ਗਉੜੀ ਮਹਲਾ

ਕਰੈ ਦੁਹਕਰਮ ਦਿਖਾਵੈ ਹੋਰੁ

ਰਾਮ ਕੀ ਦਰਗਹ ਬਾਧਾ ਚੋਰੁ ॥੧॥

ਰਾਮੁ ਰਮੈ ਸੋਈ ਰਾਮਾਣਾ

ਜਲਿ ਥਲਿ ਮਹੀਅਲਿ ਏਕੁ ਸਮਾਣਾ ॥੧॥ ਰਹਾਉ

ਅੰਤਰਿ ਬਿਖੁ ਮੁਖਿ ਅੰਮ੍ਰਿਤੁ ਸੁਣਾਵੈ

ਜਮ ਪੁਰਿ ਬਾਧਾ ਚੋਟਾ ਖਾਵੈ ॥੨॥

ਅਨਿਕ ਪੜਦੇ ਮਹਿ ਕਮਾਵੈ ਵਿਕਾਰ

ਖਿਨ ਮਹਿ ਪ੍ਰਗਟ ਹੋਹਿ ਸੰਸਾਰ ॥੩॥

ਅੰਤਰਿ ਸਾਚਿ ਨਾਮਿ ਰਸਿ ਰਾਤਾ

ਨਾਨਕ ਤਿਸੁ ਕਿਰਪਾਲੁ ਬਿਧਾਤਾ ॥੪॥੭੧॥੧੪੦॥

ਗਉੜੀ ਮਹਲਾ

ਰਾਮ ਰੰਗੁ ਕਦੇ ਉਤਰਿ ਜਾਇ

ਗੁਰੁ ਪੂਰਾ ਜਿਸੁ ਦੇਇ ਬੁਝਾਇ ॥੧॥

ਹਰਿ ਰੰਗਿ ਰਾਤਾ ਸੋ ਮਨੁ ਸਾਚਾ

ਲਾਲ ਰੰਗ ਪੂਰਨ ਪੁਰਖੁ ਬਿਧਾਤਾ ॥੧॥ ਰਹਾਉ

ਸੰਤਹ ਸੰਗਿ ਬੈਸਿ ਗੁਨ ਗਾਇ

ਤਾ ਕਾ ਰੰਗੁ ਉਤਰੈ ਜਾਇ ॥੨॥

ਬਿਨੁ ਹਰਿ ਸਿਮਰਨ ਸੁਖੁ ਨਹੀ ਪਾਇਆ

ਆਨ ਰੰਗ ਫੀਕੇ ਸਭ ਮਾਇਆ ॥੩॥

ਗੁਰਿ ਰੰਗੇ ਸੇ ਭਏ ਨਿਹਾਲ

ਕਹੁ ਨਾਨਕ ਗੁਰ ਭਏ ਹੈ ਦਇਆਲ ॥੪॥੭੨॥੧੪੧॥

ਗਉੜੀ ਮਹਲਾ

ਸਿਮਰਤ ਸੁਆਮੀ ਕਿਲਵਿਖ ਨਾਸੇ

ਸੂਖ ਸਹਜ ਆਨੰਦ ਨਿਵਾਸੇ ॥੧॥

ਰਾਮ ਜਨਾ ਕਉ ਰਾਮ ਭਰੋਸਾ

ਨਾਮੁ ਜਪਤ ਸਭੁ ਮਿਟਿਓ ਅੰਦੇਸਾ ॥੧॥ ਰਹਾਉ

ਸਾਧਸੰਗਿ ਕਛੁ ਭਉ ਭਰਾਤੀ

ਗੁਣ ਗੋਪਾਲ ਗਾਈਅਹਿ ਦਿਨੁ ਰਾਤੀ ॥੨॥

ਕਰਿ ਕਿਰਪਾ ਪ੍ਰਭ ਬੰਧਨ ਛੋਟ

ਚਰਣ ਕਮਲ ਕੀ ਦੀਨੀ ਓਟ ॥੩॥

ਕਹੁ ਨਾਨਕ ਮਨਿ ਭਈ ਪਰਤੀਤਿ

ਨਿਰਮਲ ਜਸੁ ਪੀਵਹਿ ਜਨ ਨੀਤਿ ॥੪॥੭੩॥੧੪੨॥

ਗਉੜੀ ਮਹਲਾ

ਹਰਿ ਚਰਣੀ ਜਾ ਕਾ ਮਨੁ ਲਾਗਾ

ਦੂਖੁ ਦਰਦੁ ਭ੍ਰਮੁ ਤਾ ਕਾ ਭਾਗਾ ॥੧॥

ਹਰਿ ਧਨ ਕੋ ਵਾਪਾਰੀ ਪੂਰਾ

ਜਿਸਹਿ ਨਿਵਾਜੇ ਸੋ ਜਨੁ ਸੂਰਾ ॥੧॥ ਰਹਾਉ

ਜਾ ਕਉ ਭਏ ਕ੍ਰਿਪਾਲ ਗੁਸਾਈ

ਸੇ ਜਨ ਲਾਗੇ ਗੁਰ ਕੀ ਪਾਈ ॥੨॥

ਸੂਖ ਸਹਜ ਸਾਂਤਿ ਆਨੰਦਾ

ਜਪਿ ਜਪਿ ਜੀਵੇ ਪਰਮਾਨੰਦਾ ॥੩॥

ਨਾਮ ਰਾਸਿ ਸਾਧ ਸੰਗਿ ਖਾਟੀ

ਕਹੁ ਨਾਨਕ ਪ੍ਰਭਿ ਅਪਦਾ ਕਾਟੀ ॥੪॥੭੪॥੧੪੩॥

ਗਉੜੀ ਮਹਲਾ

ਹਰਿ ਸਿਮਰਤ ਸਭਿ ਮਿਟਹਿ ਕਲੇਸ

ਚਰਣ ਕਮਲ ਮਨ ਮਹਿ ਪਰਵੇਸ ॥੧॥

ਉਚਰਹੁ ਰਾਮ ਨਾਮੁ ਲਖ ਬਾਰੀ

ਅੰਮ੍ਰਿਤ ਰਸੁ ਪੀਵਹੁ ਪ੍ਰਭ ਪਿਆਰੀ ॥੧॥ ਰਹਾਉ

ਸੂਖ ਸਹਜ ਰਸ ਮਹਾ ਅਨੰਦਾ

ਜਪਿ ਜਪਿ ਜੀਵੇ ਪਰਮਾਨੰਦਾ ॥੨॥

ਕਾਮ ਕ੍ਰੋਧ ਲੋਭ ਮਦ ਖੋਏ

ਸਾਧ ਕੈ ਸੰਗਿ ਕਿਲਬਿਖ ਸਭ ਧੋਏ ॥੩॥

ਕਰਿ ਕਿਰਪਾ ਪ੍ਰਭ ਦੀਨ ਦਇਆਲਾ

ਨਾਨਕ ਦੀਜੈ ਸਾਧ ਰਵਾਲਾ ॥੪॥੭੫॥੧੪੪॥