ਗਉੜੀ ਮਹਲਾ

ਜਲਿ ਥਲਿ ਮਹੀਅਲਿ ਪੂਰਨ ਹਰਿ ਮੀਤ

ਭ੍ਰਮ ਬਿਨਸੇ ਗਾਏ ਗੁਣ ਨੀਤ ॥੧॥

ਊਠਤ ਸੋਵਤ ਹਰਿ ਸੰਗਿ ਪਹਰੂਆ

ਜਾ ਕੈ ਸਿਮਰਣਿ ਜਮ ਨਹੀ ਡਰੂਆ ॥੧॥ ਰਹਾਉ

ਚਰਣ ਕਮਲ ਪ੍ਰਭ ਰਿਦੈ ਨਿਵਾਸੁ

ਸਗਲ ਦੂਖ ਕਾ ਹੋਇਆ ਨਾਸੁ ॥੨॥

ਆਸਾ ਮਾਣੁ ਤਾਣੁ ਧਨੁ ਏਕ

ਸਾਚੇ ਸਾਹ ਕੀ ਮਨ ਮਹਿ ਟੇਕ ॥੩॥

ਮਹਾ ਗਰੀਬ ਜਨ ਸਾਧ ਅਨਾਥ

ਨਾਨਕ ਪ੍ਰਭਿ ਰਾਖੇ ਦੇ ਹਾਥ ॥੪॥੮੫॥੧੫੪॥

ਗਉੜੀ ਮਹਲਾ

ਹਰਿ ਹਰਿ ਨਾਮਿ ਮਜਨੁ ਕਰਿ ਸੂਚੇ

ਕੋਟਿ ਗ੍ਰਹਣ ਪੁੰਨ ਫਲ ਮੂਚੇ ॥੧॥ ਰਹਾਉ

ਹਰਿ ਕੇ ਚਰਣ ਰਿਦੇ ਮਹਿ ਬਸੇ

ਜਨਮ ਜਨਮ ਕੇ ਕਿਲਵਿਖ ਨਸੇ ॥੧॥

ਸਾਧਸੰਗਿ ਕੀਰਤਨ ਫਲੁ ਪਾਇਆ

ਜਮ ਕਾ ਮਾਰਗੁ ਦ੍ਰਿਸਟਿ ਆਇਆ ॥੨॥

ਮਨ ਬਚ ਕ੍ਰਮ ਗੋਵਿੰਦ ਅਧਾਰੁ

ਤਾ ਤੇ ਛੁਟਿਓ ਬਿਖੁ ਸੰਸਾਰੁ ॥੩॥

ਕਰਿ ਕਿਰਪਾ ਪ੍ਰਭਿ ਕੀਨੋ ਅਪਨਾ

ਨਾਨਕ ਜਾਪੁ ਜਪੇ ਹਰਿ ਜਪਨਾ ॥੪॥੮੬॥੧੫੫॥

ਗਉੜੀ ਮਹਲਾ

ਪਉ ਸਰਣਾਈ ਜਿਨਿ ਹਰਿ ਜਾਤੇ

ਮਨੁ ਤਨੁ ਸੀਤਲੁ ਚਰਣ ਹਰਿ ਰਾਤੇ ॥੧॥

ਭੈ ਭੰਜਨ ਪ੍ਰਭ ਮਨਿ ਬਸਾਹੀ

ਡਰਪਤ ਡਰਪਤ ਜਨਮ ਬਹੁਤੁ ਜਾਹੀ ॥੧॥ ਰਹਾਉ

ਜਾ ਕੈ ਰਿਦੈ ਬਸਿਓ ਹਰਿ ਨਾਮ

ਸਗਲ ਮਨੋਰਥ ਤਾ ਕੇ ਪੂਰਨ ਕਾਮ ॥੨॥

ਜਨਮੁ ਜਰਾ ਮਿਰਤੁ ਜਿਸੁ ਵਾਸਿ

ਸੋ ਸਮਰਥੁ ਸਿਮਰਿ ਸਾਸਿ ਗਿਰਾਸਿ ॥੩॥

ਮੀਤੁ ਸਾਜਨੁ ਸਖਾ ਪ੍ਰਭੁ ਏਕ

ਨਾਮੁ ਸੁਆਮੀ ਕਾ ਨਾਨਕ ਟੇਕ ॥੪॥੮੭॥੧੫੬॥

ਗਉੜੀ ਮਹਲਾ

ਬਾਹਰਿ ਰਾਖਿਓ ਰਿਦੈ ਸਮਾਲਿ

ਘਰਿ ਆਏ ਗੋਵਿੰਦੁ ਲੈ ਨਾਲਿ ॥੧॥

ਹਰਿ ਹਰਿ ਨਾਮੁ ਸੰਤਨ ਕੈ ਸੰਗਿ

ਮਨੁ ਤਨੁ ਰਾਤਾ ਰਾਮ ਕੈ ਰੰਗਿ ॥੧॥ ਰਹਾਉ

ਗੁਰ ਪਰਸਾਦੀ ਸਾਗਰੁ ਤਰਿਆ

ਜਨਮ ਜਨਮ ਕੇ ਕਿਲਵਿਖ ਸਭਿ ਹਿਰਿਆ ॥੨॥

ਸੋਭਾ ਸੁਰਤਿ ਨਾਮਿ ਭਗਵੰਤੁ

ਪੂਰੇ ਗੁਰ ਕਾ ਨਿਰਮਲ ਮੰਤੁ ॥੩॥

ਚਰਣ ਕਮਲ ਹਿਰਦੇ ਮਹਿ ਜਾਪੁ

ਨਾਨਕੁ ਪੇਖਿ ਜੀਵੈ ਪਰਤਾਪੁ ॥੪॥੮੮॥੧੫੭॥

ਗਉੜੀ ਮਹਲਾ

ਧੰਨੁ ਇਹੁ ਥਾਨੁ ਗੋਵਿੰਦ ਗੁਣ ਗਾਏ

ਕੁਸਲ ਖੇਮ ਪ੍ਰਭਿ ਆਪਿ ਬਸਾਏ ॥੧॥ ਰਹਾਉ

ਬਿਪਤਿ ਤਹਾ ਜਹਾ ਹਰਿ ਸਿਮਰਨੁ ਨਾਹੀ

ਕੋਟਿ ਅਨੰਦ ਜਹ ਹਰਿ ਗੁਨ ਗਾਹੀ ॥੧॥

ਹਰਿ ਬਿਸਰਿਐ ਦੁਖ ਰੋਗ ਘਨੇਰੇ

ਪ੍ਰਭ ਸੇਵਾ ਜਮੁ ਲਗੈ ਨੇਰੇ ॥੨॥

ਸੋ ਵਡਭਾਗੀ ਨਿਹਚਲ ਥਾਨੁ

ਜਹ ਜਪੀਐ ਪ੍ਰਭ ਕੇਵਲ ਨਾਮੁ ॥੩॥

ਜਹ ਜਾਈਐ ਤਹ ਨਾਲਿ ਮੇਰਾ ਸੁਆਮੀ

ਨਾਨਕ ਕਉ ਮਿਲਿਆ ਅੰਤਰਜਾਮੀ ॥੪॥੮੯॥੧੫੮॥