ਗਉੜੀ ਮਹਲਾ ੧ ॥
ਖਿਮਾ ਗਹੀ ਬ੍ਰਤੁ ਸੀਲ ਸੰਤੋਖੰ ॥
ਰੋਗੁ ਨ ਬਿਆਪੈ ਨਾ ਜਮ ਦੋਖੰ ॥
ਮੁਕਤ ਭਏ ਪ੍ਰਭ ਰੂਪ ਨ ਰੇਖੰ ॥੧॥
ਜੋਗੀ ਕਉ ਕੈਸਾ ਡਰੁ ਹੋਇ ॥
ਰੂਖਿ ਬਿਰਖਿ ਗ੍ਰਿਹਿ ਬਾਹਰਿ ਸੋਇ ॥੧॥ ਰਹਾਉ ॥
ਨਿਰਭਉ ਜੋਗੀ ਨਿਰੰਜਨੁ ਧਿਆਵੈ ॥
ਅਨਦਿਨੁ ਜਾਗੈ ਸਚਿ ਲਿਵ ਲਾਵੈ ॥
ਸੋ ਜੋਗੀ ਮੇਰੈ ਮਨਿ ਭਾਵੈ ॥੨॥
ਕਾਲੁ ਜਾਲੁ ਬ੍ਰਹਮ ਅਗਨੀ ਜਾਰੇ ॥
ਜਰਾ ਮਰਣ ਗਤੁ ਗਰਬੁ ਨਿਵਾਰੇ ॥
ਆਪਿ ਤਰੈ ਪਿਤਰੀ ਨਿਸਤਾਰੇ ॥੩॥
ਸਤਿਗੁਰੁ ਸੇਵੇ ਸੋ ਜੋਗੀ ਹੋਇ ॥
ਭੈ ਰਚਿ ਰਹੈ ਸੁ ਨਿਰਭਉ ਹੋਇ ॥
ਜੈਸਾ ਸੇਵੈ ਤੈਸੋ ਹੋਇ ॥੪॥
ਨਰ ਨਿਹਕੇਵਲ ਨਿਰਭਉ ਨਾਉ ॥
ਅਨਾਥਹ ਨਾਥ ਕਰੇ ਬਲਿ ਜਾਉ ॥
ਪੁਨਰਪਿ ਜਨਮੁ ਨਾਹੀ ਗੁਣ ਗਾਉ ॥੫॥
ਅੰਤਰਿ ਬਾਹਰਿ ਏਕੋ ਜਾਣੈ ॥
ਗੁਰ ਕੈ ਸਬਦੇ ਆਪੁ ਪਛਾਣੈ ॥
ਸਾਚੈ ਸਬਦਿ ਦਰਿ ਨੀਸਾਣੈ ॥੬॥
ਸਬਦਿ ਮਰੈ ਤਿਸੁ ਨਿਜ ਘਰਿ ਵਾਸਾ ॥
ਆਵੈ ਨ ਜਾਵੈ ਚੂਕੈ ਆਸਾ ॥
ਗੁਰ ਕੈ ਸਬਦਿ ਕਮਲੁ ਪਰਗਾਸਾ ॥੭॥
ਜੋ ਦੀਸੈ ਸੋ ਆਸ ਨਿਰਾਸਾ ॥
ਕਾਮ ਕ੍ਰੋਧ ਬਿਖੁ ਭੂਖ ਪਿਆਸਾ ॥
ਨਾਨਕ ਬਿਰਲੇ ਮਿਲਹਿ ਉਦਾਸਾ ॥੮॥੭॥
ਗਉੜੀ ਮਹਲਾ ੧ ॥
ਐਸੋ ਦਾਸੁ ਮਿਲੈ ਸੁਖੁ ਹੋਈ ॥
ਦੁਖੁ ਵਿਸਰੈ ਪਾਵੈ ਸਚੁ ਸੋਈ ॥੧॥
ਦਰਸਨੁ ਦੇਖਿ ਭਈ ਮਤਿ ਪੂਰੀ ॥
ਅਠਸਠਿ ਮਜਨੁ ਚਰਨਹ ਧੂਰੀ ॥੧॥ ਰਹਾਉ ॥
ਨੇਤ੍ਰ ਸੰਤੋਖੇ ਏਕ ਲਿਵ ਤਾਰਾ ॥
ਜਿਹਵਾ ਸੂਚੀ ਹਰਿ ਰਸ ਸਾਰਾ ॥੨॥
ਸਚੁ ਕਰਣੀ ਅਭ ਅੰਤਰਿ ਸੇਵਾ ॥
ਮਨੁ ਤ੍ਰਿਪਤਾਸਿਆ ਅਲਖ ਅਭੇਵਾ ॥੩॥
ਜਹ ਜਹ ਦੇਖਉ ਤਹ ਤਹ ਸਾਚਾ ॥
ਬਿਨੁ ਬੂਝੇ ਝਗਰਤ ਜਗੁ ਕਾਚਾ ॥੪॥
ਗੁਰੁ ਸਮਝਾਵੈ ਸੋਝੀ ਹੋਈ ॥
ਗੁਰਮੁਖਿ ਵਿਰਲਾ ਬੂਝੈ ਕੋਈ ॥੫॥
ਕਰਿ ਕਿਰਪਾ ਰਾਖਹੁ ਰਖਵਾਲੇ ॥
ਬਿਨੁ ਬੂਝੇ ਪਸੂ ਭਏ ਬੇਤਾਲੇ ॥੬॥
ਗੁਰਿ ਕਹਿਆ ਅਵਰੁ ਨਹੀ ਦੂਜਾ ॥
ਕਿਸੁ ਕਹੁ ਦੇਖਿ ਕਰਉ ਅਨ ਪੂਜਾ ॥੭॥
ਸੰਤ ਹੇਤਿ ਪ੍ਰਭਿ ਤ੍ਰਿਭਵਣ ਧਾਰੇ ॥
ਆਤਮੁ ਚੀਨੈ ਸੁ ਤਤੁ ਬੀਚਾਰੇ ॥੮॥
ਸਾਚੁ ਰਿਦੈ ਸਚੁ ਪ੍ਰੇਮ ਨਿਵਾਸ ॥
ਪ੍ਰਣਵਤਿ ਨਾਨਕ ਹਮ ਤਾ ਕੇ ਦਾਸ ॥੯॥੮॥