ਗਉੜੀ ਮਹਲਾ

ਮਨ ਹੀ ਮਨੁ ਸਵਾਰਿਆ ਭੈ ਸਹਜਿ ਸੁਭਾਇ

ਸਬਦਿ ਮਨੁ ਰੰਗਿਆ ਲਿਵ ਲਾਇ

ਨਿਜ ਘਰਿ ਵਸਿਆ ਪ੍ਰਭ ਕੀ ਰਜਾਇ ॥੧॥

ਸਤਿਗੁਰੁ ਸੇਵਿਐ ਜਾਇ ਅਭਿਮਾਨੁ

ਗੋਵਿਦੁ ਪਾਈਐ ਗੁਣੀ ਨਿਧਾਨੁ ॥੧॥ ਰਹਾਉ

ਮਨੁ ਬੈਰਾਗੀ ਜਾ ਸਬਦਿ ਭਉ ਖਾਇ

ਮੇਰਾ ਪ੍ਰਭੁ ਨਿਰਮਲਾ ਸਭ ਤੈ ਰਹਿਆ ਸਮਾਇ

ਗੁਰ ਕਿਰਪਾ ਤੇ ਮਿਲੈ ਮਿਲਾਇ ॥੨॥

ਹਰਿ ਦਾਸਨ ਕੋ ਦਾਸੁ ਸੁਖੁ ਪਾਏ

ਮੇਰਾ ਹਰਿ ਪ੍ਰਭੁ ਇਨ ਬਿਧਿ ਪਾਇਆ ਜਾਏ

ਹਰਿ ਕਿਰਪਾ ਤੇ ਰਾਮ ਗੁਣ ਗਾਏ ॥੩॥

ਧ੍ਰਿਗੁ ਬਹੁ ਜੀਵਣੁ ਜਿਤੁ ਹਰਿ ਨਾਮਿ ਲਗੈ ਪਿਆਰੁ

ਧ੍ਰਿਗੁ ਸੇਜ ਸੁਖਾਲੀ ਕਾਮਣਿ ਮੋਹ ਗੁਬਾਰੁ

ਤਿਨ ਸਫਲੁ ਜਨਮੁ ਜਿਨ ਨਾਮੁ ਅਧਾਰੁ ॥੪॥

ਧ੍ਰਿਗੁ ਧ੍ਰਿਗੁ ਗ੍ਰਿਹੁ ਕੁਟੰਬੁ ਜਿਤੁ ਹਰਿ ਪ੍ਰੀਤਿ ਹੋਇ

ਸੋਈ ਹਮਾਰਾ ਮੀਤੁ ਜੋ ਹਰਿ ਗੁਣ ਗਾਵੈ ਸੋਇ

ਹਰਿ ਨਾਮ ਬਿਨਾ ਮੈ ਅਵਰੁ ਕੋਇ ॥੫॥

ਸਤਿਗੁਰ ਤੇ ਹਮ ਗਤਿ ਪਤਿ ਪਾਈ

ਹਰਿ ਨਾਮੁ ਧਿਆਇਆ ਦੂਖੁ ਸਗਲ ਮਿਟਾਈ

ਸਦਾ ਅਨੰਦੁ ਹਰਿ ਨਾਮਿ ਲਿਵ ਲਾਈ ॥੬॥

ਗੁਰਿ ਮਿਲਿਐ ਹਮ ਕਉ ਸਰੀਰ ਸੁਧਿ ਭਈ

ਹਉਮੈ ਤ੍ਰਿਸਨਾ ਸਭ ਅਗਨਿ ਬੁਝਈ

ਬਿਨਸੇ ਕ੍ਰੋਧ ਖਿਮਾ ਗਹਿ ਲਈ ॥੭॥

ਹਰਿ ਆਪੇ ਕ੍ਰਿਪਾ ਕਰੇ ਨਾਮੁ ਦੇਵੈ

ਗੁਰਮੁਖਿ ਰਤਨੁ ਕੋ ਵਿਰਲਾ ਲੇਵੈ

ਨਾਨਕੁ ਗੁਣ ਗਾਵੈ ਹਰਿ ਅਲਖ ਅਭੇਵੈ ॥੮॥੮॥