਇ

ਮਾਰੈ ਰਾਖੈ ਏਕੋ ਸੋਇ ॥੧॥ ਰਹਾਉ

ਗੁਰ ਕੇ ਚਰਣ ਰਿਦੈ ਉਰਿ ਧਾਰਿ

ਅਗਨਿ ਸਾਗਰੁ ਜਪਿ ਉਤਰਹਿ ਪਾਰਿ ॥੨॥

ਗੁਰ ਮੂਰਤਿ ਸਿਉ ਲਾਇ ਧਿਆਨੁ

ਈਹਾ ਊਹਾ ਪਾਵਹਿ ਮਾਨੁ ॥੩॥

ਸਗਲ ਤਿਆਗਿ ਗੁਰ ਸਰਣੀ ਆਇਆ

ਮਿਟੇ ਅੰਦੇਸੇ ਨਾਨਕ ਸੁਖੁ ਪਾਇਆ ॥੪॥੬੧॥੧੩੦॥

ਗਉੜੀ ਮਹਲਾ

ਜਿਸੁ ਸਿਮਰਤ ਦੂਖੁ ਸਭੁ ਜਾਇ

ਨਾਮੁ ਰਤਨੁ ਵਸੈ ਮਨਿ ਆਇ ॥੧॥

ਜਪਿ ਮਨ ਮੇਰੇ ਗੋਵਿੰਦ ਕੀ ਬਾਣੀ

ਸਾਧੂ ਜਨ ਰਾਮੁ ਰਸਨ ਵਖਾਣੀ ॥੧॥ ਰਹਾਉ

ਇਕਸੁ ਬਿਨੁ ਨਾਹੀ ਦੂਜਾ ਕੋਇ

ਜਾ ਕੀ ਦ੍ਰਿਸਟਿ ਸਦਾ ਸੁਖੁ ਹੋਇ ॥੨॥

ਸਾਜਨੁ ਮੀਤੁ ਸਖਾ ਕਰਿ ਏਕੁ

ਹਰਿ ਹਰਿ ਅਖਰ ਮਨ ਮਹਿ ਲੇਖੁ ॥੩॥

ਰਵਿ ਰਹਿਆ ਸਰਬਤ ਸੁਆਮੀ

ਗੁਣ ਗਾਵੈ ਨਾਨਕੁ ਅੰਤਰਜਾਮੀ ॥੪॥੬੨॥੧੩੧॥

ਗਉੜੀ ਮਹਲਾ

ਭੈ ਮਹਿ ਰਚਿਓ ਸਭੁ ਸੰਸਾਰਾ

ਤਿਸੁ ਭਉ ਨਾਹੀ ਜਿਸੁ ਨਾਮੁ ਅਧਾਰਾ ॥੧॥

ਭਉ ਵਿਆਪੈ ਤੇਰੀ ਸਰਣਾ

ਜੋ ਤੁਧੁ ਭਾਵੈ ਸੋਈ ਕਰਣਾ ॥੧॥ ਰਹਾਉ

ਸੋਗ ਹਰਖ ਮਹਿ ਆਵਣ ਜਾਣਾ

ਤਿਨਿ ਸੁਖੁ ਪਾਇਆ ਜੋ ਪ੍ਰਭ ਭਾਣਾ ॥੨॥

ਅਗਨਿ ਸਾਗਰੁ ਮਹਾ ਵਿਆਪੈ ਮਾਇਆ

ਸੇ ਸੀਤਲ ਜਿਨ ਸਤਿਗੁਰੁ ਪਾਇਆ ॥੩॥

ਰਾਖਿ ਲੇਇ ਪ੍ਰਭੁ ਰਾਖਨਹਾਰਾ

ਕਹੁ ਨਾਨਕ ਕਿਆ ਜੰਤ ਵਿਚਾਰਾ ॥੪॥੬੩॥੧੩੨॥

ਗਉੜੀ ਮਹਲਾ

ਤੁਮਰੀ ਕ੍ਰਿਪਾ ਤੇ ਜਪੀਐ ਨਾਉ

ਤੁਮਰੀ ਕ੍ਰਿਪਾ ਤੇ ਦਰਗਹ ਥਾਉ ॥੧॥

ਤੁਝ ਬਿਨੁ ਪਾਰਬ੍ਰਹਮ ਨਹੀ ਕੋਇ

ਤੁਮਰੀ ਕ੍ਰਿਪਾ ਤੇ ਸਦਾ ਸੁਖੁ ਹੋਇ ॥੧॥ ਰਹਾਉ

ਤੁਮ ਮਨਿ ਵਸੇ ਤਉ ਦੂਖੁ ਲਾਗੈ

ਤੁਮਰੀ ਕ੍ਰਿਪਾ ਤੇ ਭ੍ਰਮੁ ਭਉ ਭਾਗੈ ॥੨॥

ਪਾਰਬ੍ਰਹਮ ਅਪਰੰਪਰ ਸੁਆਮੀ

ਸਗਲ ਘਟਾ ਕੇ ਅੰਤਰਜਾਮੀ ॥੩॥

ਕਰਉ ਅਰਦਾਸਿ ਅਪਨੇ ਸਤਿਗੁਰ ਪਾਸਿ

ਨਾਨਕ ਨਾਮੁ ਮਿਲੈ ਸਚੁ ਰਾਸਿ ॥੪॥੬੪॥੧੩੩॥

ਗਉੜੀ ਮਹਲਾ

ਕਣ ਬਿਨਾ ਜੈਸੇ ਥੋਥਰ ਤੁਖਾ

ਨਾਮ ਬਿਹੂਨ ਸੂਨੇ ਸੇ ਮੁਖਾ ॥੧॥

ਹਰਿ ਹਰਿ ਨਾਮੁ ਜਪਹੁ ਨਿਤ ਪ੍ਰਾਣੀ

ਨਾਮ ਬਿਹੂਨ ਧ੍ਰਿਗੁ ਦੇਹ ਬਿਗਾਨੀ ॥੧॥ ਰਹਾਉ

ਨਾਮ ਬਿਨਾ ਨਾਹੀ ਮੁਖਿ ਭਾਗੁ

ਭਰਤ ਬਿਹੂਨ ਕਹਾ ਸੋਹਾਗੁ ॥੨॥

ਨਾਮੁ ਬਿਸਾਰਿ ਲਗੈ ਅਨ ਸੁਆਇ

ਤਾ ਕੀ ਆਸ ਪੂਜੈ ਕਾਇ ॥੩॥

ਕਰਿ ਕਿਰਪਾ ਪ੍ਰਭ ਅਪਨੀ ਦਾਤਿ

ਨਾਨਕ ਨਾਮੁ ਜਪੈ ਦਿਨ ਰਾਤਿ ॥੪॥੬੫॥੧੩੪॥