ਸਤਿਗੁਰ ਪ੍ਰਸਾਦਿ

ਗਉੜੀ ਬਾਵਨ ਅਖਰੀ ਮਹਲਾ

ਸਲੋਕੁ

ਗੁਰਦੇਵ ਮਾਤਾ ਗੁਰਦੇਵ ਪਿਤਾ ਗੁਰਦੇਵ ਸੁਆਮੀ ਪਰਮੇਸੁਰਾ

ਗੁਰਦੇਵ ਸਖਾ ਅਗਿਆਨ ਭੰਜਨੁ ਗੁਰਦੇਵ ਬੰਧਿਪ ਸਹੋਦਰਾ

ਗੁਰਦੇਵ ਦਾਤਾ ਹਰਿ ਨਾਮੁ ਉਪਦੇਸੈ ਗੁਰਦੇਵ ਮੰਤੁ ਨਿਰੋਧਰਾ

ਗੁਰਦੇਵ ਸਾਂਤਿ ਸਤਿ ਬੁਧਿ ਮੂਰਤਿ ਗੁਰਦੇਵ ਪਾਰਸ ਪਰਸ ਪਰਾ

ਗੁਰਦੇਵ ਤੀਰਥੁ ਅੰਮ੍ਰਿਤ ਸਰੋਵਰੁ ਗੁਰ ਗਿਆਨ ਮਜਨੁ ਅਪਰੰਪਰਾ

ਗੁਰਦੇਵ ਕਰਤਾ ਸਭਿ ਪਾਪ ਹਰਤਾ ਗੁਰਦੇਵ ਪਤਿਤ ਪਵਿਤ ਕਰਾ

ਗੁਰਦੇਵ ਆਦਿ ਜੁਗਾਦਿ ਜੁਗੁ ਜੁਗੁ ਗੁਰਦੇਵ ਮੰਤੁ ਹਰਿ ਜਪਿ ਉਧਰਾ

ਗੁਰਦੇਵ ਸੰਗਤਿ ਪ੍ਰਭ ਮੇਲਿ ਕਰਿ ਕਿਰਪਾ ਹਮ ਮੂੜ ਪਾਪੀ ਜਿਤੁ ਲਗਿ ਤਰਾ

ਗੁਰਦੇਵ ਸਤਿਗੁਰੁ ਪਾਰਬ੍ਰਹਮੁ ਪਰਮੇਸਰੁ ਗੁਰਦੇਵ ਨਾਨਕ ਹਰਿ ਨਮਸਕਰਾ ॥੧॥

ਸਲੋਕੁ

ਆਪਹਿ ਕੀਆ ਕਰਾਇਆ ਆਪਹਿ ਕਰਨੈ ਜੋਗੁ

ਨਾਨਕ ਏਕੋ ਰਵਿ ਰਹਿਆ ਦੂਸਰ ਹੋਆ ਹੋਗੁ ॥੧॥

ਪਉੜੀ

ਓਅੰ ਸਾਧ ਸਤਿਗੁਰ ਨਮਸਕਾਰੰ

ਆਦਿ ਮਧਿ ਅੰਤਿ ਨਿਰੰਕਾਰੰ

ਆਪਹਿ ਸੁੰਨ ਆਪਹਿ ਸੁਖ ਆਸਨ

ਆਪਹਿ ਸੁਨਤ ਆਪ ਹੀ ਜਾਸਨ

ਆਪਨ ਆਪੁ ਆਪਹਿ ਉਪਾਇਓ

ਆਪਹਿ ਬਾਪ ਆਪ ਹੀ ਮਾਇਓ

ਆਪਹਿ ਸੂਖਮ ਆਪਹਿ ਅਸਥੂਲਾ

ਲਖੀ ਜਾਈ ਨਾਨਕ ਲੀਲਾ ॥੧॥

ਕਰਿ ਕਿਰਪਾ ਪ੍ਰਭ ਦੀਨ ਦਇਆਲਾ

ਤੇਰੇ ਸੰਤਨ ਕੀ ਮਨੁ ਹੋਇ ਰਵਾਲਾ ਰਹਾਉ

ਸਲੋਕੁ

ਨਿਰੰਕਾਰ ਆਕਾਰ ਆਪਿ ਨਿਰਗੁਨ ਸਰਗੁਨ ਏਕ

ਏਕਹਿ ਏਕ ਬਖਾਨਨੋ ਨਾਨਕ ਏਕ ਅਨੇਕ ॥੧॥

ਪਉੜੀ

ਓਅੰ ਗੁਰਮੁਖਿ ਕੀਓ ਅਕਾਰਾ

ਏਕਹਿ ਸੂਤਿ ਪਰੋਵਨਹਾਰਾ

ਭਿੰਨ ਭਿੰਨ ਤ੍ਰੈ ਗੁਣ ਬਿਸਥਾਰੰ

ਨਿਰਗੁਨ ਤੇ ਸਰਗੁਨ ਦ੍ਰਿਸਟਾਰੰ

ਸਗਲ ਭਾਤਿ ਕਰਿ ਕਰਹਿ ਉਪਾਇਓ

ਜਨਮ ਮਰਨ ਮਨ ਮੋਹੁ ਬਢਾਇਓ

ਦੁਹੂ ਭਾਤਿ ਤੇ ਆਪਿ ਨਿਰਾਰਾ

ਨਾਨਕ ਅੰਤੁ ਪਾਰਾਵਾਰਾ ॥੨॥

ਸਲੋਕੁ

ਸੇਈ ਸਾਹ ਭਗਵੰਤ ਸੇ ਸਚੁ ਸੰਪੈ ਹਰਿ ਰਾਸਿ

ਨਾਨਕ ਸਚੁ ਸੁਚਿ ਪਾਈਐ ਤਿਹ ਸੰਤਨ ਕੈ ਪਾਸਿ ॥੧॥

ਪਵੜੀ

ਸਸਾ ਸਤਿ ਸਤਿ ਸਤਿ ਸੋਊ

ਸਤਿ ਪੁਰਖ ਤੇ ਭਿੰਨ ਕੋਊ

ਸੋਊ ਸਰਨਿ ਪਰੈ ਜਿਹ ਪਾਯੰ

ਸਿਮਰਿ ਸਿਮਰਿ ਗੁਨ ਗਾਇ ਸੁਨਾਯੰ

ਸੰਸੈ ਭਰਮੁ ਨਹੀ ਕਛੁ ਬਿਆਪਤ

ਪ੍ਰਗਟ ਪ੍ਰਤਾਪੁ ਤਾਹੂ ਕੋ ਜਾਪਤ

ਸੋ ਸਾਧੂ ਇਹ ਪਹੁਚਨਹਾਰਾ

ਨਾਨਕ ਤਾ ਕੈ ਸਦ ਬਲਿਹਾਰਾ ॥੩॥