ਗਉੜੀ ਮਹਲਾ

ਜੋ ਪ੍ਰਾਣੀ ਗੋਵਿੰਦੁ ਧਿਆਵੈ

ਪੜਿਆ ਅਣਪੜਿਆ ਪਰਮ ਗਤਿ ਪਾਵੈ ॥੧॥

ਸਾਧੂ ਸੰਗਿ ਸਿਮਰਿ ਗੋਪਾਲ

ਬਿਨੁ ਨਾਵੈ ਝੂਠਾ ਧਨੁ ਮਾਲੁ ॥੧॥ ਰਹਾਉ

ਰੂਪਵੰਤੁ ਸੋ ਚਤੁਰੁ ਸਿਆਣਾ

ਜਿਨਿ ਜਨਿ ਮਾਨਿਆ ਪ੍ਰਭ ਕਾ ਭਾਣਾ ॥੨॥

ਜਗ ਮਹਿ ਆਇਆ ਸੋ ਪਰਵਾਣੁ

ਘਟਿ ਘਟਿ ਅਪਣਾ ਸੁਆਮੀ ਜਾਣੁ ॥੩॥

ਕਹੁ ਨਾਨਕ ਜਾ ਕੇ ਪੂਰਨ ਭਾਗ

ਹਰਿ ਚਰਣੀ ਤਾ ਕਾ ਮਨੁ ਲਾਗ ॥੪॥੯੦॥੧੫੯॥

ਗਉੜੀ ਮਹਲਾ

ਹਰਿ ਕੇ ਦਾਸ ਸਿਉ ਸਾਕਤ ਨਹੀ ਸੰਗੁ

ਓਹੁ ਬਿਖਈ ਓਸੁ ਰਾਮ ਕੋ ਰੰਗੁ ॥੧॥ ਰਹਾਉ

ਮਨ ਅਸਵਾਰ ਜੈਸੇ ਤੁਰੀ ਸੀਗਾਰੀ

ਜਿਉ ਕਾਪੁਰਖੁ ਪੁਚਾਰੈ ਨਾਰੀ ॥੧॥

ਬੈਲ ਕਉ ਨੇਤ੍ਰਾ ਪਾਇ ਦੁਹਾਵੈ

ਗਊ ਚਰਿ ਸਿੰਘ ਪਾਛੈ ਪਾਵੈ ॥੨॥

ਗਾਡਰ ਲੇ ਕਾਮਧੇਨੁ ਕਰਿ ਪੂਜੀ

ਸਉਦੇ ਕਉ ਧਾਵੈ ਬਿਨੁ ਪੂੰਜੀ ॥੩॥

ਨਾਨਕ ਰਾਮ ਨਾਮੁ ਜਪਿ ਚੀਤ

ਸਿਮਰਿ ਸੁਆਮੀ ਹਰਿ ਸਾ ਮੀਤ ॥੪॥੯੧॥੧੬੦॥

ਗਉੜੀ ਮਹਲਾ

ਸਾ ਮਤਿ ਨਿਰਮਲ ਕਹੀਅਤ ਧੀਰ

ਰਾਮ ਰਸਾਇਣੁ ਪੀਵਤ ਬੀਰ ॥੧॥

ਹਰਿ ਕੇ ਚਰਣ ਹਿਰਦੈ ਕਰਿ ਓਟ

ਜਨਮ ਮਰਣ ਤੇ ਹੋਵਤ ਛੋਟ ॥੧॥ ਰਹਾਉ

ਸੋ ਤਨੁ ਨਿਰਮਲੁ ਜਿਤੁ ਉਪਜੈ ਪਾਪੁ

ਰਾਮ ਰੰਗਿ ਨਿਰਮਲ ਪਰਤਾਪੁ ॥੨॥

ਸਾਧਸੰਗਿ ਮਿਟਿ ਜਾਤ ਬਿਕਾਰ

ਸਭ ਤੇ ਊਚ ਏਹੋ ਉਪਕਾਰ ॥੩॥

ਪ੍ਰੇਮ ਭਗਤਿ ਰਾਤੇ ਗੋਪਾਲ

ਨਾਨਕ ਜਾਚੈ ਸਾਧ ਰਵਾਲ ॥੪॥੯੨॥੧੬੧॥

ਗਉੜੀ ਮਹਲਾ

ਐਸੀ ਪ੍ਰੀਤਿ ਗੋਵਿੰਦ ਸਿਉ ਲਾਗੀ

ਮੇਲਿ ਲਏ ਪੂਰਨ ਵਡਭਾਗੀ ॥੧॥ ਰਹਾਉ

ਭਰਤਾ ਪੇਖਿ ਬਿਗਸੈ ਜਿਉ ਨਾਰੀ

ਤਿਉ ਹਰਿ ਜਨੁ ਜੀਵੈ ਨਾਮੁ ਚਿਤਾਰੀ ॥੧॥

ਪੂਤ ਪੇਖਿ ਜਿਉ ਜੀਵਤ ਮਾਤਾ

ਓਤਿ ਪੋਤਿ ਜਨੁ ਹਰਿ ਸਿਉ ਰਾਤਾ ॥੨॥

ਲੋਭੀ ਅਨਦੁ ਕਰੈ ਪੇਖਿ ਧਨਾ

ਜਨ ਚਰਨ ਕਮਲ ਸਿਉ ਲਾਗੋ ਮਨਾ ॥੩॥

ਬਿਸਰੁ ਨਹੀ ਇਕੁ ਤਿਲੁ ਦਾਤਾਰ

ਨਾਨਕ ਕੇ ਪ੍ਰਭ ਪ੍ਰਾਨ ਅਧਾਰ ॥੪॥੯੩॥੧੬੨॥

ਗਉੜੀ ਮਹਲਾ

ਰਾਮ ਰਸਾਇਣਿ ਜੋ ਜਨ ਗੀਧੇ

ਚਰਨ ਕਮਲ ਪ੍ਰੇਮ ਭਗਤੀ ਬੀਧੇ ॥੧॥ ਰਹਾਉ

ਆਨ ਰਸਾ ਦੀਸਹਿ ਸਭਿ ਛਾਰੁ

ਨਾਮ ਬਿਨਾ ਨਿਹਫਲ ਸੰਸਾਰ ॥੧॥

ਅੰਧ ਕੂਪ ਤੇ ਕਾਢੇ ਆਪਿ

ਗੁਣ ਗੋਵਿੰਦ ਅਚਰਜ ਪਰਤਾਪ ॥੨॥

ਵਣਿ ਤ੍ਰਿਣਿ ਤ੍ਰਿਭਵਣਿ ਪੂਰਨ ਗੋਪਾਲ

ਬ੍ਰਹਮ ਪਸਾਰੁ ਜੀਅ ਸੰਗਿ ਦਇਆਲ ॥੩॥

ਕਹੁ ਨਾਨਕ ਸਾ ਕਥਨੀ ਸਾਰੁ

ਮਾਨਿ ਲੇਤੁ ਜਿਸੁ ਸਿਰਜਨਹਾਰੁ ॥੪॥੯੪॥੧੬੩॥