ਗਉੜੀ ਮਹਲਾ

ਸੇਵਾ ਏਕ ਜਾਨਸਿ ਅਵਰੇ

ਪਰਪੰਚ ਬਿਆਧਿ ਤਿਆਗੈ ਕਵਰੇ

ਭਾਇ ਮਿਲੈ ਸਚੁ ਸਾਚੈ ਸਚੁ ਰੇ ॥੧॥

ਐਸਾ ਰਾਮ ਭਗਤੁ ਜਨੁ ਹੋਈ

ਹਰਿ ਗੁਣ ਗਾਇ ਮਿਲੈ ਮਲੁ ਧੋਈ ॥੧॥ ਰਹਾਉ

ਊਂਧੋ ਕਵਲੁ ਸਗਲ ਸੰਸਾਰੈ

ਦੁਰਮਤਿ ਅਗਨਿ ਜਗਤ ਪਰਜਾਰੈ

ਸੋ ਉਬਰੈ ਗੁਰਸਬਦੁ ਬੀਚਾਰੈ ॥੨॥

ਭ੍ਰਿੰਗ ਪਤੰਗੁ ਕੁੰਚਰੁ ਅਰੁ ਮੀਨਾ

ਮਿਰਗੁ ਮਰੈ ਸਹਿ ਅਪੁਨਾ ਕੀਨਾ

ਤ੍ਰਿਸਨਾ ਰਾਚਿ ਤਤੁ ਨਹੀ ਬੀਨਾ ॥੩॥

ਕਾਮੁ ਚਿਤੈ ਕਾਮਣਿ ਹਿਤਕਾਰੀ

ਕ੍ਰੋਧੁ ਬਿਨਾਸੈ ਸਗਲ ਵਿਕਾਰੀ

ਪਤਿ ਮਤਿ ਖੋਵਹਿ ਨਾਮੁ ਵਿਸਾਰੀ ॥੪॥

ਪਰ ਘਰਿ ਚੀਤੁ ਮਨਮੁਖਿ ਡੋਲਾਇ

ਗਲਿ ਜੇਵਰੀ ਧੰਧੈ ਲਪਟਾਇ

ਗੁਰਮੁਖਿ ਛੂਟਸਿ ਹਰਿ ਗੁਣ ਗਾਇ ॥੫॥

ਜਿਉ ਤਨੁ ਬਿਧਵਾ ਪਰ ਕਉ ਦੇਈ

ਕਾਮਿ ਦਾਮਿ ਚਿਤੁ ਪਰ ਵਸਿ ਸੇਈ

ਬਿਨੁ ਪਿਰ ਤ੍ਰਿਪਤਿ ਕਬਹੂੰ ਹੋਈ ॥੬॥

ਪੜਿ ਪੜਿ ਪੋਥੀ ਸਿੰਮ੍ਰਿਤਿ ਪਾਠਾ

ਬੇਦ ਪੁਰਾਣ ਪੜੈ ਸੁਣਿ ਥਾਟਾ

ਬਿਨੁ ਰਸ ਰਾਤੇ ਮਨੁ ਬਹੁ ਨਾਟਾ ॥੭॥

ਜਿਉ ਚਾਤ੍ਰਿਕ ਜਲ ਪ੍ਰੇਮ ਪਿਆਸਾ

ਜਿਉ ਮੀਨਾ ਜਲ ਮਾਹਿ ਉਲਾਸਾ

ਨਾਨਕ ਹਰਿ ਰਸੁ ਪੀ ਤ੍ਰਿਪਤਾਸਾ ॥੮॥੧੧॥

ਗਉੜੀ ਮਹਲਾ

ਹਠੁ ਕਰਿ ਮਰੈ ਲੇਖੈ ਪਾਵੈ

ਵੇਸ ਕਰੈ ਬਹੁ ਭਸਮ ਲਗਾਵੈ

ਨਾਮੁ ਬਿਸਾਰਿ ਬਹੁਰਿ ਪਛੁਤਾਵੈ ॥੧॥

ਤੂੰ ਮਨਿ ਹਰਿ ਜੀਉ ਤੂੰ ਮਨਿ ਸੂਖ

ਨਾਮੁ ਬਿਸਾਰਿ ਸਹਹਿ ਜਮ ਦੂਖ ॥੧॥ ਰਹਾਉ

ਚੋਆ ਚੰਦਨ ਅਗਰ ਕਪੂਰਿ

ਮਾਇਆ ਮਗਨੁ ਪਰਮ ਪਦੁ ਦੂਰਿ

ਨਾਮਿ ਬਿਸਾਰਿਐ ਸਭੁ ਕੂੜੋ ਕੂਰਿ ॥੨॥

ਨੇਜੇ ਵਾਜੇ ਤਖਤਿ ਸਲਾਮੁ

ਅਧਕੀ ਤ੍ਰਿਸਨਾ ਵਿਆਪੈ ਕਾਮੁ

ਬਿਨੁ ਹਰਿ ਜਾਚੇ ਭਗਤਿ ਨਾਮੁ ॥੩॥

ਵਾਦਿ ਅਹੰਕਾਰਿ ਨਾਹੀ ਪ੍ਰਭ ਮੇਲਾ

ਮਨੁ ਦੇ ਪਾਵਹਿ ਨਾਮੁ ਸੁਹੇਲਾ

ਦੂਜੈ ਭਾਇ ਅਗਿਆਨੁ ਦੁਹੇਲਾ ॥੪॥

ਬਿਨੁ ਦਮ ਕੇ ਸਉਦਾ ਨਹੀ ਹਾਟ

ਬਿਨੁ ਬੋਹਿਥ ਸਾਗਰ ਨਹੀ ਵਾਟ

ਬਿਨੁ ਗੁਰ ਸੇਵੇ ਘਾਟੇ ਘਾਟਿ ॥੫॥

ਤਿਸ ਕਉ ਵਾਹੁ ਵਾਹੁ ਜਿ ਵਾਟ ਦਿਖਾਵੈ

ਤਿਸ ਕਉ ਵਾਹੁ ਵਾਹੁ ਜਿ ਸਬਦੁ ਸੁਣਾਵੈ

ਤਿਸ ਕਉ ਵਾਹੁ ਵਾਹੁ ਜਿ ਮੇਲਿ ਮਿਲਾਵੈ ॥੬॥

ਵਾਹੁ ਵਾਹੁ ਤਿਸ ਕਉ ਜਿਸ ਕਾ ਇਹੁ ਜੀਉ

ਗੁਰਸਬਦੀ ਮਥਿ ਅੰਮ੍ਰਿਤੁ ਪੀਉ

ਨਾਮ ਵਡਾਈ ਤੁਧੁ ਭਾਣੈ ਦੀਉ ॥੭॥

ਨਾਮ ਬਿਨਾ ਕਿਉ ਜੀਵਾ ਮਾਇ

ਅਨਦਿਨੁ ਜਪਤੁ ਰਹਉ ਤੇਰੀ ਸਰਣਾਇ

ਨਾਨਕ ਨਾਮਿ ਰਤੇ ਪਤਿ ਪਾਇ ॥੮॥੧੨॥