ਗਉੜੀ ਮਹਲਾ

ਜੋਗ ਜੁਗਤਿ ਸੁਨਿ ਆਇਓ ਗੁਰ ਤੇ

ਮੋ ਕਉ ਸਤਿਗੁਰ ਸਬਦਿ ਬੁਝਾਇਓ ॥੧॥ ਰਹਾਉ

ਨਉ ਖੰਡ ਪ੍ਰਿਥਮੀ ਇਸੁ ਤਨ ਮਹਿ ਰਵਿਆ ਨਿਮਖ ਨਿਮਖ ਨਮਸਕਾਰਾ

ਦੀਖਿਆ ਗੁਰ ਕੀ ਮੁੰਦ੍ਰਾ ਕਾਨੀ ਦ੍ਰਿੜਿਓ ਏਕੁ ਨਿਰੰਕਾਰਾ ॥੧॥

ਪੰਚ ਚੇਲੇ ਮਿਲਿ ਭਏ ਇਕਤ੍ਰਾ ਏਕਸੁ ਕੈ ਵਸਿ ਕੀਏ

ਦਸ ਬੈਰਾਗਨਿ ਆਗਿਆਕਾਰੀ ਤਬ ਨਿਰਮਲ ਜੋਗੀ ਥੀਏ ॥੨॥

ਭਰਮੁ ਜਰਾਇ ਚਰਾਈ ਬਿਭੂਤਾ ਪੰਥੁ ਏਕੁ ਕਰਿ ਪੇਖਿਆ

ਸਹਜ ਸੂਖ ਸੋ ਕੀਨੀ ਭੁਗਤਾ ਜੋ ਠਾਕੁਰਿ ਮਸਤਕਿ ਲੇਖਿਆ ॥੩॥

ਜਹ ਭਉ ਨਾਹੀ ਤਹਾ ਆਸਨੁ ਬਾਧਿਓ ਸਿੰਗੀ ਅਨਹਤ ਬਾਨੀ

ਤਤੁ ਬੀਚਾਰੁ ਡੰਡਾ ਕਰਿ ਰਾਖਿਓ ਜੁਗਤਿ ਨਾਮੁ ਮਨਿ ਭਾਨੀ ॥੪॥

ਐਸਾ ਜੋਗੀ ਵਡਭਾਗੀ ਭੇਟੈ ਮਾਇਆ ਕੇ ਬੰਧਨ ਕਾਟੈ

ਸੇਵਾ ਪੂਜ ਕਰਉ ਤਿਸੁ ਮੂਰਤਿ ਕੀ ਨਾਨਕੁ ਤਿਸੁ ਪਗ ਚਾਟੈ ॥੫॥੧੧॥੧੩੨॥

ਗਉੜੀ ਮਹਲਾ

ਅਨੂਪ ਪਦਾਰਥੁ ਨਾਮੁ ਸੁਨਹੁ ਸਗਲ ਧਿਆਇਲੇ ਮੀਤਾ

ਹਰਿ ਅਉਖਧੁ ਜਾ ਕਉ ਗੁਰਿ ਦੀਆ ਤਾ ਕੇ ਨਿਰਮਲ ਚੀਤਾ ॥੧॥ ਰਹਾਉ

ਅੰਧਕਾਰੁ ਮਿਟਿਓ ਤਿਹ ਤਨ ਤੇ ਗੁਰਿ ਸਬਦਿ ਦੀਪਕੁ ਪਰਗਾਸਾ

ਭ੍ਰਮ ਕੀ ਜਾਲੀ ਤਾ ਕੀ ਕਾਟੀ ਜਾ ਕਉ ਸਾਧਸੰਗਤਿ ਬਿਸ੍ਵਾਸਾ ॥੧॥

ਤਾਰੀਲੇ ਭਵਜਲੁ ਤਾਰੂ ਬਿਖੜਾ ਬੋਹਿਥ ਸਾਧੂ ਸੰਗਾ

ਪੂਰਨ ਹੋਈ ਮਨ ਕੀ ਆਸਾ ਗੁਰੁ ਭੇਟਿਓ ਹਰਿ ਰੰਗਾ ॥੨॥

ਨਾਮ ਖਜਾਨਾ ਭਗਤੀ ਪਾਇਆ ਮਨ ਤਨ ਤ੍ਰਿਪਤਿ ਅਘਾਏ

ਨਾਨਕ ਹਰਿ ਜੀਉ ਤਾ ਕਉ ਦੇਵੈ ਜਾ ਕਉ ਹੁਕਮੁ ਮਨਾਏ ॥੩॥੧੨॥੧੩੩॥

ਗਉੜੀ₅ ਮਹਲਾ

ਦਇਆ ਮਇਆ ਕਰਿ ਪ੍ਰਾਨਪਤਿ ਮੋਰੇ ਮੋਹਿ ਅਨਾਥ ਸਰਣਿ ਪ੍ਰਭ ਤੋਰੀ

ਅੰਧ ਕੂਪ ਮਹਿ ਹਾਥ ਦੇ ਰਾਖਹੁ ਕਛੂ ਸਿਆਨਪ ਉਕਤਿ ਮੋਰੀ ॥੧॥ ਰਹਾਉ

ਕਰਨ ਕਰਾਵਨ ਸਭ ਕਿਛੁ ਤੁਮ ਹੀ ਤੁਮ ਸਮਰਥ ਨਾਹੀ ਅਨ ਹੋਰੀ

ਤੁਮਰੀ ਗਤਿ ਮਿਤਿ ਤੁਮ ਹੀ ਜਾਨੀ ਸੇ ਸੇਵਕ ਜਿਨ ਭਾਗ ਮਥੋਰੀ ॥੧॥

ਅਪੁਨੇ ਸੇਵਕ ਸੰਗਿ ਤੁਮ ਪ੍ਰਭ ਰਾਤੇ ਓਤਿ ਪੋਤਿ ਭਗਤਨ ਸੰਗਿ ਜੋਰੀ

ਪ੍ਰਿਉ ਪ੍ਰਿਉ ਨਾਮੁ ਤੇਰਾ ਦਰਸਨੁ ਚਾਹੈ ਜੈਸੇ ਦ੍ਰਿਸਟਿ ਓਹ ਚੰਦ ਚਕੋਰੀ ॥੨॥

ਰਾਮ ਸੰਤ ਮਹਿ ਭੇਦੁ ਕਿਛੁ ਨਾਹੀ ਏਕੁ ਜਨੁ ਕਈ ਮਹਿ ਲਾਖ ਕਰੋਰੀ

ਜਾ ਕੈ ਹੀਐ ਪ੍ਰਗਟੁ ਪ੍ਰਭੁ ਹੋਆ ਅਨਦਿਨੁ ਕੀਰਤਨੁ ਰਸਨ ਰਮੋਰੀ ॥੩॥

ਤੁਮ ਸਮਰਥ ਅਪਾਰ ਅਤਿ ਊਚੇ ਸੁਖਦਾਤੇ ਪ੍ਰਭ ਪ੍ਰਾਨ ਅਧੋਰੀ

ਨਾਨਕ ਕਉ ਪ੍ਰਭ ਕੀਜੈ ਕਿਰਪਾ ਉਨ ਸੰਤਨ ਕੈ ਸੰਗਿ ਸੰਗੋਰੀ ॥੪॥੧੩॥੧੩੪॥