ਗਉੜੀ ਮਹਲਾ

ਹਉਮੈ ਕਰਤ ਭੇਖੀ ਨਹੀ ਜਾਨਿਆ

ਗੁਰਮੁਖਿ ਭਗਤਿ ਵਿਰਲੇ ਮਨੁ ਮਾਨਿਆ ॥੧॥

ਹਉ ਹਉ ਕਰਤ ਨਹੀ ਸਚੁ ਪਾਈਐ

ਹਉਮੈ ਜਾਇ ਪਰਮ ਪਦੁ ਪਾਈਐ ॥੧॥ ਰਹਾਉ

ਹਉਮੈ ਕਰਿ ਰਾਜੇ ਬਹੁ ਧਾਵਹਿ

ਹਉਮੈ ਖਪਹਿ ਜਨਮਿ ਮਰਿ ਆਵਹਿ ॥੨॥

ਹਉਮੈ ਨਿਵਰੈ ਗੁਰਸਬਦੁ ਵੀਚਾਰੈ

ਚੰਚਲ ਮਤਿ ਤਿਆਗੈ ਪੰਚ ਸੰਘਾਰੈ ॥੩॥

ਅੰਤਰਿ ਸਾਚੁ ਸਹਜ ਘਰਿ ਆਵਹਿ

ਰਾਜਨੁ ਜਾਣਿ ਪਰਮ ਗਤਿ ਪਾਵਹਿ ॥੪॥

ਸਚੁ ਕਰਣੀ ਗੁਰੁ ਭਰਮੁ ਚੁਕਾਵੈ

ਨਿਰਭਉ ਕੈ ਘਰਿ ਤਾੜੀ ਲਾਵੈ ॥੫॥

ਹਉ ਹਉ ਕਰਿ ਮਰਣਾ ਕਿਆ ਪਾਵੈ

ਪੂਰਾ ਗੁਰੁ ਭੇਟੇ ਸੋ ਝਗਰੁ ਚੁਕਾਵੈ ॥੬॥

ਜੇਤੀ ਹੈ ਤੇਤੀ ਕਿਹੁ ਨਾਹੀ

ਗੁਰਮੁਖਿ ਗਿਆਨ ਭੇਟਿ ਗੁਣ ਗਾਹੀ ॥੭॥

ਹਉਮੈ ਬੰਧਨ ਬੰਧਿ ਭਵਾਵੈ

ਨਾਨਕ ਰਾਮ ਭਗਤਿ ਸੁਖੁ ਪਾਵੈ ॥੮॥੧੩॥

ਗਉੜੀ ਮਹਲਾ

ਪ੍ਰਥਮੇ ਬ੍ਰਹਮਾ ਕਾਲੈ ਘਰਿ ਆਇਆ

ਬ੍ਰਹਮ ਕਮਲੁ ਪਇਆਲਿ ਪਾਇਆ

ਆਗਿਆ ਨਹੀ ਲੀਨੀ ਭਰਮਿ ਭੁਲਾਇਆ ॥੧॥

ਜੋ ਉਪਜੈ ਸੋ ਕਾਲਿ ਸੰਘਾਰਿਆ

ਹਮ ਹਰਿ ਰਾਖੇ ਗੁਰਸਬਦੁ ਬੀਚਾਰਿਆ ॥੧॥ ਰਹਾਉ

ਮਾਇਆ ਮੋਹੇ ਦੇਵੀ ਸਭਿ ਦੇਵਾ

ਕਾਲੁ ਛੋਡੈ ਬਿਨੁ ਗੁਰ ਕੀ ਸੇਵਾ

ਓਹੁ ਅਬਿਨਾਸੀ ਅਲਖ ਅਭੇਵਾ ॥੨॥

ਸੁਲਤਾਨ ਖਾਨ ਬਾਦਿਸਾਹ ਨਹੀ ਰਹਨਾ

ਨਾਮਹੁ ਭੂਲੈ ਜਮ ਕਾ ਦੁਖੁ ਸਹਨਾ

ਮੈ ਧਰ ਨਾਮੁ ਜਿਉ ਰਾਖਹੁ ਰਹਨਾ ॥੩॥

ਚਉਧਰੀ ਰਾਜੇ ਨਹੀ ਕਿਸੈ ਮੁਕਾਮੁ

ਸਾਹ ਮਰਹਿ ਸੰਚਹਿ ਮਾਇਆ ਦਾਮ

ਮੈ ਧਨੁ ਦੀਜੈ ਹਰਿ ਅੰਮ੍ਰਿਤ ਨਾਮੁ ॥੪॥

ਰਯਤਿ ਮਹਰ ਮੁਕਦਮ ਸਿਕਦਾਰੈ

ਨਿਹਚਲੁ ਕੋਇ ਦਿਸੈ ਸੰਸਾਰੈ

ਅਫਰਿਉ ਕਾਲੁ ਕੂੜੁ ਸਿਰਿ ਮਾਰੈ ॥੫॥

ਨਿਹਚਲੁ ਏਕੁ ਸਚਾ ਸਚੁ ਸੋਈ

ਜਿਨਿ ਕਰਿ ਸਾਜੀ ਤਿਨਹਿ ਸਭ ਗੋਈ

ਓਹੁ ਗੁਰਮੁਖਿ ਜਾਪੈ ਤਾਂ ਪਤਿ ਹੋਈ ॥੬॥

ਕਾਜੀ ਸੇਖ ਭੇਖ ਫਕੀਰਾ

ਵਡੇ ਕਹਾਵਹਿ ਹਉਮੈ ਤਨਿ ਪੀਰਾ

ਕਾਲੁ ਛੋਡੈ ਬਿਨੁ ਸਤਿਗੁਰ ਕੀ ਧੀਰਾ ॥੭॥

ਕਾਲੁ ਜਾਲੁ ਜਿਹਵਾ ਅਰੁ ਨੈਣੀ

ਕਾਨੀ ਕਾਲੁ ਸੁਣੈ ਬਿਖੁ ਬੈਣੀ

ਬਿਨੁ ਸਬਦੈ ਮੂਠੇ ਦਿਨੁ ਰੈਣੀ ॥੮॥

ਹਿਰਦੈ ਸਾਚੁ ਵਸੈ ਹਰਿ ਨਾਇ

ਕਾਲੁ ਜੋਹਿ ਸਕੈ ਗੁਣ ਗਾਇ

ਨਾਨਕ ਗੁਰਮੁਖਿ ਸਬਦਿ ਸਮਾਇ ॥੯॥੧੪॥