ਸਲੋਕੁ

ਗਨਿ ਮਿਨਿ ਦੇਖਹੁ ਮਨੈ ਮਾਹਿ ਸਰਪਰ ਚਲਨੋ ਲੋਗ

ਆਸ ਅਨਿਤ ਗੁਰਮੁਖਿ ਮਿਟੈ ਨਾਨਕ ਨਾਮ ਅਰੋਗ ॥੧॥

ਪਉੜੀ

ਗਗਾ ਗੋਬਿਦ ਗੁਣ ਰਵਹੁ ਸਾਸਿ ਸਾਸਿ ਜਪਿ ਨੀਤ

ਕਹਾ ਬਿਸਾਸਾ ਦੇਹ ਕਾ ਬਿਲਮ ਕਰਿਹੋ ਮੀਤ

ਨਹ ਬਾਰਿਕ ਨਹ ਜੋਬਨੈ ਨਹ ਬਿਰਧੀ ਕਛੁ ਬੰਧੁ

ਓਹ ਬੇਰਾ ਨਹ ਬੂਝੀਐ ਜਉ ਆਇ ਪਰੈ ਜਮ ਫੰਧੁ

ਗਿਆਨੀ ਧਿਆਨੀ ਚਤੁਰ ਪੇਖਿ ਰਹਨੁ ਨਹੀ ਇਹ ਠਾਇ

ਛਾਡਿ ਛਾਡਿ ਸਗਲੀ ਗਈ ਮੂੜ ਤਹਾ ਲਪਟਾਹਿ

ਗੁਰ ਪ੍ਰਸਾਦਿ ਸਿਮਰਤ ਰਹੈ ਜਾਹੂ ਮਸਤਕਿ ਭਾਗ

ਨਾਨਕ ਆਏ ਸਫਲ ਤੇ ਜਾ ਕਉ ਪ੍ਰਿਅਹਿ ਸੁਹਾਗ ॥੧੯॥

ਸਲੋਕੁ

ਘੋਖੇ ਸਾਸਤ੍ਰ ਬੇਦ ਸਭ ਆਨ ਕਥਤਉ ਕੋਇ

ਆਦਿ ਜੁਗਾਦੀ ਹੁਣਿ ਹੋਵਤ ਨਾਨਕ ਏਕੈ ਸੋਇ ॥੧॥

ਪਉੜੀ

ਘਘਾ ਘਾਲਹੁ ਮਨਹਿ ਏਹ ਬਿਨੁ ਹਰਿ ਦੂਸਰ ਨਾਹਿ

ਨਹ ਹੋਆ ਨਹ ਹੋਵਨਾ ਜਤ ਕਤ ਓਹੀ ਸਮਾਹਿ

ਘੂਲਹਿ ਤਉ ਮਨ ਜਉ ਆਵਹਿ ਸਰਨਾ

ਨਾਮ ਤਤੁ ਕਲਿ ਮਹਿ ਪੁਨਹਚਰਨਾ

ਘਾਲਿ ਘਾਲਿ ਅਨਿਕ ਪਛੁਤਾਵਹਿ

ਬਿਨੁ ਹਰਿ ਭਗਤਿ ਕਹਾ ਥਿਤਿ ਪਾਵਹਿ

ਘੋਲਿ ਮਹਾ ਰਸੁ ਅੰਮ੍ਰਿਤੁ ਤਿਹ ਪੀਆ

ਨਾਨਕ ਹਰਿ ਗੁਰਿ ਜਾ ਕਉ ਦੀਆ ॥੨੦॥

ਸਲੋਕੁ

ਙਣਿ ਘਾਲੇ ਸਭ ਦਿਵਸ ਸਾਸ ਨਹ ਬਢਨ ਘਟਨ ਤਿਲੁ ਸਾਰ

ਜੀਵਨ ਲੋਰਹਿ ਭਰਮ ਮੋਹ ਨਾਨਕ ਤੇਊ ਗਵਾਰ ॥੧॥

ਪਉੜੀ

ਙੰਙਾ ਙ੍ਰਾਸੈ ਕਾਲੁ ਤਿਹ ਜੋ ਸਾਕਤ ਪ੍ਰਭਿ ਕੀਨ

ਅਨਿਕ ਜੋਨਿ ਜਨਮਹਿ ਮਰਹਿ ਆਤਮ ਰਾਮੁ ਚੀਨ

ਙਿਆਨ ਧਿਆਨ ਤਾਹੂ ਕਉ ਆਏ

ਕਰਿ ਕਿਰਪਾ ਜਿਹ ਆਪਿ ਦਿਵਾਏ

ਙਣਤੀ ਙਣੀ ਨਹੀ ਕੋਊ ਛੂਟੈ

ਕਾਚੀ ਗਾਗਰਿ ਸਰਪਰ ਫੂਟੈ

ਸੋ ਜੀਵਤ ਜਿਹ ਜੀਵਤ ਜਪਿਆ

ਪ੍ਰਗਟ ਭਏ ਨਾਨਕ ਨਹ ਛਪਿਆ ॥੨੧॥

ਸਲੋਕੁ

ਚਿਤਿ ਚਿਤਵਉ ਚਰਣਾਰਬਿੰਦ ਊਧ ਕਵਲ ਬਿਗਸਾਂਤ

ਪ੍ਰਗਟ ਭਏ ਆਪਹਿ ਗੋੁਬਿੰਦ ਨਾਨਕ ਸੰਤ ਮਤਾਂਤ ॥੧॥

ਪਉੜੀ

ਚਚਾ ਚਰਨ ਕਮਲ ਗੁਰ ਲਾਗਾ

ਧਨਿ ਧਨਿ ਉਆ ਦਿਨ ਸੰਜੋਗ ਸਭਾਗਾ

ਚਾਰਿ ਕੁੰਟ ਦਹ ਦਿਸਿ ਭ੍ਰਮਿ ਆਇਓ

ਭਈ ਕ੍ਰਿਪਾ ਤਬ ਦਰਸਨੁ ਪਾਇਓ

ਚਾਰ ਬਿਚਾਰ ਬਿਨਸਿਓ ਸਭ ਦੂਆ

ਸਾਧਸੰਗਿ ਮਨੁ ਨਿਰਮਲ ਹੂਆ

ਚਿੰਤ ਬਿਸਾਰੀ ਏਕ ਦ੍ਰਿਸਟੇਤਾ

ਨਾਨਕ ਗਿਆਨ ਅੰਜਨੁ ਜਿਹ ਨੇਤ੍ਰਾ ॥੨੨॥

ਸਲੋਕੁ

ਛਾਤੀ ਸੀਤਲ ਮਨੁ ਸੁਖੀ ਛੰਤ ਗੋਬਿਦ ਗੁਨ ਗਾਇ

ਐਸੀ ਕਿਰਪਾ ਕਰਹੁ ਪ੍ਰਭ ਨਾਨਕ ਦਾਸ ਦਸਾਇ ॥੧॥