ਪਉੜੀ

ਯਯਾ ਜਾਰਉ ਦੁਰਮਤਿ ਦੋਊ

ਤਿਸਹਿ ਤਿਆਗਿ ਸੁਖ ਸਹਜੇ ਸੋਊ

ਯਯਾ ਜਾਇ ਪਰਹੁ ਸੰਤ ਸਰਨਾ

ਜਿਹ ਆਸਰ ਇਆ ਭਵਜਲੁ ਤਰਨਾ

ਯਯਾ ਜਨਮਿ ਆਵੈ ਸੋਊ

ਏਕ ਨਾਮ ਲੇ ਮਨਹਿ ਪਰੋਊ

ਯਯਾ ਜਨਮੁ ਹਾਰੀਐ ਗੁਰ ਪੂਰੇ ਕੀ ਟੇਕ

ਨਾਨਕ ਤਿਹ ਸੁਖੁ ਪਾਇਆ ਜਾ ਕੈ ਹੀਅਰੈ ਏਕ ॥੧੪॥

ਸਲੋਕੁ

ਅੰਤਰਿ ਮਨ ਤਨ ਬਸਿ ਰਹੇ ਈਤ ਊਤ ਕੇ ਮੀਤ

ਗੁਰਿ ਪੂਰੈ ਉਪਦੇਸਿਆ ਨਾਨਕ ਜਪੀਐ ਨੀਤ ॥੧॥

ਪਉੜੀ

ਅਨਦਿਨੁ ਸਿਮਰਹੁ ਤਾਸੁ ਕਉ ਜੋ ਅੰਤਿ ਸਹਾਈ ਹੋਇ

ਇਹ ਬਿਖਿਆ ਦਿਨ ਚਾਰਿ ਛਿਅ ਛਾਡਿ ਚਲਿਓ ਸਭੁ ਕੋਇ

ਕਾ ਕੋ ਮਾਤ ਪਿਤਾ ਸੁਤ ਧੀਆ

ਗ੍ਰਿਹ ਬਨਿਤਾ ਕਛੁ ਸੰਗਿ ਲੀਆ

ਐਸੀ ਸੰਚਿ ਜੁ ਬਿਨਸਤ ਨਾਹੀ

ਪਤਿ ਸੇਤੀ ਅਪੁਨੈ ਘਰਿ ਜਾਹੀ

ਸਾਧਸੰਗਿ ਕਲਿ ਕੀਰਤਨੁ ਗਾਇਆ

ਨਾਨਕ ਤੇ ਤੇ ਬਹੁਰਿ ਆਇਆ ॥੧੫॥

ਸਲੋਕੁ

ਅਤਿ ਸੁੰਦਰ ਕੁਲੀਨ ਚਤੁਰ ਮੁਖਿ ਙਿਆਨੀ ਧਨਵੰਤ

ਮਿਰਤਕ ਕਹੀਅਹਿ ਨਾਨਕਾ ਜਿਹ ਪ੍ਰੀਤਿ ਨਹੀ ਭਗਵੰਤ ॥੧॥

ਪਉੜੀ

ਙੰਙਾ ਖਟੁ ਸਾਸਤ੍ਰ ਹੋਇ ਙਿਆਤਾ

ਪੂਰਕੁ ਕੁੰਭਕ ਰੇਚਕ ਕਰਮਾਤਾ

ਙਿਆਨ ਧਿਆਨ ਤੀਰਥ ਇਸਨਾਨੀ

ਸੋਮਪਾਕ ਅਪਰਸ ਉਦਿਆਨੀ

ਰਾਮ ਨਾਮ ਸੰਗਿ ਮਨਿ ਨਹੀ ਹੇਤਾ

ਜੋ ਕਛੁ ਕੀਨੋ ਸੋਊ ਅਨੇਤਾ

ਉਆ ਤੇ ਊਤਮੁ ਗਨਉ ਚੰਡਾਲਾ

ਨਾਨਕ ਜਿਹ ਮਨਿ ਬਸਹਿ ਗੁਪਾਲਾ ॥੧੬॥

ਸਲੋਕੁ

ਕੁੰਟ ਚਾਰਿ ਦਹ ਦਿਸਿ ਭ੍ਰਮੇ ਕਰਮ ਕਿਰਤਿ ਕੀ ਰੇਖ

ਸੂਖ ਦੂਖ ਮੁਕਤਿ ਜੋਨਿ ਨਾਨਕ ਲਿਖਿਓ ਲੇਖ ॥੧॥

ਪਵੜੀ

ਕਕਾ ਕਾਰਨ ਕਰਤਾ ਸੋਊ

ਲਿਖਿਓ ਲੇਖੁ ਮੇਟਤ ਕੋਊ

ਨਹੀ ਹੋਤ ਕਛੁ ਦੋਊ ਬਾਰਾ

ਕਰਨੈਹਾਰੁ ਭੂਲਨਹਾਰਾ

ਕਾਹੂ ਪੰਥੁ ਦਿਖਾਰੈ ਆਪੈ

ਕਾਹੂ ਉਦਿਆਨ ਭ੍ਰਮਤ ਪਛੁਤਾਪੈ

ਆਪਨ ਖੇਲੁ ਆਪ ਹੀ ਕੀਨੋ

ਜੋ ਜੋ ਦੀਨੋ ਸੁ ਨਾਨਕ ਲੀਨੋ ॥੧੭॥

ਸਲੋਕੁ

ਖਾਤ ਖਰਚਤ ਬਿਲਛਤ ਰਹੇ ਟੂਟਿ ਜਾਹਿ ਭੰਡਾਰ

ਹਰਿ ਹਰਿ ਜਪਤ ਅਨੇਕ ਜਨ ਨਾਨਕ ਨਾਹਿ ਸੁਮਾਰ ॥੧॥

ਪਉੜੀ

ਖਖਾ ਖੂਨਾ ਕਛੁ ਨਹੀ ਤਿਸੁ ਸੰਮ੍ਰਥ ਕੈ ਪਾਹਿ

ਜੋ ਦੇਨਾ ਸੋ ਦੇ ਰਹਿਓ ਭਾਵੈ ਤਹ ਤਹ ਜਾਹਿ

ਖਰਚੁ ਖਜਾਨਾ ਨਾਮ ਧਨੁ ਇਆ ਭਗਤਨ ਕੀ ਰਾਸਿ

ਖਿਮਾ ਗਰੀਬੀ ਅਨਦ ਸਹਜ ਜਪਤ ਰਹਹਿ ਗੁਣਤਾਸ

ਖੇਲਹਿ ਬਿਗਸਹਿ ਅਨਦ ਸਿਉ ਜਾ ਕਉ ਹੋਤ ਕ੍ਰਿਪਾਲ

ਸਦੀਵ ਗਨੀਵ ਸੁਹਾਵਨੇ ਰਾਮ ਨਾਮ ਗ੍ਰਿਹਿ ਮਾਲ

ਖੇਦੁ ਦੂਖੁ ਡਾਨੁ ਤਿਹ ਜਾ ਕਉ ਨਦਰਿ ਕਰੀ

ਨਾਨਕ ਜੋ ਪ੍ਰਭ ਭਾਣਿਆ ਪੂਰੀ ਤਿਨਾ ਪਰੀ ॥੧੮॥