ਗਉੜੀ ਮਹਲਾ

ਮਨ ਕਰਹਲਾ ਵੀਚਾਰੀਆ ਵੀਚਾਰਿ ਦੇਖੁ ਸਮਾਲਿ

ਬਨ ਫਿਰਿ ਥਕੇ ਬਨ ਵਾਸੀਆ ਪਿਰੁ ਗੁਰਮਤਿ ਰਿਦੈ ਨਿਹਾਲਿ ॥੧॥

ਮਨ ਕਰਹਲਾ ਗੁਰ ਗੋਵਿੰਦੁ ਸਮਾਲਿ ॥੧॥ ਰਹਾਉ

ਮਨ ਕਰਹਲਾ ਵੀਚਾਰੀਆ ਮਨਮੁਖ ਫਾਥਿਆ ਮਹਾ ਜਾਲਿ

ਗੁਰਮੁਖਿ ਪ੍ਰਾਣੀ ਮੁਕਤੁ ਹੈ ਹਰਿ ਹਰਿ ਨਾਮੁ ਸਮਾਲਿ ॥੨॥

ਮਨ ਕਰਹਲਾ ਮੇਰੇ ਪਿਆਰਿਆ ਸਤਸੰਗਤਿ ਸਤਿਗੁਰੁ ਭਾਲਿ

ਸਤਸੰਗਤਿ ਲਗਿ ਹਰਿ ਧਿਆਈਐ ਹਰਿ ਹਰਿ ਚਲੈ ਤੇਰੈ ਨਾਲਿ ॥੩॥

ਮਨ ਕਰਹਲਾ ਵਡਭਾਗੀਆ ਹਰਿ ਏਕ ਨਦਰਿ ਨਿਹਾਲਿ

ਆਪਿ ਛਡਾਏ ਛੁਟੀਐ ਸਤਿਗੁਰ ਚਰਣ ਸਮਾਲਿ ॥੪॥

ਮਨ ਕਰਹਲਾ ਮੇਰੇ ਪਿਆਰਿਆ ਵਿਚਿ ਦੇਹੀ ਜੋਤਿ ਸਮਾਲਿ

ਗੁਰਿ ਨਉ ਨਿਧਿ ਨਾਮੁ ਵਿਖਾਲਿਆ ਹਰਿ ਦਾਤਿ ਕਰੀ ਦਇਆਲਿ ॥੫॥

ਮਨ ਕਰਹਲਾ ਤੂੰ ਚੰਚਲਾ ਚਤੁਰਾਈ ਛਡਿ ਵਿਕਰਾਲਿ

ਹਰਿ ਹਰਿ ਨਾਮੁ ਸਮਾਲਿ ਤੂੰ ਹਰਿ ਮੁਕਤਿ ਕਰੇ ਅੰਤ ਕਾਲਿ ॥੬॥

ਮਨ ਕਰਹਲਾ ਵਡਭਾਗੀਆ ਤੂੰ ਗਿਆਨੁ ਰਤਨੁ ਸਮਾਲਿ

ਗੁਰ ਗਿਆਨੁ ਖੜਗੁ ਹਥਿ ਧਾਰਿਆ ਜਮੁ ਮਾਰਿਅੜਾ ਜਮਕਾਲਿ ॥੭॥

ਅੰਤਰਿ ਨਿਧਾਨੁ ਮਨ ਕਰਹਲੇ ਭ੍ਰਮਿ ਭਵਹਿ ਬਾਹਰਿ ਭਾਲਿ

ਗੁਰੁ ਪੁਰਖੁ ਪੂਰਾ ਭੇਟਿਆ ਹਰਿ ਸਜਣੁ ਲਧੜਾ ਨਾਲਿ ॥੮॥

ਰੰਗਿ ਰਤੜੇ ਮਨ ਕਰਹਲੇ ਹਰਿ ਰੰਗੁ ਸਦਾ ਸਮਾਲਿ

ਹਰਿ ਰੰਗੁ ਕਦੇ ਉਤਰੈ ਗੁਰ ਸੇਵਾ ਸਬਦੁ ਸਮਾਲਿ ॥੯॥

ਹਮ ਪੰਖੀ ਮਨ ਕਰਹਲੇ ਹਰਿ ਤਰਵਰੁ ਪੁਰਖੁ ਅਕਾਲਿ

ਵਡਭਾਗੀ ਗੁਰਮੁਖਿ ਪਾਇਆ ਜਨ ਨਾਨਕ ਨਾਮੁ ਸਮਾਲਿ ॥੧੦॥੨॥