ਗਉੜੀ ਮਹਲਾ

ਬ੍ਰਹਮੈ ਗਰਬੁ ਕੀਆ ਨਹੀ ਜਾਨਿਆ

ਬੇਦ ਕੀ ਬਿਪਤਿ ਪੜੀ ਪਛੁਤਾਨਿਆ

ਜਹ ਪ੍ਰਭ ਸਿਮਰੇ ਤਹੀ ਮਨੁ ਮਾਨਿਆ ॥੧॥

ਐਸਾ ਗਰਬੁ ਬੁਰਾ ਸੰਸਾਰੈ

ਜਿਸੁ ਗੁਰੁ ਮਿਲੈ ਤਿਸੁ ਗਰਬੁ ਨਿਵਾਰੈ ॥੧॥ ਰਹਾਉ

ਬਲਿ ਰਾਜਾ ਮਾਇਆ ਅਹੰਕਾਰੀ

ਜਗਨ ਕਰੈ ਬਹੁ ਭਾਰ ਅਫਾਰੀ

ਬਿਨੁ ਗੁਰ ਪੂਛੇ ਜਾਇ ਪਇਆਰੀ ॥੨॥

ਹਰੀਚੰਦੁ ਦਾਨੁ ਕਰੈ ਜਸੁ ਲੇਵੈ

ਬਿਨੁ ਗੁਰ ਅੰਤੁ ਪਾਇ ਅਭੇਵੈ

ਆਪਿ ਭੁਲਾਇ ਆਪੇ ਮਤਿ ਦੇਵੈ ॥੩॥

ਦੁਰਮਤਿ ਹਰਣਾਖਸੁ ਦੁਰਾਚਾਰੀ

ਪ੍ਰਭੁ ਨਾਰਾਇਣੁ ਗਰਬ ਪ੍ਰਹਾਰੀ

ਪ੍ਰਹਲਾਦ ਉਧਾਰੇ ਕਿਰਪਾ ਧਾਰੀ ॥੪॥

ਭੂਲੋ ਰਾਵਣੁ ਮੁਗਧੁ ਅਚੇਤਿ

ਲੂਟੀ ਲੰਕਾ ਸੀਸ ਸਮੇਤਿ

ਗਰਬਿ ਗਇਆ ਬਿਨੁ ਸਤਿਗੁਰ ਹੇਤਿ ॥੫॥

ਸਹਸਬਾਹੁ ਮਧੁ ਕੀਟ ਮਹਿਖਾਸਾ

ਹਰਣਾਖਸੁ ਲੇ ਨਖਹੁ ਬਿਧਾਸਾ

ਦੈਤ ਸੰਘਾਰੇ ਬਿਨੁ ਭਗਤਿ ਅਭਿਆਸਾ ॥੬॥

ਜਰਾਸੰਧਿ ਕਾਲਜਮੁਨ ਸੰਘਾਰੇ

ਰਕਤਬੀਜੁ ਕਾਲੁਨੇਮੁ ਬਿਦਾਰੇ

ਦੈਤ ਸੰਘਾਰਿ ਸੰਤ ਨਿਸਤਾਰੇ ॥੭॥

ਆਪੇ ਸਤਿਗੁਰੁ ਸਬਦੁ ਬੀਚਾਰੇ

ਦੂਜੈ ਭਾਇ ਦੈਤ ਸੰਘਾਰੇ

ਗੁਰਮੁਖਿ ਸਾਚਿ ਭਗਤਿ ਨਿਸਤਾਰੇ ॥੮॥

ਬੂਡਾ ਦੁਰਜੋਧਨੁ ਪਤਿ ਖੋਈ

ਰਾਮੁ ਜਾਨਿਆ ਕਰਤਾ ਸੋਈ

ਜਨ ਕਉ ਦੂਖਿ ਪਚੈ ਦੁਖੁ ਹੋਈ ॥੯॥

ਜਨਮੇਜੈ ਗੁਰਸਬਦੁ ਜਾਨਿਆ

ਕਿਉ ਸੁਖੁ ਪਾਵੈ ਭਰਮਿ ਭੁਲਾਨਿਆ

ਇਕੁ ਤਿਲੁ ਭੂਲੇ ਬਹੁਰਿ ਪਛੁਤਾਨਿਆ ॥੧੦॥

ਕੰਸੁ ਕੇਸੁ ਚਾਂਡੂਰੁ ਕੋਈ

ਰਾਮੁ ਚੀਨਿਆ ਅਪਨੀ ਪਤਿ ਖੋਈ

ਬਿਨੁ ਜਗਦੀਸ ਰਾਖੈ ਕੋਈ ॥੧੧॥

ਬਿਨੁ ਗੁਰ ਗਰਬੁ ਮੇਟਿਆ ਜਾਇ

ਗੁਰਮਤਿ ਧਰਮੁ ਧੀਰਜੁ ਹਰਿ ਨਾਇ

ਨਾਨਕ ਨਾਮੁ ਮਿਲੈ ਗੁਣ ਗਾਇ ॥੧੨॥੯॥

ਗਉੜੀ ਮਹਲਾ

ਚੋਆ ਚੰਦਨੁ ਅੰਕਿ ਚੜਾਵਉ

ਪਾਟ ਪਟੰਬਰ ਪਹਿਰਿ ਹਢਾਵਉ

ਬਿਨੁ ਹਰਿ ਨਾਮ ਕਹਾ ਸੁਖੁ ਪਾਵਉ ॥੧॥

ਕਿਆ ਪਹਿਰਉ ਕਿਆ ਓਢਿ ਦਿਖਾਵਉ

ਬਿਨੁ ਜਗਦੀਸ ਕਹਾ ਸੁਖੁ ਪਾਵਉ ॥੧॥ ਰਹਾਉ

ਕਾਨੀ ਕੁੰਡਲ ਗਲਿ ਮੋਤੀਅਨ ਕੀ ਮਾਲਾ

ਲਾਲ ਨਿਹਾਲੀ ਫੂਲ ਗੁਲਾਲਾ

ਬਿਨੁ ਜਗਦੀਸ ਕਹਾ ਸੁਖੁ ਭਾਲਾ ॥੨॥

ਨੈਨ ਸਲੋਨੀ ਸੁੰਦਰ ਨਾਰੀ

ਖੋੜ ਸੀਗਾਰ ਕਰੈ ਅਤਿ ਪਿਆਰੀ

ਬਿਨੁ ਜਗਦੀਸ ਭਜੇ ਨਿਤ ਖੁਆਰੀ ॥੩॥

ਦਰ ਘਰ ਮਹਲਾ ਸੇਜ ਸੁਖਾਲੀ

ਅਹਿਨਿਸਿ ਫੂਲ ਬਿਛਾਵੈ ਮਾਲੀ

ਬਿਨੁ ਹਰਿ ਨਾਮ ਸੁ ਦੇਹ ਦੁਖਾਲੀ ॥੪॥

ਹੈਵਰ ਗੈਵਰ ਨੇਜੇ ਵਾਜੇ

ਲਸਕਰ ਨੇਬ ਖਵਾਸੀ ਪਾਜੇ

ਬਿਨੁ ਜਗਦੀਸ ਝੂਠੇ ਦਿਵਾਜੇ ॥੫॥

ਸਿਧੁ ਕਹਾਵਉ ਰਿਧਿ ਸਿਧਿ ਬੁਲਾਵਉ

ਤਾਜ ਕੁਲਹ ਸਿਰਿ ਛਤ੍ਰੁ ਬਨਾਵਉ

ਬਿਨੁ ਜਗਦੀਸ ਕਹਾ ਸਚੁ ਪਾਵਉ ॥੬॥

ਖਾਨੁ ਮਲੂਕੁ ਕਹਾਵਉ ਰਾਜਾ

ਅਬੇ ਤਬੇ ਕੂੜੇ ਹੈ ਪਾਜਾ

ਬਿਨੁ ਗੁਰਸਬਦ ਸਵਰਸਿ ਕਾਜਾ ॥੭॥

ਹਉਮੈ ਮਮਤਾ ਗੁਰ ਸਬਦਿ ਵਿਸਾਰੀ

ਗੁਰਮਤਿ ਜਾਨਿਆ ਰਿਦੈ ਮੁਰਾਰੀ

ਪ੍ਰਣਵਤਿ ਨਾਨਕ ਸਰਣਿ ਤੁਮਾਰੀ ॥੮॥੧੦॥