ਰਾਗੁ ਗਉੜੀ ਗੁਆਰੇਰੀ ਮਹਲਾ ਅਸਟਪਦੀਆ

ਸਤਿ ਨਾਮੁ ਕਰਤਾ ਪੁਰਖੁ ਗੁਰ ਪ੍ਰਸਾਦਿ

ਜਬ ਇਹੁ ਮਨ ਮਹਿ ਕਰਤ ਗੁਮਾਨਾ

ਤਬ ਇਹੁ ਬਾਵਰੁ ਫਿਰਤ ਬਿਗਾਨਾ

ਜਬ ਇਹੁ ਹੂਆ ਸਗਲ ਕੀ ਰੀਨਾ

ਤਾ ਤੇ ਰਮਈਆ ਘਟਿ ਘਟਿ ਚੀਨਾ ॥੧॥

ਸਹਜ ਸੁਹੇਲਾ ਫਲੁ ਮਸਕੀਨੀ

ਸਤਿਗੁਰ ਅਪੁਨੈ ਮੋਹਿ ਦਾਨੁ ਦੀਨੀ ॥੧॥ ਰਹਾਉ

ਜਬ ਕਿਸ ਕਉ ਇਹੁ ਜਾਨਸਿ ਮੰਦਾ

ਤਬ ਸਗਲੇ ਇਸੁ ਮੇਲਹਿ ਫੰਦਾ

ਮੇਰ ਤੇਰ ਜਬ ਇਨਹਿ ਚੁਕਾਈ

ਤਾ ਤੇ ਇਸੁ ਸੰਗਿ ਨਹੀ ਬੈਰਾਈ ॥੨॥

ਜਬ ਇਨਿ ਅਪੁਨੀ ਅਪਨੀ ਧਾਰੀ

ਤਬ ਇਸ ਕਉ ਹੈ ਮੁਸਕਲੁ ਭਾਰੀ

ਜਬ ਇਨਿ ਕਰਣੈਹਾਰੁ ਪਛਾਤਾ

ਤਬ ਇਸ ਨੋ ਨਾਹੀ ਕਿਛੁ ਤਾਤਾ ॥੩॥

ਜਬ ਇਨਿ ਅਪੁਨੋ ਬਾਧਿਓ ਮੋਹਾ

ਆਵੈ ਜਾਇ ਸਦਾ ਜਮਿ ਜੋਹਾ

ਜਬ ਇਸ ਤੇ ਸਭ ਬਿਨਸੇ ਭਰਮਾ

ਭੇਦੁ ਨਾਹੀ ਹੈ ਪਾਰਬ੍ਰਹਮਾ ॥੪॥

ਜਬ ਇਨਿ ਕਿਛੁ ਕਰਿ ਮਾਨੇ ਭੇਦਾ

ਤਬ ਤੇ ਦੂਖ ਡੰਡ ਅਰੁ ਖੇਦਾ

ਜਬ ਇਨਿ ਏਕੋ ਏਕੀ ਬੂਝਿਆ

ਤਬ ਤੇ ਇਸ ਨੋ ਸਭੁ ਕਿਛੁ ਸੂਝਿਆ ॥੫॥

ਜਬ ਇਹੁ ਧਾਵੈ ਮਾਇਆ ਅਰਥੀ

ਨਹ ਤ੍ਰਿਪਤਾਵੈ ਨਹ ਤਿਸ ਲਾਥੀ

ਜਬ ਇਸ ਤੇ ਇਹੁ ਹੋਇਓ ਜਉਲਾ

ਪੀਛੈ ਲਾਗਿ ਚਲੀ ਉਠਿ ਕਉਲਾ ॥੬॥

ਕਰਿ ਕਿਰਪਾ ਜਉ ਸਤਿਗੁਰੁ ਮਿਲਿਓ

ਮਨ ਮੰਦਰ ਮਹਿ ਦੀਪਕੁ ਜਲਿਓ

ਜੀਤ ਹਾਰ ਕੀ ਸੋਝੀ ਕਰੀ

ਤਉ ਇਸੁ ਘਰ ਕੀ ਕੀਮਤਿ ਪਰੀ ॥੭॥

ਕਰਨ ਕਰਾਵਨ ਸਭੁ ਕਿਛੁ ਏਕੈ

ਆਪੇ ਬੁਧਿ ਬੀਚਾਰਿ ਬਿਬੇਕੈ

ਦੂਰਿ ਨੇਰੈ ਸਭ ਕੈ ਸੰਗਾ

ਸਚੁ ਸਾਲਾਹਣੁ ਨਾਨਕ ਹਰਿ ਰੰਗਾ ॥੮॥੧॥

ਗਉੜੀ ਮਹਲਾ

ਗੁਰ ਸੇਵਾ ਤੇ ਨਾਮੇ ਲਾਗਾ

ਤਿਸ ਕਉ ਮਿਲਿਆ ਜਿਸੁ ਮਸਤਕਿ ਭਾਗਾ

ਤਿਸ ਕੈ ਹਿਰਦੈ ਰਵਿਆ ਸੋਇ

ਮਨੁ ਤਨੁ ਸੀਤਲੁ ਨਿਹਚਲੁ ਹੋਇ ॥੧॥

ਐਸਾ ਕੀਰਤਨੁ ਕਰਿ ਮਨ ਮੇਰੇ

ਈਹਾ ਊਹਾ ਜੋ ਕਾਮਿ ਤੇਰੈ ॥੧॥ ਰਹਾਉ

ਜਾਸੁ ਜਪਤ ਭਉ ਅਪਦਾ ਜਾਇ

ਧਾਵਤ ਮਨੂਆ ਆਵੈ ਠਾਇ

ਜਾਸੁ ਜਪਤ ਫਿਰਿ ਦੂਖੁ ਲਾਗੈ

ਜਾਸੁ ਜਪਤ ਇਹ ਹਉਮੈ ਭਾਗੈ ॥੨॥

ਜਾਸੁ ਜਪਤ ਵਸਿ ਆਵਹਿ ਪੰਚਾ

ਜਾਸੁ ਜਪਤ ਰਿਦੈ ਅੰਮ੍ਰਿਤੁ ਸੰਚਾ

ਜਾਸੁ ਜਪਤ ਇਹ ਤ੍ਰਿਸਨਾ ਬੁਝੈ

ਜਾਸੁ ਜਪਤ ਹਰਿ ਦਰਗਹ ਸਿਝੈ ॥੩॥

ਜਾਸੁ ਜਪਤ ਕੋਟਿ ਮਿਟਹਿ ਅਪਰਾਧ

ਜਾਸੁ ਜਪਤ ਹਰਿ ਹੋਵਹਿ ਸਾਧ

ਜਾਸੁ ਜਪਤ ਮਨੁ ਸੀਤਲੁ ਹੋਵੈ

ਜਾਸੁ ਜਪਤ ਮਲੁ ਸਗਲੀ ਖੋਵੈ ॥੪॥

ਜਾਸੁ ਜਪਤ ਰਤਨੁ ਹਰਿ ਮਿਲੈ

ਬਹੁਰਿ ਛੋਡੈ ਹਰਿ ਸੰਗਿ ਹਿਲੈ

ਜਾਸੁ ਜਪਤ ਕਈ ਬੈਕੁੰਠ ਵਾਸੁ

ਜਾਸੁ ਜਪਤ ਸੁਖ ਸਹਜਿ ਨਿਵਾਸੁ ॥੫॥

ਜਾਸੁ ਜਪਤ ਇਹ ਅਗਨਿ ਪੋਹਤ

ਜਾਸੁ ਜਪਤ ਇਹੁ ਕਾਲੁ ਜੋਹਤ

ਜਾਸੁ ਜਪਤ ਤੇਰਾ ਨਿਰਮਲ ਮਾਥਾ

ਜਾਸੁ ਜਪਤ ਸਗਲਾ ਦੁਖੁ ਲਾਥਾ ॥੬॥

ਜਾਸੁ ਜਪਤ ਮੁਸਕਲੁ ਕਛੂ ਬਨੈ

ਜਾਸੁ ਜਪਤ ਸੁਣਿ ਅਨਹਤ ਧੁਨੈ

ਜਾਸੁ ਜਪਤ ਇਹ ਨਿਰਮਲ ਸੋਇ

ਜਾਸੁ ਜਪਤ ਕਮਲੁ ਸੀਧਾ ਹੋਇ ॥੭॥

ਗੁਰਿ ਸੁਭ ਦ੍ਰਿਸਟਿ ਸਭ ਊਪਰਿ ਕਰੀ

ਜਿਸ ਕੈ ਹਿਰਦੈ ਮੰਤ੍ਰੁ ਦੇ ਹਰੀ

ਅਖੰਡ ਕੀਰਤਨੁ ਤਿਨਿ ਭੋਜਨੁ ਚੂਰਾ

ਕਹੁ ਨਾਨਕ ਜਿਸੁ ਸਤਿਗੁਰੁ ਪੂਰਾ ॥੮॥੨॥