ਰਾਗੁ ਗਉੜੀ ਪੂਰਬੀ₁ ਮਹਲਾ

ਸਤਿਗੁਰ ਪ੍ਰਸਾਦਿ

ਕਿਨ ਬਿਧਿ ਮਿਲੈ ਗੁਸਾਈ ਮੇਰੇ ਰਾਮ ਰਾਇ

ਕੋਈ ਐਸਾ ਸੰਤੁ ਸਹਜ ਸੁਖਦਾਤਾ ਮੋਹਿ ਮਾਰਗੁ ਦੇਇ ਬਤਾਈ ॥੧॥ ਰਹਾਉ

ਅੰਤਰਿ ਅਲਖੁ ਜਾਈ ਲਖਿਆ ਵਿਚਿ ਪੜਦਾ ਹਉਮੈ ਪਾਈ

ਮਾਇਆ ਮੋਹਿ ਸਭੋ ਜਗੁ ਸੋਇਆ ਇਹੁ ਭਰਮੁ ਕਹਹੁ ਕਿਉ ਜਾਈ ॥੧॥

ਏਕਾ ਸੰਗਤਿ ਇਕਤੁ ਗ੍ਰਿਹਿ ਬਸਤੇ ਮਿਲਿ ਬਾਤ ਕਰਤੇ ਭਾਈ

ਏਕ ਬਸਤੁ ਬਿਨੁ ਪੰਚ ਦੁਹੇਲੇ ਓਹ ਬਸਤੁ ਅਗੋਚਰ ਠਾਈ ॥੨॥

ਜਿਸ ਕਾ ਗ੍ਰਿਹੁ ਤਿਨਿ ਦੀਆ ਤਾਲਾ ਕੁੰਜੀ ਗੁਰ ਸਉਪਾਈ

ਅਨਿਕ ਉਪਾਵ ਕਰੇ ਨਹੀ ਪਾਵੈ ਬਿਨੁ ਸਤਿਗੁਰ ਸਰਣਾਈ ॥੩॥

ਜਿਨ ਕੇ ਬੰਧਨ ਕਾਟੇ ਸਤਿਗੁਰ ਤਿਨ ਸਾਧਸੰਗਤਿ ਲਿਵ ਲਾਈ

ਪੰਚ ਜਨਾ ਮਿਲਿ ਮੰਗਲੁ ਗਾਇਆ ਹਰਿ ਨਾਨਕ ਭੇਦੁ ਭਾਈ ॥੪॥

ਮੇਰੇ ਰਾਮ ਰਾਇ ਇਨ ਬਿਧਿ ਮਿਲੈ ਗੁਸਾਈ

ਸਹਜੁ ਭਇਆ ਭ੍ਰਮੁ ਖਿਨ ਮਹਿ ਨਾਠਾ ਮਿਲਿ ਜੋਤੀ ਜੋਤਿ ਸਮਾਈ ॥੧॥ ਰਹਾਉ ਦੂਜਾ ॥੧॥੧੨੨॥

ਗਉੜੀ ਮਹਲਾ

ਐਸੋ ਪਰਚਉ ਪਾਇਓ

ਕਰੀ ਕ੍ਰਿਪਾ ਦਇਆਲ ਬੀਠੁਲੈ ਸਤਿਗੁਰ ਮੁਝਹਿ ਬਤਾਇਓ ॥੧॥ ਰਹਾਉ

ਜਤ ਕਤ ਦੇਖਉ ਤਤ ਤਤ ਤੁਮ ਹੀ ਮੋਹਿ ਇਹੁ ਬਿਸੁਆਸੁ ਹੋਇ ਆਇਓ

ਕੈ ਪਹਿ ਕਰਉ ਅਰਦਾਸਿ ਬੇਨਤੀ ਜਉ ਸੁਨਤੋ ਹੈ ਰਘੁਰਾਇਓ ॥੧॥

ਲਹਿਓ ਸਹਸਾ ਬੰਧਨ ਗੁਰਿ ਤੋਰੇ ਤਾਂ ਸਦਾ ਸਹਜ ਸੁਖੁ ਪਾਇਓ

ਹੋਣਾ ਸਾ ਸੋਈ ਫੁਨਿ ਹੋਸੀ ਸੁਖੁ ਦੁਖੁ ਕਹਾ ਦਿਖਾਇਓ ॥੨॥

ਖੰਡ ਬ੍ਰਹਮੰਡ ਕਾ ਏਕੋ ਠਾਣਾ ਗੁਰਿ ਪਰਦਾ ਖੋਲਿ ਦਿਖਾਇਓ

ਨਉ ਨਿਧਿ ਨਾਮੁ ਨਿਧਾਨੁ ਇਕ ਠਾਈ ਤਉ ਬਾਹਰਿ ਕੈਠੈ ਜਾਇਓ ॥੩॥

ਏਕੈ ਕਨਿਕ ਅਨਿਕ ਭਾਤਿ ਸਾਜੀ ਬਹੁ ਪਰਕਾਰ ਰਚਾਇਓ

ਕਹੁ ਨਾਨਕ ਭਰਮੁ ਗੁਰਿ ਖੋਈ ਹੈ ਇਵ ਤਤੈ ਤਤੁ ਮਿਲਾਇਓ ॥੪॥੨॥੧੨੩॥

ਗਉੜੀ₂ ਮਹਲਾ

ਅਉਧ ਘਟੈ ਦਿਨਸੁ ਰੈਨਾਰੇ

ਮਨ ਗੁਰ ਮਿਲਿ ਕਾਜ ਸਵਾਰੇ ॥੧॥ ਰਹਾਉ

ਕਰਉ ਬੇਨੰਤੀ ਸੁਨਹੁ ਮੇਰੇ ਮੀਤਾ ਸੰਤ ਟਹਲ ਕੀ ਬੇਲਾ

ਈਹਾ ਖਾਟਿ ਚਲਹੁ ਹਰਿ ਲਾਹਾ ਆਗੈ ਬਸਨੁ ਸੁਹੇਲਾ ॥੧॥

ਇਹੁ ਸੰਸਾਰੁ ਬਿਕਾਰੁ ਸਹਸੇ ਮਹਿ ਤਰਿਓ ਬ੍ਰਹਮ ਗਿਆਨੀ

ਜਿਸਹਿ ਜਗਾਇ ਪੀਆਏ ਹਰਿ ਰਸੁ ਅਕਥ ਕਥਾ ਤਿਨਿ ਜਾਨੀ ॥੨॥

ਜਾ ਕਉ ਆਏ ਸੋਈ ਵਿਹਾਝਹੁ ਹਰਿ ਗੁਰ ਤੇ ਮਨਹਿ ਬਸੇਰਾ

ਨਿਜ ਘਰਿ ਮਹਲੁ ਪਾਵਹੁ ਸੁਖ ਸਹਜੇ ਬਹੁਰਿ ਹੋਇਗੋ ਫੇਰਾ ॥੩॥

ਅੰਤਰਜਾਮੀ ਪੁਰਖ ਬਿਧਾਤੇ ਸਰਧਾ ਮਨ ਕੀ ਪੂਰੇ

ਨਾਨਕੁ ਦਾਸੁ ਇਹੀ ਸੁਖੁ ਮਾਗੈ ਮੋ ਕਉ ਕਰਿ ਸੰਤਨ ਕੀ ਧੂਰੇ ॥੪॥੩॥੧੨੪॥