ਰਾਗੁ ਗਉੜੀ ਅਸਟਪਦੀਆ ਮਹਲਾ ਗਉੜੀ ਗੁਆਰੇਰੀ

ਸਤਿ ਨਾਮੁ ਕਰਤਾ ਪੁਰਖੁ ਗੁਰ ਪ੍ਰਸਾਦਿ

ਨਿਧਿ ਸਿਧਿ ਨਿਰਮਲ ਨਾਮੁ ਬੀਚਾਰੁ

ਪੂਰਨ ਪੂਰਿ ਰਹਿਆ ਬਿਖੁ ਮਾਰਿ

ਤ੍ਰਿਕੁਟੀ ਛੂਟੀ ਬਿਮਲ ਮਝਾਰਿ

ਗੁਰ ਕੀ ਮਤਿ ਜੀਇ ਆਈ ਕਾਰਿ ॥੧॥

ਇਨ ਬਿਧਿ ਰਾਮ ਰਮਤ ਮਨੁ ਮਾਨਿਆ

ਗਿਆਨ ਅੰਜਨੁ ਗੁਰ ਸਬਦਿ ਪਛਾਨਿਆ ॥੧॥ ਰਹਾਉ

ਇਕੁ ਸੁਖੁ ਮਾਨਿਆ ਸਹਜਿ ਮਿਲਾਇਆ

ਨਿਰਮਲ ਬਾਣੀ ਭਰਮੁ ਚੁਕਾਇਆ

ਲਾਲ ਭਏ ਸੂਹਾ ਰੰਗੁ ਮਾਇਆ

ਨਦਰਿ ਭਈ ਬਿਖੁ ਠਾਕਿ ਰਹਾਇਆ ॥੨॥

ਉਲਟ ਭਈ ਜੀਵਤ ਮਰਿ ਜਾਗਿਆ

ਸਬਦਿ ਰਵੇ ਮਨੁ ਹਰਿ ਸਿਉ ਲਾਗਿਆ

ਰਸੁ ਸੰਗ੍ਰਹਿ ਬਿਖੁ ਪਰਹਰਿ ਤਿਆਗਿਆ

ਭਾਇ ਬਸੇ ਜਮ ਕਾ ਭਉ ਭਾਗਿਆ ॥੩॥

ਸਾਦ ਰਹੇ ਬਾਦੰ ਅਹੰਕਾਰਾ

ਚਿਤੁ ਹਰਿ ਸਿਉ ਰਾਤਾ ਹੁਕਮਿ ਅਪਾਰਾ

ਜਾਤਿ ਰਹੇ ਪਤਿ ਕੇ ਆਚਾਰਾ

ਦ੍ਰਿਸਟਿ ਭਈ ਸੁਖੁ ਆਤਮ ਧਾਰਾ ॥੪॥

ਤੁਝ ਬਿਨੁ ਕੋਇ ਦੇਖਉ ਮੀਤੁ

ਕਿਸੁ ਸੇਵਉ ਕਿਸੁ ਦੇਵਉ ਚੀਤੁ

ਕਿਸੁ ਪੂਛਉ ਕਿਸੁ ਲਾਗਉ ਪਾਇ

ਕਿਸੁ ਉਪਦੇਸਿ ਰਹਾ ਲਿਵ ਲਾਇ ॥੫॥

ਗੁਰ ਸੇਵੀ ਗੁਰ ਲਾਗਉ ਪਾਇ

ਭਗਤਿ ਕਰੀ ਰਾਚਉ ਹਰਿ ਨਾਇ

ਸਿਖਿਆ ਦੀਖਿਆ ਭੋਜਨ ਭਾਉ

ਹੁਕਮਿ ਸੰਜੋਗੀ ਨਿਜ ਘਰਿ ਜਾਉ ॥੬॥

ਗਰਬ ਗਤੰ ਸੁਖ ਆਤਮ ਧਿਆਨਾ

ਜੋਤਿ ਭਈ ਜੋਤੀ ਮਾਹਿ ਸਮਾਨਾ

ਲਿਖਤੁ ਮਿਟੈ ਨਹੀ ਸਬਦੁ ਨੀਸਾਨਾ

ਕਰਤਾ ਕਰਣਾ ਕਰਤਾ ਜਾਨਾ ॥੭॥

ਨਹ ਪੰਡਿਤੁ ਨਹ ਚਤੁਰੁ ਸਿਆਨਾ

ਨਹ ਭੂਲੋ ਨਹ ਭਰਮਿ ਭੁਲਾਨਾ

ਕਥਉ ਕਥਨੀ ਹੁਕਮੁ ਪਛਾਨਾ

ਨਾਨਕ ਗੁਰਮਤਿ ਸਹਜਿ ਸਮਾਨਾ ॥੮॥੧॥