ਪਉੜੀ

ਠਠਾ ਮਨੂਆ ਠਾਹਹਿ ਨਾਹੀ

ਜੋ ਸਗਲ ਤਿਆਗਿ ਏਕਹਿ ਲਪਟਾਹੀ

ਠਹਕਿ ਠਹਕਿ ਮਾਇਆ ਸੰਗਿ ਮੂਏ

ਉਆ ਕੈ ਕੁਸਲ ਕਤਹੂ ਹੂਏ

ਠਾਂਢਿ ਪਰੀ ਸੰਤਹ ਸੰਗਿ ਬਸਿਆ

ਅੰਮ੍ਰਿਤ ਨਾਮੁ ਤਹਾ ਜੀਅ ਰਸਿਆ

ਠਾਕੁਰ ਅਪੁਨੇ ਜੋ ਜਨੁ ਭਾਇਆ

ਨਾਨਕ ਉਆ ਕਾ ਮਨੁ ਸੀਤਲਾਇਆ ॥੨੮॥

ਸਲੋਕੁ

ਡੰਡਉਤਿ ਬੰਦਨ ਅਨਿਕ ਬਾਰ ਸਰਬ ਕਲਾ ਸਮਰਥ

ਡੋਲਨ ਤੇ ਰਾਖਹੁ ਪ੍ਰਭੂ ਨਾਨਕ ਦੇ ਕਰਿ ਹਥ ॥੧॥

ਪਉੜੀ

ਡਡਾ ਡੇਰਾ ਇਹੁ ਨਹੀ ਜਹ ਡੇਰਾ ਤਹ ਜਾਨੁ

ਉਆ ਡੇਰਾ ਕਾ ਸੰਜਮੋ ਗੁਰ ਕੈ ਸਬਦਿ ਪਛਾਨੁ

ਇਆ ਡੇਰਾ ਕਉ ਸ੍ਰਮੁ ਕਰਿ ਘਾਲੈ

ਜਾ ਕਾ ਤਸੂ ਨਹੀ ਸੰਗਿ ਚਾਲੈ

ਉਆ ਡੇਰਾ ਕੀ ਸੋ ਮਿਤਿ ਜਾਨੈ

ਜਾ ਕਉ ਦ੍ਰਿਸਟਿ ਪੂਰਨ ਭਗਵਾਨੈ

ਡੇਰਾ ਨਿਹਚਲੁ ਸਚੁ ਸਾਧਸੰਗ ਪਾਇਆ

ਨਾਨਕ ਤੇ ਜਨ ਨਹ ਡੋਲਾਇਆ ॥੨੯॥

ਸਲੋਕੁ

ਢਾਹਨ ਲਾਗੇ ਧਰਮ ਰਾਇ ਕਿਨਹਿ ਘਾਲਿਓ ਬੰਧ

ਨਾਨਕ ਉਬਰੇ ਜਪਿ ਹਰੀ ਸਾਧਸੰਗਿ ਸਨਬੰਧ ॥੧॥

ਪਉੜੀ

ਢਢਾ ਢੂਢਤ ਕਹ ਫਿਰਹੁ ਢੂਢਨੁ ਇਆ ਮਨ ਮਾਹਿ

ਸੰਗਿ ਤੁਹਾਰੈ ਪ੍ਰਭੁ ਬਸੈ ਬਨੁ ਬਨੁ ਕਹਾ ਫਿਰਾਹਿ

ਢੇਰੀ ਢਾਹਹੁ ਸਾਧਸੰਗਿ ਅਹੰਬੁਧਿ ਬਿਕਰਾਲ

ਸੁਖੁ ਪਾਵਹੁ ਸਹਜੇ ਬਸਹੁ ਦਰਸਨੁ ਦੇਖਿ ਨਿਹਾਲ

ਢੇਰੀ ਜਾਮੈ ਜਮਿ ਮਰੈ ਗਰਭ ਜੋਨਿ ਦੁਖ ਪਾਇ

ਮੋਹ ਮਗਨ ਲਪਟਤ ਰਹੈ ਹਉ ਹਉ ਆਵੈ ਜਾਇ

ਢਹਤ ਢਹਤ ਅਬ ਢਹਿ ਪਰੇ ਸਾਧ ਜਨਾ ਸਰਨਾਇ

ਦੁਖ ਕੇ ਫਾਹੇ ਕਾਟਿਆ ਨਾਨਕ ਲੀਏ ਸਮਾਇ ॥੩੦॥

ਸਲੋਕੁ

ਜਹ ਸਾਧੂ ਗੋਬਿਦ ਭਜਨੁ ਕੀਰਤਨੁ ਨਾਨਕ ਨੀਤ

ਣਾ ਹਉ ਣਾ ਤੂੰ ਣਹ ਛੁਟਹਿ ਨਿਕਟਿ ਜਾਈਅਹੁ ਦੂਤ ॥੧॥

ਪਉੜੀ

ਣਾਣਾ ਰਣ ਤੇ ਸੀਝੀਐ ਆਤਮ ਜੀਤੈ ਕੋਇ

ਹਉਮੈ ਅਨ ਸਿਉ ਲਰਿ ਮਰੈ ਸੋ ਸੋਭਾ ਦੂ ਹੋਇ

ਮਣੀ ਮਿਟਾਇ ਜੀਵਤ ਮਰੈ ਗੁਰ ਪੂਰੇ ਉਪਦੇਸ

ਮਨੂਆ ਜੀਤੈ ਹਰਿ ਮਿਲੈ ਤਿਹ ਸੂਰਤਣ ਵੇਸ

ਣਾ ਕੋ ਜਾਣੈ ਆਪਣੋ ਏਕਹਿ ਟੇਕ ਅਧਾਰ

ਰੈਣਿ ਦਿਣਸੁ ਸਿਮਰਤ ਰਹੈ ਸੋ ਪ੍ਰਭੁ ਪੁਰਖੁ ਅਪਾਰ

ਰੇਣ ਸਗਲ ਇਆ ਮਨੁ ਕਰੈ ਏਊ ਕਰਮ ਕਮਾਇ

ਹੁਕਮੈ ਬੂਝੈ ਸਦਾ ਸੁਖੁ ਨਾਨਕ ਲਿਖਿਆ ਪਾਇ ॥੩੧॥

ਸਲੋਕੁ

ਤਨੁ ਮਨੁ ਧਨੁ ਅਰਪਉ ਤਿਸੈ ਪ੍ਰਭੂ ਮਿਲਾਵੈ ਮੋਹਿ

ਨਾਨਕ ਭ੍ਰਮ ਭਉ ਕਾਟੀਐ ਚੂਕੈ ਜਮ ਕੀ ਜੋਹ ॥੧॥