ਗਉੜੀ ਮਹਲਾ

ਕੋਟਿ ਬਿਘਨ ਹਿਰੇ ਖਿਨ ਮਾਹਿ

ਹਰਿ ਹਰਿ ਕਥਾ ਸਾਧਸੰਗਿ ਸੁਨਾਹਿ ॥੧॥

ਪੀਵਤ ਰਾਮ ਰਸੁ ਅੰਮ੍ਰਿਤ ਗੁਣ ਜਾਸੁ

ਜਪਿ ਹਰਿ ਚਰਣ ਮਿਟੀ ਖੁਧਿ ਤਾਸੁ ॥੧॥ ਰਹਾਉ

ਸਰਬ ਕਲਿਆਣ ਸੁਖ ਸਹਜ ਨਿਧਾਨ

ਜਾ ਕੈ ਰਿਦੈ ਵਸਹਿ ਭਗਵਾਨ ॥੨॥

ਅਉਖਧ ਮੰਤ੍ਰ ਤੰਤ ਸਭਿ ਛਾਰੁ

ਕਰਣੈਹਾਰੁ ਰਿਦੇ ਮਹਿ ਧਾਰੁ ॥੩॥

ਤਜਿ ਸਭਿ ਭਰਮ ਭਜਿਓ ਪਾਰਬ੍ਰਹਮੁ

ਕਹੁ ਨਾਨਕ ਅਟਲ ਇਹੁ ਧਰਮੁ ॥੪॥੮੦॥੧੪੯॥

ਗਉੜੀ ਮਹਲਾ

ਕਰਿ ਕਿਰਪਾ ਭੇਟੇ ਗੁਰ ਸੋਈ

ਤਿਤੁ ਬਲਿ ਰੋਗੁ ਬਿਆਪੈ ਕੋਈ ॥੧॥

ਰਾਮ ਰਮਣ ਤਰਣ ਭੈ ਸਾਗਰ

ਸਰਣਿ ਸੂਰ ਫਾਰੇ ਜਮ ਕਾਗਰ ॥੧॥ ਰਹਾਉ

ਸਤਿਗੁਰਿ ਮੰਤ੍ਰੁ ਦੀਓ ਹਰਿ ਨਾਮ

ਇਹ ਆਸਰ ਪੂਰਨ ਭਏ ਕਾਮ ॥੨॥

ਜਪ ਤਪ ਸੰਜਮ ਪੂਰੀ ਵਡਿਆਈ

ਗੁਰ ਕਿਰਪਾਲ ਹਰਿ ਭਏ ਸਹਾਈ ॥੩॥

ਮਾਨ ਮੋਹ ਖੋਏ ਗੁਰਿ ਭਰਮ

ਪੇਖੁ ਨਾਨਕ ਪਸਰੇ ਪਾਰਬ੍ਰਹਮ ॥੪॥੮੧॥੧੫੦॥

ਗਉੜੀ ਮਹਲਾ

ਬਿਖੈ ਰਾਜ ਤੇ ਅੰਧੁਲਾ ਭਾਰੀ

ਦੁਖਿ ਲਾਗੈ ਰਾਮ ਨਾਮੁ ਚਿਤਾਰੀ ॥੧॥

ਤੇਰੇ ਦਾਸ ਕਉ ਤੁਹੀ ਵਡਿਆਈ

ਮਾਇਆ ਮਗਨੁ ਨਰਕਿ ਲੈ ਜਾਈ ॥੧॥ ਰਹਾਉ

ਰੋਗ ਗਿਰਸਤ ਚਿਤਾਰੇ ਨਾਉ

ਬਿਖੁ ਮਾਤੇ ਕਾ ਠਉਰ ਠਾਉ ॥੨॥

ਚਰਨ ਕਮਲ ਸਿਉ ਲਾਗੀ ਪ੍ਰੀਤਿ

ਆਨ ਸੁਖਾ ਨਹੀ ਆਵਹਿ ਚੀਤਿ ॥੩॥

ਸਦਾ ਸਦਾ ਸਿਮਰਉ ਪ੍ਰਭ ਸੁਆਮੀ

ਮਿਲੁ ਨਾਨਕ ਹਰਿ ਅੰਤਰਜਾਮੀ ॥੪॥੮੨॥੧੫੧॥

ਗਉੜੀ ਮਹਲਾ

ਆਠ ਪਹਰ ਸੰਗੀ ਬਟਵਾਰੇ

ਕਰਿ ਕਿਰਪਾ ਪ੍ਰਭਿ ਲਏ ਨਿਵਾਰੇ ॥੧॥

ਐਸਾ ਹਰਿ ਰਸੁ ਰਮਹੁ ਸਭੁ ਕੋਇ

ਸਰਬ ਕਲਾ ਪੂਰਨ ਪ੍ਰਭੁ ਸੋਇ ॥੧॥ ਰਹਾਉ

ਮਹਾ ਤਪਤਿ ਸਾਗਰ ਸੰਸਾਰ

ਪ੍ਰਭ ਖਿਨ ਮਹਿ ਪਾਰਿ ਉਤਾਰਣਹਾਰ ॥੨॥

ਅਨਿਕ ਬੰਧਨ ਤੋਰੇ ਨਹੀ ਜਾਹਿ

ਸਿਮਰਤ ਨਾਮ ਮੁਕਤਿ ਫਲ ਪਾਹਿ ॥੩॥

ਉਕਤਿ ਸਿਆਨਪ ਇਸ ਤੇ ਕਛੁ ਨਾਹਿ

ਕਰਿ ਕਿਰਪਾ ਨਾਨਕ ਗੁਣ ਗਾਹਿ ॥੪॥੮੩॥੧੫੨॥

ਗਉੜੀ ਮਹਲਾ

ਥਾਤੀ ਪਾਈ ਹਰਿ ਕੋ ਨਾਮ

ਬਿਚਰੁ ਸੰਸਾਰ ਪੂਰਨ ਸਭਿ ਕਾਮ ॥੧॥

ਵਡਭਾਗੀ ਹਰਿ ਕੀਰਤਨੁ ਗਾਈਐ

ਪਾਰਬ੍ਰਹਮ ਤੂੰ ਦੇਹਿ ਪਾਈਐ ॥੧॥ ਰਹਾਉ

ਹਰਿ ਕੇ ਚਰਣ ਹਿਰਦੈ ਉਰਿ ਧਾਰਿ

ਭਵ ਸਾਗਰੁ ਚੜਿ ਉਤਰਹਿ ਪਾਰਿ ॥੨॥

ਸਾਧੂ ਸੰਗੁ ਕਰਹੁ ਸਭੁ ਕੋਇ

ਸਦਾ ਕਲਿਆਣ ਫਿਰਿ ਦੂਖੁ ਹੋਇ ॥੩॥

ਪ੍ਰੇਮ ਭਗਤਿ ਭਜੁ ਗੁਣੀ ਨਿਧਾਨੁ

ਨਾਨਕ ਦਰਗਹ ਪਾਈਐ ਮਾਨੁ ॥੪॥੮੪॥੧੫੩॥