ਗਉੜੀ ਮਹਲਾ

ਜਨ ਕੀ ਧੂਰਿ ਮਨ ਮੀਠ ਖਟਾਨੀ

ਪੂਰਬਿ ਕਰਮਿ ਲਿਖਿਆ ਧੁਰਿ ਪ੍ਰਾਨੀ ॥੧॥ ਰਹਾਉ

ਅਹੰਬੁਧਿ ਮਨ ਪੂਰਿ ਥਿਧਾਈ

ਸਾਧ ਧੂਰਿ ਕਰਿ ਸੁਧ ਮੰਜਾਈ ॥੧॥

ਅਨਿਕ ਜਲਾ ਜੇ ਧੋਵੈ ਦੇਹੀ

ਮੈਲੁ ਉਤਰੈ ਸੁਧੁ ਤੇਹੀ ॥੨॥

ਸਤਿਗੁਰੁ ਭੇਟਿਓ ਸਦਾ ਕ੍ਰਿਪਾਲ

ਹਰਿ ਸਿਮਰਿ ਸਿਮਰਿ ਕਾਟਿਆ ਭਉ ਕਾਲ ॥੩॥

ਮੁਕਤਿ ਭੁਗਤਿ ਜੁਗਤਿ ਹਰਿ ਨਾਉ

ਪ੍ਰੇਮ ਭਗਤਿ ਨਾਨਕ ਗੁਣ ਗਾਉ ॥੪॥੧੦੦॥੧੬੯॥

ਗਉੜੀ ਮਹਲਾ

ਜੀਵਨ ਪਦਵੀ ਹਰਿ ਕੇ ਦਾਸ

ਜਿਨ ਮਿਲਿਆ ਆਤਮ ਪਰਗਾਸੁ ॥੧॥

ਹਰਿ ਕਾ ਸਿਮਰਨੁ ਸੁਨਿ ਮਨ ਕਾਨੀ

ਸੁਖੁ ਪਾਵਹਿ ਹਰਿ ਦੁਆਰ ਪਰਾਨੀ ॥੧॥ ਰਹਾਉ

ਆਠ ਪਹਰ ਧਿਆਈਐ ਗੋਪਾਲੁ

ਨਾਨਕ ਦਰਸਨੁ ਦੇਖਿ ਨਿਹਾਲੁ ॥੨॥੧੦੧॥੧੭੦॥

ਗਉੜੀ ਮਹਲਾ

ਸਾਂਤਿ ਭਈ ਗੁਰ ਗੋਬਿਦਿ ਪਾਈ

ਤਾਪ ਪਾਪ ਬਿਨਸੇ ਮੇਰੇ ਭਾਈ ॥੧॥ ਰਹਾਉ

ਰਾਮ ਨਾਮੁ ਨਿਤ ਰਸਨ ਬਖਾਨ

ਬਿਨਸੇ ਰੋਗ ਭਏ ਕਲਿਆਨ ॥੧॥

ਪਾਰਬ੍ਰਹਮ ਗੁਣ ਅਗਮ ਬੀਚਾਰ

ਸਾਧੂ ਸੰਗਮਿ ਹੈ ਨਿਸਤਾਰ ॥੨॥

ਨਿਰਮਲ ਗੁਣ ਗਾਵਹੁ ਨਿਤ ਨੀਤ

ਗਈ ਬਿਆਧਿ ਉਬਰੇ ਜਨ ਮੀਤ ॥੩॥

ਮਨ ਬਚ ਕ੍ਰਮ ਪ੍ਰਭੁ ਅਪਨਾ ਧਿਆਈ

ਨਾਨਕ ਦਾਸ ਤੇਰੀ ਸਰਣਾਈ ॥੪॥੧੦੨॥੧੭੧॥

ਗਉੜੀ ਮਹਲਾ

ਨੇਤ੍ਰ ਪ੍ਰਗਾਸੁ ਕੀਆ ਗੁਰਦੇਵ

ਭਰਮ ਗਏ ਪੂਰਨ ਭਈ ਸੇਵ ॥੧॥ ਰਹਾਉ

ਸੀਤਲਾ ਤੇ ਰਖਿਆ ਬਿਹਾਰੀ

ਪਾਰਬ੍ਰਹਮ ਪ੍ਰਭ ਕਿਰਪਾ ਧਾਰੀ ॥੧॥

ਨਾਨਕ ਨਾਮੁ ਜਪੈ ਸੋ ਜੀਵੈ

ਸਾਧਸੰਗਿ ਹਰਿ ਅੰਮ੍ਰਿਤੁ ਪੀਵੈ ॥੨॥੧੦੩॥੧੭੨॥

ਗਉੜੀ ਮਹਲਾ

ਧਨੁ ਓਹੁ ਮਸਤਕੁ ਧਨੁ ਤੇਰੇ ਨੇਤ

ਧਨੁ ਓਇ ਭਗਤ ਜਿਨ ਤੁਮ ਸੰਗਿ ਹੇਤ ॥੧॥

ਨਾਮ ਬਿਨਾ ਕੈਸੇ ਸੁਖੁ ਲਹੀਐ

ਰਸਨਾ ਰਾਮ ਨਾਮ ਜਸੁ ਕਹੀਐ ॥੧॥ ਰਹਾਉ

ਤਿਨ ਊਪਰਿ ਜਾਈਐ ਕੁਰਬਾਣੁ

ਨਾਨਕ ਜਿਨਿ ਜਪਿਆ ਨਿਰਬਾਣੁ ॥੨॥੧੦੪॥੧੭੩॥

ਗਉੜੀ ਮਹਲਾ

ਤੂੰਹੈ ਮਸਲਤਿ ਤੂੰਹੈ ਨਾਲਿ

ਤੂਹੈ ਰਾਖਹਿ ਸਾਰਿ ਸਮਾਲਿ ॥੧॥

ਐਸਾ ਰਾਮੁ ਦੀਨ ਦੁਨੀ ਸਹਾਈ

ਦਾਸ ਕੀ ਪੈਜ ਰਖੈ ਮੇਰੇ ਭਾਈ ॥੧॥ ਰਹਾਉ

ਆਗੈ ਆਪਿ ਇਹੁ ਥਾਨੁ ਵਸਿ ਜਾ ਕੈ

ਆਠ ਪਹਰ ਮਨੁ ਹਰਿ ਕਉ ਜਾਪੈ ॥੨॥

ਪਤਿ ਪਰਵਾਣੁ ਸਚੁ ਨੀਸਾਣੁ

ਜਾ ਕਉ ਆਪਿ ਕਰਹਿ ਫੁਰਮਾਨੁ ॥੩॥

ਆਪੇ ਦਾਤਾ ਆਪਿ ਪ੍ਰਤਿਪਾਲਿ

ਨਿਤ ਨਿਤ ਨਾਨਕ ਰਾਮ ਨਾਮੁ ਸਮਾਲਿ ॥੪॥੧੦੫॥੧੭੪॥