ਗਉੜੀ ਮਹਲਾ

ਦੀਬਾਨੁ ਹਮਾਰੋ ਤੁਹੀ ਏਕ

ਸੇਵਾ ਥਾਰੀ ਗੁਰਹਿ ਟੇਕ ॥੧॥ ਰਹਾਉ

ਅਨਿਕ ਜੁਗਤਿ ਨਹੀ ਪਾਇਆ

ਗੁਰਿ ਚਾਕਰ ਲੈ ਲਾਇਆ ॥੧॥

ਮਾਰੇ ਪੰਚ ਬਿਖਾਦੀਆ

ਗੁਰ ਕਿਰਪਾ ਤੇ ਦਲੁ ਸਾਧਿਆ ॥੨॥

ਬਖਸੀਸ ਵਜਹੁ ਮਿਲਿ ਏਕੁ ਨਾਮ

ਸੂਖ ਸਹਜ ਆਨੰਦ ਬਿਸ੍ਰਾਮ ॥੩॥

ਪ੍ਰਭ ਕੇ ਚਾਕਰ ਸੇ ਭਲੇ

ਨਾਨਕ ਤਿਨ ਮੁਖ ਊਜਲੇ ॥੪॥੩॥੧੪੧॥

ਗਉੜੀ ਮਹਲਾ

ਜੀਅਰੇ ਓਲੑਾ ਨਾਮ ਕਾ

ਅਵਰੁ ਜਿ ਕਰਨ ਕਰਾਵਨੋ ਤਿਨ ਮਹਿ ਭਉ ਹੈ ਜਾਮ ਕਾ ॥੧॥ ਰਹਾਉ

ਅਵਰ ਜਤਨਿ ਨਹੀ ਪਾਈਐ

ਵਡੈ ਭਾਗਿ ਹਰਿ ਧਿਆਈਐ ॥੧॥

ਲਾਖ ਹਿਕਮਤੀ ਜਾਨੀਐ

ਆਗੈ ਤਿਲੁ ਨਹੀ ਮਾਨੀਐ ॥੨॥

ਅਹੰਬੁਧਿ ਕਰਮ ਕਮਾਵਨੇ

ਗ੍ਰਿਹ ਬਾਲੂ ਨੀਰਿ ਬਹਾਵਨੇ ॥੩॥

ਪ੍ਰਭੁ ਕ੍ਰਿਪਾਲੁ ਕਿਰਪਾ ਕਰੈ

ਨਾਮੁ ਨਾਨਕ ਸਾਧੂ ਸੰਗਿ ਮਿਲੈ ॥੪॥੪॥੧੪੨॥

ਗਉੜੀ ਮਹਲਾ

ਬਾਰਨੈ ਬਲਿਹਾਰਨੈ ਲਖ ਬਰੀਆ

ਨਾਮੋ ਹੋ ਨਾਮੁ ਸਾਹਿਬ ਕੋ ਪ੍ਰਾਨ ਅਧਰੀਆ ॥੧॥ ਰਹਾਉ

ਕਰਨ ਕਰਾਵਨ ਤੁਹੀ ਏਕ

ਜੀਅ ਜੰਤ ਕੀ ਤੁਹੀ ਟੇਕ ॥੧॥

ਰਾਜ ਜੋਬਨ ਪ੍ਰਭ ਤੂੰ ਧਨੀ

ਤੂੰ ਨਿਰਗੁਨ ਤੂੰ ਸਰਗੁਨੀ ॥੨॥

ਈਹਾ ਊਹਾ ਤੁਮ ਰਖੇ

ਗੁਰ ਕਿਰਪਾ ਤੇ ਕੋ ਲਖੇ ॥੩॥

ਅੰਤਰਜਾਮੀ ਪ੍ਰਭ ਸੁਜਾਨੁ

ਨਾਨਕ ਤਕੀਆ ਤੁਹੀ ਤਾਣੁ ॥੪॥੫॥੧੪੩॥

ਗਉੜੀ ਮਹਲਾ

ਹਰਿ ਹਰਿ ਹਰਿ ਆਰਾਧੀਐ

ਸੰਤਸੰਗਿ ਹਰਿ ਮਨਿ ਵਸੈ ਭਰਮੁ ਮੋਹੁ ਭਉ ਸਾਧੀਐ ॥੧॥ ਰਹਾਉ

ਬੇਦ ਪੁਰਾਣ ਸਿਮ੍ਰਿਤਿ ਭਨੇ

ਸਭ ਊਚ ਬਿਰਾਜਿਤ ਜਨ ਸੁਨੇ ॥੧॥

ਸਗਲ ਅਸਥਾਨ ਭੈ ਭੀਤ ਚੀਨ

ਰਾਮ ਸੇਵਕ ਭੈ ਰਹਤ ਕੀਨ ॥੨॥

ਲਖ ਚਉਰਾਸੀਹ ਜੋਨਿ ਫਿਰਹਿ

ਗੋਬਿੰਦ ਲੋਕ ਨਹੀ ਜਨਮਿ ਮਰਹਿ ॥੩॥

ਬਲ ਬੁਧਿ ਸਿਆਨਪ ਹਉਮੈ ਰਹੀ

ਹਰਿ ਸਾਧ ਸਰਣਿ ਨਾਨਕ ਗਹੀ ॥੪॥੬॥੧੪੪॥

ਗਉੜੀ ਮਹਲਾ

ਮਨ ਰਾਮ ਨਾਮ ਗੁਨ ਗਾਈਐ

ਨੀਤ ਨੀਤ ਹਰਿ ਸੇਵੀਐ ਸਾਸਿ ਸਾਸਿ ਹਰਿ ਧਿਆਈਐ ॥੧॥ ਰਹਾਉ

ਸੰਤਸੰਗਿ ਹਰਿ ਮਨਿ ਵਸੈ

ਦੁਖੁ ਦਰਦੁ ਅਨੇਰਾ ਭ੍ਰਮੁ ਨਸੈ ॥੧॥

ਸੰਤ ਪ੍ਰਸਾਦਿ ਹਰਿ ਜਾਪੀਐ

ਸੋ ਜਨੁ ਦੂਖਿ ਵਿਆਪੀਐ ॥੨॥

ਜਾ ਕਉ ਗੁਰੁ ਹਰਿ ਮੰਤ੍ਰੁ ਦੇ

ਸੋ ਉਬਰਿਆ ਮਾਇਆ ਅਗਨਿ ਤੇ ॥੩॥

ਨਾਨਕ ਕਉ ਪ੍ਰਭ ਮਇਆ ਕਰਿ

ਮੇਰੈ ਮਨਿ ਤਨਿ ਵਾਸੈ ਨਾਮੁ ਹਰਿ ॥੪॥੭॥੧੪੫॥

ਗਉੜੀ ਮਹਲਾ

ਰਸਨਾ ਜਪੀਐ ਏਕੁ ਨਾਮ

ਈਹਾ ਸੁਖੁ ਆਨੰਦੁ ਘਨਾ ਆਗੈ ਜੀਅ ਕੈ ਸੰਗਿ ਕਾਮ ॥੧॥ ਰਹਾਉ

ਕਟੀਐ ਤੇਰਾ ਅਹੰ ਰੋਗੁ

ਤੂੰ ਗੁਰ ਪ੍ਰਸਾਦਿ ਕਰਿ ਰਾਜ ਜੋਗੁ ॥੧॥

ਹਰਿ ਰਸੁ ਜਿਨਿ ਜਨਿ ਚਾਖਿਆ

ਤਾ ਕੀ ਤ੍ਰਿਸਨਾ ਲਾਥੀਆ ॥੨॥

ਹਰਿ ਬਿਸ੍ਰਾਮ ਨਿਧਿ ਪਾਇਆ

ਸੋ ਬਹੁਰਿ ਕਤ ਹੀ ਧਾਇਆ ॥੩॥

ਹਰਿ ਹਰਿ ਨਾਮੁ ਜਾ ਕਉ ਗੁਰਿ ਦੀਆ

ਨਾਨਕ ਤਾ ਕਾ ਭਉ ਗਇਆ ॥੪॥੮॥੧੪੬॥