ਗਉੜੀ ਮਹਲਾ

ਪਿਰ ਬਿਨੁ ਖਰੀ ਨਿਮਾਣੀ ਜੀਉ ਬਿਨੁ ਪਿਰ ਕਿਉ ਜੀਵਾ ਮੇਰੀ ਮਾਈ

ਪਿਰ ਬਿਨੁ ਨੀਦ ਆਵੈ ਜੀਉ ਕਾਪੜੁ ਤਨਿ ਸੁਹਾਈ

ਕਾਪਰੁ ਤਨਿ ਸੁਹਾਵੈ ਜਾ ਪਿਰ ਭਾਵੈ ਗੁਰਮਤੀ ਚਿਤੁ ਲਾਈਐ

ਸਦਾ ਸੁਹਾਗਣਿ ਜਾ ਸਤਿਗੁਰੁ ਸੇਵੇ ਗੁਰ ਕੈ ਅੰਕਿ ਸਮਾਈਐ

ਗੁਰਸਬਦੈ ਮੇਲਾ ਤਾ ਪਿਰੁ ਰਾਵੀ ਲਾਹਾ ਨਾਮੁ ਸੰਸਾਰੇ

ਨਾਨਕ ਕਾਮਣਿ ਨਾਹ ਪਿਆਰੀ ਜਾ ਹਰਿ ਕੇ ਗੁਣ ਸਾਰੇ ॥੧॥

ਸਾ ਧਨ ਰੰਗੁ ਮਾਣੇ ਜੀਉ ਆਪਣੇ ਨਾਲਿ ਪਿਆਰੇ

ਅਹਿਨਿਸਿ ਰੰਗਿ ਰਾਤੀ ਜੀਉ ਗੁਰਸਬਦੁ ਵੀਚਾਰੇ

ਗੁਰਸਬਦੁ ਵੀਚਾਰੇ ਹਉਮੈ ਮਾਰੇ ਇਨ ਬਿਧਿ ਮਿਲਹੁ ਪਿਆਰੇ

ਸਾ ਧਨ ਸੋਹਾਗਣਿ ਸਦਾ ਰੰਗਿ ਰਾਤੀ ਸਾਚੈ ਨਾਮਿ ਪਿਆਰੇ

ਅਪੁਨੇ ਗੁਰ ਮਿਲਿ ਰਹੀਐ ਅੰਮ੍ਰਿਤੁ ਗਹੀਐ ਦੁਬਿਧਾ ਮਾਰਿ ਨਿਵਾਰੇ

ਨਾਨਕ ਕਾਮਣਿ ਹਰਿ ਵਰੁ ਪਾਇਆ ਸਗਲੇ ਦੂਖ ਵਿਸਾਰੇ ॥੨॥

ਕਾਮਣਿ ਪਿਰਹੁ ਭੁਲੀ ਜੀਉ ਮਾਇਆ ਮੋਹਿ ਪਿਆਰੇ

ਝੂਠੀ ਝੂਠਿ ਲਗੀ ਜੀਉ ਕੂੜਿ ਮੁਠੀ ਕੂੜਿਆਰੇ

ਕੂੜੁ ਨਿਵਾਰੇ ਗੁਰਮਤਿ ਸਾਰੇ ਜੂਐ ਜਨਮੁ ਹਾਰੇ

ਗੁਰਸਬਦੁ ਸੇਵੇ ਸਚਿ ਸਮਾਵੈ ਵਿਚਹੁ ਹਉਮੈ ਮਾਰੇ

ਹਰਿ ਕਾ ਨਾਮੁ ਰਿਦੈ ਵਸਾਏ ਐਸਾ ਕਰੇ ਸੀਗਾਰੋ

ਨਾਨਕ ਕਾਮਣਿ ਸਹਜਿ ਸਮਾਣੀ ਜਿਸੁ ਸਾਚਾ ਨਾਮੁ ਅਧਾਰੋ ॥੩॥

ਮਿਲੁ ਮੇਰੇ ਪ੍ਰੀਤਮਾ ਜੀਉ ਤੁਧੁ ਬਿਨੁ ਖਰੀ ਨਿਮਾਣੀ

ਮੈ ਨੈਣੀ ਨੀਦ ਆਵੈ ਜੀਉ ਭਾਵੈ ਅੰਨੁ ਪਾਣੀ

ਪਾਣੀ ਅੰਨੁ ਭਾਵੈ ਮਰੀਐ ਹਾਵੈ ਬਿਨੁ ਪਿਰ ਕਿਉ ਸੁਖੁ ਪਾਈਐ

ਗੁਰ ਆਗੈ ਕਰਉ ਬਿਨੰਤੀ ਜੇ ਗੁਰ ਭਾਵੈ ਜਿਉ ਮਿਲੈ ਤਿਵੈ ਮਿਲਾਈਐ

ਆਪੇ ਮੇਲਿ ਲਏ ਸੁਖਦਾਤਾ ਆਪਿ ਮਿਲਿਆ ਘਰਿ ਆਏ

ਨਾਨਕ ਕਾਮਣਿ ਸਦਾ ਸੁਹਾਗਣਿ ਨਾ ਪਿਰੁ ਮਰੈ ਜਾਏ ॥੪॥੨॥

ਗਉੜੀ ਮਹਲਾ

ਕਾਮਣਿ ਹਰਿ ਰਸਿ ਬੇਧੀ ਜੀਉ ਹਰਿ ਕੈ ਸਹਜਿ ਸੁਭਾਏ

ਮਨੁ ਮੋਹਨਿ ਮੋਹਿ ਲੀਆ ਜੀਉ ਦੁਬਿਧਾ ਸਹਜਿ ਸਮਾਏ

ਦੁਬਿਧਾ ਸਹਜਿ ਸਮਾਏ ਕਾਮਣਿ ਵਰੁ ਪਾਏ ਗੁਰਮਤੀ ਰੰਗੁ ਲਾਏ

ਇਹੁ ਸਰੀਰੁ ਕੂੜਿ ਕੁਸਤਿ ਭਰਿਆ ਗਲ ਤਾਈ ਪਾਪ ਕਮਾਏ

ਗੁਰਮੁਖਿ ਭਗਤਿ ਜਿਤੁ ਸਹਜ ਧੁਨਿ ਉਪਜੈ ਬਿਨੁ ਭਗਤੀ ਮੈਲੁ ਜਾਏ

ਨਾਨਕ ਕਾਮਣਿ ਪਿਰਹਿ ਪਿਆਰੀ ਵਿਚਹੁ ਆਪੁ ਗਵਾਏ ॥੧॥

ਕਾਮਣਿ ਪਿਰੁ ਪਾਇਆ ਜੀਉ ਗੁਰ ਕੈ ਭਾਇ ਪਿਆਰੇ

ਰੈਣਿ ਸੁਖਿ ਸੁਤੀ ਜੀਉ ਅੰਤਰਿ ਉਰਿ ਧਾਰੇ

ਅੰਤਰਿ ਉਰਿ ਧਾਰੇ ਮਿਲੀਐ ਪਿਆਰੇ ਅਨਦਿਨੁ ਦੁਖੁ ਨਿਵਾਰੇ

ਅੰਤਰਿ ਮਹਲੁ ਪਿਰੁ ਰਾਵੇ ਕਾਮਣਿ ਗੁਰਮਤੀ ਵੀਚਾਰੇ

ਅੰਮ੍ਰਿਤੁ ਨਾਮੁ ਪੀਆ ਦਿਨ ਰਾਤੀ ਦੁਬਿਧਾ ਮਾਰਿ ਨਿਵਾਰੇ

ਨਾਨਕ ਸਚਿ ਮਿਲੀ ਸੋਹਾਗਣਿ ਗੁਰ ਕੈ ਹੇਤਿ ਅਪਾਰੇ ॥੨॥

ਆਵਹੁ ਦਇਆ ਕਰੇ ਜੀਉ ਪ੍ਰੀਤਮ ਅਤਿ ਪਿਆਰੇ

ਕਾਮਣਿ ਬਿਨਉ ਕਰੇ ਜੀਉ ਸਚਿ ਸਬਦਿ ਸੀਗਾਰੇ

ਸਚਿ ਸਬਦਿ ਸੀਗਾਰੇ ਹਉਮੈ ਮਾਰੇ ਗੁਰਮੁਖਿ ਕਾਰਜ ਸਵਾਰੇ

ਜੁਗਿ ਜੁਗਿ ਏਕੋ ਸਚਾ ਸੋਈ ਬੂਝੈ ਗੁਰ ਬੀਚਾਰੇ

ਮਨਮੁਖਿ ਕਾਮਿ ਵਿਆਪੀ ਮੋਹਿ ਸੰਤਾਪੀ ਕਿਸੁ ਆਗੈ ਜਾਇ ਪੁਕਾਰੇ

ਨਾਨਕ ਮਨਮੁਖਿ ਥਾਉ ਪਾਏ ਬਿਨੁ ਗੁਰ ਅਤਿ ਪਿਆਰੇ ॥੩॥

ਮੁੰਧ ਇਆਣੀ ਭੋਲੀ ਨਿਗੁਣੀਆ ਜੀਉ ਪਿਰੁ ਅਗਮ ਅਪਾਰਾ

ਆਪੇ ਮੇਲਿ ਮਿਲੀਐ ਜੀਉ ਆਪੇ ਬਖਸਣਹਾਰਾ

ਅਵਗਣ ਬਖਸਣਹਾਰਾ ਕਾਮਣਿ ਕੰਤੁ ਪਿਆਰਾ ਘਟਿ ਘਟਿ ਰਹਿਆ ਸਮਾਈ

ਪ੍ਰੇਮ ਪ੍ਰੀਤਿ ਭਾਇ ਭਗਤੀ ਪਾਈਐ ਸਤਿਗੁਰਿ ਬੂਝ ਬੁਝਾਈ

ਸਦਾ ਅਨੰਦਿ ਰਹੈ ਦਿਨ ਰਾਤੀ ਅਨਦਿਨੁ ਰਹੈ ਲਿਵ ਲਾਈ

ਨਾਨਕ ਸਹਜੇ ਹਰਿ ਵਰੁ ਪਾਇਆ ਸਾ ਧਨ ਨਉ ਨਿਧਿ ਪਾਈ ॥੪॥੩॥