ਗਉੜੀ ਮਹਲਾ

ਰਾਖੁ ਪਿਤਾ ਪ੍ਰਭ ਮੇਰੇ

ਮੋਹਿ ਨਿਰਗੁਨੁ ਸਭ ਗੁਨ ਤੇਰੇ ॥੧॥ ਰਹਾਉ

ਪੰਚ ਬਿਖਾਦੀ ਏਕੁ ਗਰੀਬਾ ਰਾਖਹੁ ਰਾਖਨਹਾਰੇ

ਖੇਦੁ ਕਰਹਿ ਅਰੁ ਬਹੁਤੁ ਸੰਤਾਵਹਿ ਆਇਓ ਸਰਨਿ ਤੁਹਾਰੇ ॥੧॥

ਕਰਿ ਕਰਿ ਹਾਰਿਓ ਅਨਿਕ ਬਹੁ ਭਾਤੀ ਛੋਡਹਿ ਕਤਹੂੰ ਨਾਹੀ

ਏਕ ਬਾਤ ਸੁਨਿ ਤਾਕੀ ਓਟਾ ਸਾਧਸੰਗਿ ਮਿਟਿ ਜਾਹੀ ॥੨॥

ਕਰਿ ਕਿਰਪਾ ਸੰਤ ਮਿਲੇ ਮੋਹਿ ਤਿਨ ਤੇ ਧੀਰਜੁ ਪਾਇਆ

ਸੰਤੀ ਮੰਤੁ ਦੀਓ ਮੋਹਿ ਨਿਰਭਉ ਗੁਰ ਕਾ ਸਬਦੁ ਕਮਾਇਆ ॥੩॥

ਜੀਤਿ ਲਏ ਓਇ ਮਹਾ ਬਿਖਾਦੀ ਸਹਜ ਸੁਹੇਲੀ ਬਾਣੀ

ਕਹੁ ਨਾਨਕ ਮਨਿ ਭਇਆ ਪਰਗਾਸਾ ਪਾਇਆ ਪਦੁ ਨਿਰਬਾਣੀ ॥੪॥੪॥੧੨੫॥

ਗਉੜੀ ਮਹਲਾ

ਓਹੁ ਅਬਿਨਾਸੀ ਰਾਇਆ

ਨਿਰਭਉ ਸੰਗਿ ਤੁਮਾਰੈ ਬਸਤੇ ਇਹੁ ਡਰਨੁ ਕਹਾ ਤੇ ਆਇਆ ॥੧॥ ਰਹਾਉ

ਏਕ ਮਹਲਿ ਤੂੰ ਹੋਹਿ ਅਫਾਰੋ ਏਕ ਮਹਲਿ ਨਿਮਾਨੋ

ਏਕ ਮਹਲਿ ਤੂੰ ਆਪੇ ਆਪੇ ਏਕ ਮਹਲਿ ਗਰੀਬਾਨੋ ॥੧॥

ਏਕ ਮਹਲਿ ਤੂੰ ਪੰਡਿਤੁ ਬਕਤਾ ਏਕ ਮਹਲਿ ਖਲੁ ਹੋਤਾ

ਏਕ ਮਹਲਿ ਤੂੰ ਸਭੁ ਕਿਛੁ ਗ੍ਰਾਹਜੁ ਏਕ ਮਹਲਿ ਕਛੂ ਲੇਤਾ ॥੨॥

ਕਾਠ ਕੀ ਪੁਤਰੀ ਕਹਾ ਕਰੈ ਬਪੁਰੀ ਖਿਲਾਵਨਹਾਰੋ ਜਾਨੈ

ਜੈਸਾ ਭੇਖੁ ਕਰਾਵੈ ਬਾਜੀਗਰੁ ਓਹੁ ਤੈਸੋ ਹੀ ਸਾਜੁ ਆਨੈ ॥੩॥

ਅਨਿਕ ਕੋਠਰੀ ਬਹੁਤੁ ਭਾਤਿ ਕਰੀਆ ਆਪਿ ਹੋਆ ਰਖਵਾਰਾ

ਜੈਸੇ ਮਹਲਿ ਰਾਖੈ ਤੈਸੈ ਰਹਨਾ ਕਿਆ ਇਹੁ ਕਰੈ ਬਿਚਾਰਾ ॥੪॥

ਜਿਨਿ ਕਿਛੁ ਕੀਆ ਸੋਈ ਜਾਨੈ ਜਿਨਿ ਇਹ ਸਭ ਬਿਧਿ ਸਾਜੀ

ਕਹੁ ਨਾਨਕ ਅਪਰੰਪਰ ਸੁਆਮੀ ਕੀਮਤਿ ਅਪੁਨੇ ਕਾਜੀ ॥੫॥੫॥੧੨੬॥

ਗਉੜੀ₃ ਮਹਲਾ

ਛੋਡਿ ਛੋਡਿ ਰੇ ਬਿਖਿਆ ਕੇ ਰਸੂਆ

ਉਰਝਿ ਰਹਿਓ ਰੇ ਬਾਵਰ ਗਾਵਰ ਜਿਉ ਕਿਰਖੈ ਹਰਿਆਇਓ ਪਸੂਆ ॥੧॥ ਰਹਾਉ

ਜੋ ਜਾਨਹਿ ਤੂੰ ਅਪੁਨੇ ਕਾਜੈ ਸੋ ਸੰਗਿ ਚਾਲੈ ਤੇਰੈ ਤਸੂਆ

ਨਾਗੋ ਆਇਓ ਨਾਗ ਸਿਧਾਸੀ ਫੇਰਿ ਫਿਰਿਓ ਅਰੁ ਕਾਲਿ ਗਰਸੂਆ ॥੧॥

ਪੇਖਿ ਪੇਖਿ ਰੇ ਕਸੁੰਭ ਕੀ ਲੀਲਾ ਰਾਚਿ ਮਾਚਿ ਤਿਨਹੂੰ ਲਉ ਹਸੂਆ

ਛੀਜਤ ਡੋਰਿ ਦਿਨਸੁ ਅਰੁ ਰੈਨੀ ਜੀਅ ਕੋ ਕਾਜੁ ਕੀਨੋ ਕਛੂਆ ॥੨॥

ਕਰਤ ਕਰਤ ਇਵ ਹੀ ਬਿਰਧਾਨੋ ਹਾਰਿਓ ਉਕਤੇ ਤਨੁ ਖੀਨਸੂਆ

ਜਿਉ ਮੋਹਿਓ ਉਨਿ ਮੋਹਨੀ ਬਾਲਾ ਉਸ ਤੇ ਘਟੈ ਨਾਹੀ ਰੁਚ ਚਸੂਆ ॥੩॥

ਜਗੁ ਐਸਾ ਮੋਹਿ ਗੁਰਹਿ ਦਿਖਾਇਓ ਤਉ ਸਰਣਿ ਪਰਿਓ ਤਜਿ ਗਰਬਸੂਆ

ਮਾਰਗੁ ਪ੍ਰਭ ਕੋ ਸੰਤਿ ਬਤਾਇਓ ਦ੍ਰਿੜੀ ਨਾਨਕ ਦਾਸ ਭਗਤਿ ਹਰਿ ਜਸੂਆ ॥੪॥੬॥੧੨੭॥