( 24 )

ਸਿਰੀਰਾਗੁ ਮਹਲਾ ਘਰੁ

ਅਮਲੁ ਕਰਿ ਧਰਤੀ ਬੀਜੁ ਸਬਦੋ ਕਰਿ ਸਚ ਕੀ ਆਬ ਨਿਤ ਦੇਹਿ ਪਾਣੀ

ਹੋਇ ਕਿਰਸਾਣੁ ਈਮਾਨੁ ਜੰਮਾਇ ਲੈ ਭਿਸਤੁ ਦੋਜਕੁ ਮੂੜੇ ਏਵ ਜਾਣੀ ॥੧॥

ਮਤੁ ਜਾਣ ਸਹਿ ਗਲੀ ਪਾਇਆ

ਮਾਲ ਕੈ ਮਾਣੈ ਰੂਪ ਕੀ ਸੋਭਾ ਇਤੁ ਬਿਧੀ ਜਨਮੁ ਗਵਾਇਆ ॥੧॥ ਰਹਾਉ

ਐਬ ਤਨਿ ਚਿਕੜੋ ਇਹੁ ਮਨੁ ਮੀਡਕੋ ਕਮਲ ਕੀ ਸਾਰ ਨਹੀ ਮੂਲਿ ਪਾਈ

ਭਉਰੁ ਉਸਤਾਦੁ ਨਿਤ ਭਾਖਿਆ ਬੋਲੇ ਕਿਉ ਬੂਝੈ ਜਾ ਨਹ ਬੁਝਾਈ ॥੨॥

ਆਖਣੁ ਸੁਨਣਾ ਪਉਣ ਕੀ ਬਾਣੀ ਇਹੁ ਮਨੁ ਰਤਾ ਮਾਇਆ

ਖਸਮ ਕੀ ਨਦਰਿ ਦਿਲਹਿ ਪਸਿੰਦੇ ਜਿਨੀ ਕਰਿ ਏਕੁ ਧਿਆਇਆ ॥੩॥

ਤੀਹ ਕਰਿ ਰਖੇ ਪੰਜ ਕਰਿ ਸਾਥੀ ਨਾਉ ਸੈਤਾਨੁ ਮਤੁ ਕਟਿ ਜਾਈ

ਨਾਨਕੁ ਆਖੈ ਰਾਹਿ ਪੈ ਚਲਣਾ ਮਾਲੁ ਧਨੁ ਕਿਤ ਕੂ ਸੰਜਿਆਹੀ ॥੪॥੨੭॥

ਸਿਰੀਰਾਗੁ ਮਹਲਾ ਘਰੁ

ਸੋਈ ਮਉਲਾ ਜਿਨਿ ਜਗੁ ਮਉਲਿਆ ਹਰਿਆ ਕੀਆ ਸੰਸਾਰੋ

ਆਬ ਖਾਕੁ ਜਿਨਿ ਬੰਧਿ ਰਹਾਈ ਧੰਨੁ ਸਿਰਜਣਹਾਰੋ ॥੧॥

ਮਰਣਾ ਮੁਲਾ ਮਰਣਾ

ਭੀ ਕਰਤਾਰਹੁ ਡਰਣਾ ॥੧॥ ਰਹਾਉ

ਤਾ ਤੂ ਮੁਲਾ ਤਾ ਤੂ ਕਾਜੀ ਜਾਣਹਿ ਨਾਮੁ ਖੁਦਾਈ

ਜੇ ਬਹੁਤੇਰਾ ਪੜਿਆ ਹੋਵਹਿ ਕੋ ਰਹੈ ਭਰੀਐ ਪਾਈ ॥੨॥

ਸੋਈ ਕਾਜੀ ਜਿਨਿ ਆਪੁ ਤਜਿਆ ਇਕੁ ਨਾਮੁ ਕੀਆ ਆਧਾਰੋ

ਹੈ ਭੀ ਹੋਸੀ ਜਾਇ ਜਾਸੀ ਸਚਾ ਸਿਰਜਣਹਾਰੋ ॥੩॥

ਪੰਜ ਵਖਤ ਨਿਵਾਜ ਗੁਜਾਰਹਿ ਪੜਹਿ ਕਤੇਬ ਕੁਰਾਣਾ

ਨਾਨਕੁ ਆਖੈ ਗੋਰ ਸਦੇਈ ਰਹਿਓ ਪੀਣਾ ਖਾਣਾ ॥੪॥੨੮॥

ਸਿਰੀਰਾਗੁ ਮਹਲਾ ਘਰੁ

ਏਕੁ ਸੁਆਨੁ ਦੁਇ ਸੁਆਨੀ ਨਾਲਿ

ਭਲਕੇ ਭਉਕਹਿ ਸਦਾ ਬਇਆਲਿ

ਕੂੜੁ ਛੁਰਾ ਮੁਠਾ ਮੁਰਦਾਰੁ

ਧਾਣਕ ਰੂਪਿ ਰਹਾ ਕਰਤਾਰ ॥੧॥

ਮੈ ਪਤਿ ਕੀ ਪੰਦਿ ਕਰਣੀ ਕੀ ਕਾਰ

ਹਉ ਬਿਗੜੈ ਰੂਪਿ ਰਹਾ ਬਿਕਰਾਲ

ਤੇਰਾ ਏਕੁ ਨਾਮੁ ਤਾਰੇ ਸੰਸਾਰੁ

ਮੈ ਏਹਾ ਆਸ ਏਹੋ ਆਧਾਰੁ ॥੧॥ ਰਹਾਉ

ਮੁਖਿ ਨਿੰਦਾ ਆਖਾ ਦਿਨੁ ਰਾਤਿ

ਪਰ ਘਰੁ ਜੋਹੀ ਨੀਚ ਸਨਾਤਿ

ਕਾਮੁ ਕ੍ਰੋਧੁ ਤਨਿ ਵਸਹਿ ਚੰਡਾਲ

ਧਾਣਕ ਰੂਪਿ ਰਹਾ ਕਰਤਾਰ ॥੨॥

ਫਾਹੀ ਸੁਰਤਿ ਮਲੂਕੀ ਵੇਸੁ

ਹਉ ਠਗਵਾੜਾ ਠਗੀ ਦੇਸੁ

ਖਰਾ ਸਿਆਣਾ ਬਹੁਤਾ ਭਾਰੁ

ਧਾਣਕ ਰੂਪਿ ਰਹਾ ਕਰਤਾਰ ॥੩॥

ਮੈ ਕੀਤਾ ਜਾਤਾ ਹਰਾਮਖੋਰੁ

ਹਉ ਕਿਆ ਮੁਹੁ ਦੇਸਾ ਦੁਸਟੁ ਚੋਰੁ

ਨਾਨਕੁ ਨੀਚੁ ਕਹੈ ਬੀਚਾਰੁ

ਧਾਣਕ ਰੂਪਿ ਰਹਾ ਕਰਤਾਰ ॥੪॥੨੯॥