ਗਉੜੀ ਮਹਲਾ

ਤੂੰ ਸਮਰਥੁ ਤੂੰਹੈ ਮੇਰਾ ਸੁਆਮੀ

ਸਭੁ ਕਿਛੁ ਤੁਮ ਤੇ ਤੂੰ ਅੰਤਰਜਾਮੀ ॥੧॥

ਪਾਰਬ੍ਰਹਮ ਪੂਰਨ ਜਨ ਓਟ

ਤੇਰੀ ਸਰਣਿ ਉਧਰਹਿ ਜਨ ਕੋਟਿ ॥੧॥ ਰਹਾਉ

ਜੇਤੇ ਜੀਅ ਤੇਤੇ ਸਭਿ ਤੇਰੇ

ਤੁਮਰੀ ਕ੍ਰਿਪਾ ਤੇ ਸੂਖ ਘਨੇਰੇ ॥੨॥

ਜੋ ਕਿਛੁ ਵਰਤੈ ਸਭ ਤੇਰਾ ਭਾਣਾ

ਹੁਕਮੁ ਬੂਝੈ ਸੋ ਸਚਿ ਸਮਾਣਾ ॥੩॥

ਕਰਿ ਕਿਰਪਾ ਦੀਜੈ ਪ੍ਰਭ ਦਾਨੁ

ਨਾਨਕ ਸਿਮਰੈ ਨਾਮੁ ਨਿਧਾਨੁ ॥੪॥੬੬॥੧੩੫॥

ਗਉੜੀ ਮਹਲਾ

ਤਾ ਕਾ ਦਰਸੁ ਪਾਈਐ ਵਡਭਾਗੀ

ਜਾ ਕੀ ਰਾਮ ਨਾਮਿ ਲਿਵ ਲਾਗੀ ॥੧॥

ਜਾ ਕੈ ਹਰਿ ਵਸਿਆ ਮਨ ਮਾਹੀ

ਤਾ ਕਉ ਦੁਖੁ ਸੁਪਨੈ ਭੀ ਨਾਹੀ ॥੧॥ ਰਹਾਉ

ਸਰਬ ਨਿਧਾਨ ਰਾਖੇ ਜਨ ਮਾਹਿ

ਤਾ ਕੈ ਸੰਗਿ ਕਿਲਵਿਖ ਦੁਖ ਜਾਹਿ ॥੨॥

ਜਨ ਕੀ ਮਹਿਮਾ ਕਥੀ ਜਾਇ

ਪਾਰਬ੍ਰਹਮੁ ਜਨੁ ਰਹਿਆ ਸਮਾਇ ॥੩॥

ਕਰਿ ਕਿਰਪਾ ਪ੍ਰਭ ਬਿਨਉ ਸੁਨੀਜੈ

ਦਾਸ ਕੀ ਧੂਰਿ ਨਾਨਕ ਕਉ ਦੀਜੈ ॥੪॥੬੭॥੧੩੬॥

ਗਉੜੀ ਮਹਲਾ

ਹਰਿ ਸਿਮਰਤ ਤੇਰੀ ਜਾਇ ਬਲਾਇ

ਸਰਬ ਕਲਿਆਣ ਵਸੈ ਮਨਿ ਆਇ ॥੧॥

ਭਜੁ ਮਨ ਮੇਰੇ ਏਕੋ ਨਾਮ

ਜੀਅ ਤੇਰੇ ਕੈ ਆਵੈ ਕਾਮ ॥੧॥ ਰਹਾਉ

ਰੈਣਿ ਦਿਨਸੁ ਗੁਣ ਗਾਉ ਅਨੰਤਾ

ਗੁਰ ਪੂਰੇ ਕਾ ਨਿਰਮਲ ਮੰਤਾ ॥੨॥

ਛੋਡਿ ਉਪਾਵ ਏਕ ਟੇਕ ਰਾਖੁ

ਮਹਾ ਪਦਾਰਥੁ ਅੰਮ੍ਰਿਤ ਰਸੁ ਚਾਖੁ ॥੩॥

ਬਿਖਮ ਸਾਗਰੁ ਤੇਈ ਜਨ ਤਰੇ

ਨਾਨਕ ਜਾ ਕਉ ਨਦਰਿ ਕਰੇ ॥੪॥੬੮॥੧੩੭॥

ਗਉੜੀ ਮਹਲਾ

ਹਿਰਦੈ ਚਰਨ ਕਮਲ ਪ੍ਰਭ ਧਾਰੇ

ਪੂਰੇ ਸਤਿਗੁਰ ਮਿਲਿ ਨਿਸਤਾਰੇ ॥੧॥

ਗੋਵਿੰਦ ਗੁਣ ਗਾਵਹੁ ਮੇਰੇ ਭਾਈ

ਮਿਲਿ ਸਾਧੂ ਹਰਿ ਨਾਮੁ ਧਿਆਈ ॥੧॥ ਰਹਾਉ

ਦੁਲਭ ਦੇਹ ਹੋਈ ਪਰਵਾਨੁ

ਸਤਿਗੁਰ ਤੇ ਪਾਇਆ ਨਾਮ ਨੀਸਾਨੁ ॥੨॥

ਹਰਿ ਸਿਮਰਤ ਪੂਰਨ ਪਦੁ ਪਾਇਆ

ਸਾਧਸੰਗਿ ਭੈ ਭਰਮ ਮਿਟਾਇਆ ॥੩॥

ਜਤ ਕਤ ਦੇਖਉ ਤਤ ਰਹਿਆ ਸਮਾਇ

ਨਾਨਕ ਦਾਸ ਹਰਿ ਕੀ ਸਰਣਾਇ ॥੪॥੬੯॥੧੩੮॥

ਗਉੜੀ ਮਹਲਾ

ਗੁਰ ਜੀ ਕੇ ਦਰਸਨ ਕਉ ਬਲਿ ਜਾਉ

ਜਪਿ ਜਪਿ ਜੀਵਾ ਸਤਿਗੁਰ ਨਾਉ ॥੧॥

ਪਾਰਬ੍ਰਹਮ ਪੂਰਨ ਗੁਰਦੇਵ

ਕਰਿ ਕਿਰਪਾ ਲਾਗਉ ਤੇਰੀ ਸੇਵ ॥੧॥ ਰਹਾਉ

ਚਰਨ ਕਮਲ ਹਿਰਦੈ ਉਰ ਧਾਰੀ

ਮਨ ਤਨ ਧਨ ਗੁਰ ਪ੍ਰਾਨ ਅਧਾਰੀ ॥੨॥

ਸਫਲ ਜਨਮੁ ਹੋਵੈ ਪਰਵਾਣੁ

ਗੁਰੁ ਪਾਰਬ੍ਰਹਮੁ ਨਿਕਟਿ ਕਰਿ ਜਾਣੁ ॥੩॥

ਸੰਤ ਧੂਰਿ ਪਾਈਐ ਵਡਭਾਗੀ

ਨਾਨਕ ਗੁਰ ਭੇਟਤ ਹਰਿ ਸਿਉ ਲਿਵ ਲਾਗੀ ॥੪॥੭੦॥੧੩੯॥