ਗਉੜੀ ਮਹਲਾ

ਮਾਤੋ ਹਰਿ ਰੰਗਿ ਮਾਤੋ ॥੧॥ ਰਹਾਉ

ਓੁਹੀ ਪੀਓ ਓੁਹੀ ਖੀਓ ਗੁਰਹਿ ਦੀਓ ਦਾਨੁ ਕੀਓ ਉਆਹੂ ਸਿਉ ਮਨੁ ਰਾਤੋ ॥੧॥

ਓੁਹੀ ਭਾਠੀ ਓੁਹੀ ਪੋਚਾ ਉਹੀ ਪਿਆਰੋ ਉਹੀ ਰੂਚਾ ਮਨਿ ਓਹੋ ਸੁਖੁ ਜਾਤੋ ॥੨॥

ਸਹਜ ਕੇਲ ਅਨਦ ਖੇਲ ਰਹੇ ਫੇਰ ਭਏ ਮੇਲ ਨਾਨਕ ਗੁਰ ਸਬਦਿ ਪਰਾਤੋ ॥੩॥੪॥੧੫੭॥

ਰਾਗੁ ਗੌੜੀ ਮਾਲਵਾ ਮਹਲਾ

ਸਤਿਗੁਰ ਪ੍ਰਸਾਦਿ

ਹਰਿ ਨਾਮੁ ਲੇਹੁ ਮੀਤਾ ਲੇਹੁ ਆਗੈ ਬਿਖਮ ਪੰਥੁ ਭੈਆਨ ॥੧॥ ਰਹਾਉ

ਸੇਵਤ ਸੇਵਤ ਸਦਾ ਸੇਵਿ ਤੇਰੈ ਸੰਗਿ ਬਸਤੁ ਹੈ ਕਾਲੁ

ਕਰਿ ਸੇਵਾ ਤੂੰ ਸਾਧ ਕੀ ਹੋ ਕਾਟੀਐ ਜਮ ਜਾਲੁ ॥੧॥

ਹੋਮ ਜਗ ਤੀਰਥ ਕੀਏ ਬਿਚਿ ਹਉਮੈ ਬਧੇ ਬਿਕਾਰ

ਨਰਕੁ ਸੁਰਗੁ ਦੁਇ ਭੁੰਚਨਾ ਹੋਇ ਬਹੁਰਿ ਬਹੁਰਿ ਅਵਤਾਰ ॥੨॥

ਸਿਵ ਪੁਰੀ ਬ੍ਰਹਮ ਇੰਦ੍ਰ ਪੁਰੀ ਨਿਹਚਲੁ ਕੋ ਥਾਉ ਨਾਹਿ

ਬਿਨੁ ਹਰਿ ਸੇਵਾ ਸੁਖੁ ਨਹੀ ਹੋ ਸਾਕਤ ਆਵਹਿ ਜਾਹਿ ॥੩॥

ਜੈਸੋ ਗੁਰਿ ਉਪਦੇਸਿਆ ਮੈ ਤੈਸੋ ਕਹਿਆ ਪੁਕਾਰਿ

ਨਾਨਕੁ ਕਹੈ ਸੁਨਿ ਰੇ ਮਨਾ ਕਰਿ ਕੀਰਤਨੁ ਹੋਇ ਉਧਾਰੁ ॥੪॥੧॥੧੫੮॥

ਰਾਗੁ ਗਉੜੀ ਮਾਲਾ₁ ਮਹਲਾ

ਸਤਿਗੁਰ ਪ੍ਰਸਾਦਿ

ਪਾਇਓ ਬਾਲ ਬੁਧਿ ਸੁਖੁ ਰੇ

ਹਰਖ ਸੋਗ ਹਾਨਿ ਮਿਰਤੁ ਦੂਖ ਸੁਖ ਚਿਤਿ ਸਮਸਰਿ ਗੁਰ ਮਿਲੇ ॥੧॥ ਰਹਾਉ

ਜਉ ਲਉ ਹਉ ਕਿਛੁ ਸੋਚਉ ਚਿਤਵਉ ਤਉ ਲਉ ਦੁਖਨੁ ਭਰੇ

ਜਉ ਕ੍ਰਿਪਾਲੁ ਗੁਰੁ ਪੂਰਾ ਭੇਟਿਆ ਤਉ ਆਨਦ ਸਹਜੇ ॥੧॥

ਜੇਤੀ ਸਿਆਨਪ ਕਰਮ ਹਉ ਕੀਏ ਤੇਤੇ ਬੰਧ ਪਰੇ

ਜਉ ਸਾਧੂ ਕਰੁ ਮਸਤਕਿ ਧਰਿਓ ਤਬ ਹਮ ਮੁਕਤ ਭਏ ॥੨॥

ਜਉ ਲਉ ਮੇਰੋ ਮੇਰੋ ਕਰਤੋ ਤਉ ਲਉ ਬਿਖੁ ਘੇਰੇ

ਮਨੁ ਤਨੁ ਬੁਧਿ ਅਰਪੀ ਠਾਕੁਰ ਕਉ ਤਬ ਹਮ ਸਹਜਿ ਸੋਏ ॥੩॥

ਜਉ ਲਉ ਪੋਟ ਉਠਾਈ ਚਲਿਅਉ ਤਉ ਲਉ ਡਾਨ ਭਰੇ

ਪੋਟ ਡਾਰਿ ਗੁਰੁ ਪੂਰਾ ਮਿਲਿਆ ਤਉ ਨਾਨਕ ਨਿਰਭਏ ॥੪॥੧॥੧੫੯॥