ਰਾਗੁ ਗਉੜੀ ਪੂਰਬੀ ਛੰਤ ਮਹਲਾ ੩ ॥
ੴ ਸਤਿ ਨਾਮੁ ਕਰਤਾ ਪੁਰਖੁ ਗੁਰ ਪ੍ਰਸਾਦਿ ॥
ਸਾ ਧਨ ਬਿਨਉ ਕਰੇ ਜੀਉ ਹਰਿ ਕੇ ਗੁਣ ਸਾਰੇ ॥
ਖਿਨੁ ਪਲੁ ਰਹਿ ਨ ਸਕੈ ਜੀਉ ਬਿਨੁ ਹਰਿ ਪਿਆਰੇ ॥
ਬਿਨੁ ਹਰਿ ਪਿਆਰੇ ਰਹਿ ਨ ਸਾਕੈ ਗੁਰ ਬਿਨੁ ਮਹਲੁ ਨ ਪਾਈਐ ॥
ਜੋ ਗੁਰੁ ਕਹੈ ਸੋਈ ਪਰੁ ਕੀਜੈ ਤਿਸਨਾ ਅਗਨਿ ਬੁਝਾਈਐ ॥
ਹਰਿ ਸਾਚਾ ਸੋਈ ਤਿਸੁ ਬਿਨੁ ਅਵਰੁ ਨ ਕੋਈ ਬਿਨੁ ਸੇਵਿਐ ਸੁਖੁ ਨ ਪਾਏ ॥
ਨਾਨਕ ਸਾ ਧਨ ਮਿਲੈ ਮਿਲਾਈ ਜਿਸ ਨੋ ਆਪਿ ਮਿਲਾਏ ॥੧॥
ਧਨ ਰੈਣਿ ਸੁਹੇਲੜੀਏ ਜੀਉ ਹਰਿ ਸਿਉ ਚਿਤੁ ਲਾਏ ॥
ਸਤਿਗੁਰੁ ਸੇਵੇ ਭਾਉ ਕਰੇ ਜੀਉ ਵਿਚਹੁ ਆਪੁ ਗਵਾਏ ॥
ਵਿਚਹੁ ਆਪੁ ਗਵਾਏ ਹਰਿ ਗੁਣ ਗਾਏ ਅਨਦਿਨੁ ਲਾਗਾ ਭਾਓ ॥
ਸੁਣਿ ਸਖੀ ਸਹੇਲੀ ਜੀਅ ਕੀ ਮੇਲੀ ਗੁਰ ਕੈ ਸਬਦਿ ਸਮਾਓ ॥
ਹਰਿ ਗੁਣ ਸਾਰੀ ਤਾ ਕੰਤ ਪਿਆਰੀ ਨਾਮੇ ਧਰੀ ਪਿਆਰੋ ॥
ਨਾਨਕ ਕਾਮਣਿ ਨਾਹ ਪਿਆਰੀ ਰਾਮ ਨਾਮੁ ਗਲਿ ਹਾਰੋ ॥੨॥
ਧਨ ਏਕਲੜੀ ਜੀਉ ਬਿਨੁ ਨਾਹ ਪਿਆਰੇ ॥
ਦੂਜੈ ਭਾਇ ਮੁਠੀ ਜੀਉ ਬਿਨੁ ਗੁਰਸਬਦ ਕਰਾਰੇ ॥
ਬਿਨੁ ਸਬਦ ਪਿਆਰੇ ਕਉਣੁ ਦੁਤਰੁ ਤਾਰੇ ਮਾਇਆ ਮੋਹਿ ਖੁਆਈ ॥
ਕੂੜਿ ਵਿਗੁਤੀ ਤਾ ਪਿਰਿ ਮੁਤੀ ਸਾ ਧਨ ਮਹਲੁ ਨ ਪਾਈ ॥
ਗੁਰਸਬਦੇ ਰਾਤੀ ਸਹਜੇ ਮਾਤੀ ਅਨਦਿਨੁ ਰਹੈ ਸਮਾਏ ॥
ਨਾਨਕ ਕਾਮਣਿ ਸਦਾ ਰੰਗਿ ਰਾਤੀ ਹਰਿ ਜੀਉ ਆਪਿ ਮਿਲਾਏ ॥੩॥
ਤਾ ਮਿਲੀਐ ਹਰਿ ਮੇਲੇ ਜੀਉ ਹਰਿ ਬਿਨੁ ਕਵਣੁ ਮਿਲਾਏ ॥
ਬਿਨੁ ਗੁਰ ਪ੍ਰੀਤਮ ਆਪਣੇ ਜੀਉ ਕਉਣੁ ਭਰਮੁ ਚੁਕਾਏ ॥
ਗੁਰੁ ਭਰਮੁ ਚੁਕਾਏ ਇਉ ਮਿਲੀਐ ਮਾਏ ਤਾ ਸਾ ਧਨ ਸੁਖੁ ਪਾਏ ॥
ਗੁਰ ਸੇਵਾ ਬਿਨੁ ਘੋਰ ਅੰਧਾਰੁ ਬਿਨੁ ਗੁਰ ਮਗੁ ਨ ਪਾਏ ॥
ਕਾਮਣਿ ਰੰਗਿ ਰਾਤੀ ਸਹਜੇ ਮਾਤੀ ਗੁਰ ਕੈ ਸਬਦਿ ਵੀਚਾਰੇ ॥
ਨਾਨਕ ਕਾਮਣਿ ਹਰਿ ਵਰੁ ਪਾਇਆ ਗੁਰ ਕੈ ਭਾਇ ਪਿਆਰੇ ॥੪॥੧॥