ਗਉੜੀ ਮਹਲਾ

ਜਿਸ ਕਾ ਦੀਆ ਪੈਨੈ ਖਾਇ

ਤਿਸੁ ਸਿਉ ਆਲਸੁ ਕਿਉ ਬਨੈ ਮਾਇ ॥੧॥

ਖਸਮੁ ਬਿਸਾਰਿ ਆਨ ਕੰਮਿ ਲਾਗਹਿ

ਕਉਡੀ ਬਦਲੇ ਰਤਨੁ ਤਿਆਗਹਿ ॥੧॥ ਰਹਾਉ

ਪ੍ਰਭੂ ਤਿਆਗਿ ਲਾਗਤ ਅਨ ਲੋਭਾ

ਦਾਸਿ ਸਲਾਮੁ ਕਰਤ ਕਤ ਸੋਭਾ ॥੨॥

ਅੰਮ੍ਰਿਤ ਰਸੁ ਖਾਵਹਿ ਖਾਨ ਪਾਨ

ਜਿਨਿ ਦੀਏ ਤਿਸਹਿ ਜਾਨਹਿ ਸੁਆਨ ॥੩॥

ਕਹੁ ਨਾਨਕ ਹਮ ਲੂਣ ਹਰਾਮੀ

ਬਖਸਿ ਲੇਹੁ ਪ੍ਰਭ ਅੰਤਰਜਾਮੀ ॥੪॥੭੬॥੧੪੫॥

ਗਉੜੀ ਮਹਲਾ

ਪ੍ਰਭ ਕੇ ਚਰਨ ਮਨ ਮਾਹਿ ਧਿਆਨੁ

ਸਗਲ ਤੀਰਥ ਮਜਨ ਇਸਨਾਨੁ ॥੧॥

ਹਰਿ ਦਿਨੁ ਹਰਿ ਸਿਮਰਨੁ ਮੇਰੇ ਭਾਈ

ਕੋਟਿ ਜਨਮ ਕੀ ਮਲੁ ਲਹਿ ਜਾਈ ॥੧॥ ਰਹਾਉ

ਹਰਿ ਕੀ ਕਥਾ ਰਿਦ ਮਾਹਿ ਬਸਾਈ

ਮਨ ਬਾਂਛਤ ਸਗਲੇ ਫਲ ਪਾਈ ॥੨॥

ਜੀਵਨ ਮਰਣੁ ਜਨਮੁ ਪਰਵਾਨੁ

ਜਾ ਕੈ ਰਿਦੈ ਵਸੈ ਭਗਵਾਨੁ ॥੩॥

ਕਹੁ ਨਾਨਕ ਸੇਈ ਜਨ ਪੂਰੇ

ਜਿਨਾ ਪਰਾਪਤਿ ਸਾਧੂ ਧੂਰੇ ॥੪॥੭੭॥੧੪੬॥

ਗਉੜੀ ਮਹਲਾ

ਖਾਦਾ ਪੈਨਦਾ ਮੂਕਰਿ ਪਾਇ

ਤਿਸ ਨੋ ਜੋਹਹਿ ਦੂਤ ਧਰਮ ਰਾਇ ॥੧॥

ਤਿਸੁ ਸਿਉ ਬੇਮੁਖੁ ਜਿਨਿ ਜੀਉ ਪਿੰਡੁ ਦੀਨਾ

ਕੋਟਿ ਜਨਮ ਭਰਮਹਿ ਬਹੁ ਜੂਨਾ ॥੧॥ ਰਹਾਉ

ਸਾਕਤ ਕੀ ਐਸੀ ਹੈ ਰੀਤਿ

ਜੋ ਕਿਛੁ ਕਰੈ ਸਗਲ ਬਿਪਰੀਤਿ ॥੨॥

ਜੀਉ ਪ੍ਰਾਣ ਜਿਨਿ ਮਨੁ ਤਨੁ ਧਾਰਿਆ

ਸੋਈ ਠਾਕੁਰੁ ਮਨਹੁ ਬਿਸਾਰਿਆ ॥੩॥

ਬਧੇ ਬਿਕਾਰ ਲਿਖੇ ਬਹੁ ਕਾਗਰ

ਨਾਨਕ ਉਧਰੁ ਕ੍ਰਿਪਾ ਸੁਖ ਸਾਗਰ ॥੪॥

ਪਾਰਬ੍ਰਹਮ ਤੇਰੀ ਸਰਣਾਇ

ਬੰਧਨ ਕਾਟਿ ਤਰੈ ਹਰਿ ਨਾਇ ॥੧॥ ਰਹਾਉ ਦੂਜਾ ॥੭੮॥੧੪੭॥

ਗਉੜੀ ਮਹਲਾ

ਅਪਨੇ ਲੋਭ ਕਉ ਕੀਨੋ ਮੀਤੁ

ਸਗਲ ਮਨੋਰਥ ਮੁਕਤਿ ਪਦੁ ਦੀਤੁ ॥੧॥

ਐਸਾ ਮੀਤੁ ਕਰਹੁ ਸਭੁ ਕੋਇ

ਜਾ ਤੇ ਬਿਰਥਾ ਕੋਇ ਹੋਇ ॥੧॥ ਰਹਾਉ

ਅਪੁਨੈ ਸੁਆਇ ਰਿਦੈ ਲੈ ਧਾਰਿਆ

ਦੂਖ ਦਰਦ ਰੋਗ ਸਗਲ ਬਿਦਾਰਿਆ ॥੨॥

ਰਸਨਾ ਗੀਧੀ ਬੋਲਤ ਰਾਮ

ਪੂਰਨ ਹੋਏ ਸਗਲੇ ਕਾਮ ॥੩॥

ਅਨਿਕ ਬਾਰ ਨਾਨਕ ਬਲਿਹਾਰਾ

ਸਫਲ ਦਰਸਨੁ ਗੋਬਿੰਦੁ ਹਮਾਰਾ ॥੪॥੭੯॥੧੪੮॥