( 26 )

ਸਿਰੀਰਾਗੁ ਮਹਲਾ ਘਰੁ

ਅਛਲ ਛਲਾਈ ਨਹ ਛਲੈ ਨਹ ਘਾਉ ਕਟਾਰਾ ਕਰਿ ਸਕੈ

ਜਿਉ ਸਾਹਿਬੁ ਰਾਖੈ ਤਿਉ ਰਹੈ ਇਸੁ ਲੋਭੀ ਕਾ ਜੀਉ ਟਲ ਪਲੈ ॥੧॥

ਬਿਨੁ ਤੇਲ ਦੀਵਾ ਕਿਉ ਜਲੈ ॥੧॥ ਰਹਾਉ

ਪੋਥੀ ਪੁਰਾਣ ਕਮਾਈਐ

ਭਉ ਵਟੀ ਇਤੁ ਤਨਿ ਪਾਈਐ

ਸਚੁ ਬੂਝਣੁ ਆਣਿ ਜਲਾਈਐ ॥੨॥

ਇਹੁ ਤੇਲੁ ਦੀਵਾ ਇਉ ਜਲੈ

ਕਰਿ ਚਾਨਣੁ ਸਾਹਿਬ ਤਉ ਮਿਲੈ ॥੧॥ ਰਹਾਉ

ਇਤੁ ਤਨਿ ਲਾਗੈ ਬਾਣੀਆ

ਸੁਖੁ ਹੋਵੈ ਸੇਵ ਕਮਾਣੀਆ

ਸਭ ਦੁਨੀਆ ਆਵਣ ਜਾਣੀਆ ॥੩॥

ਵਿਚਿ ਦੁਨੀਆ ਸੇਵ ਕਮਾਈਐ

ਤਾ ਦਰਗਹ ਬੈਸਣੁ ਪਾਈਐ

ਕਹੁ ਨਾਨਕ ਬਾਹ ਲੁਡਾਈਐ ॥੪॥੩੩॥

ਸਿਰੀਰਾਗੁ ਮਹਲਾ ਘਰੁ

ਸਤਿਗੁਰ ਪ੍ਰਸਾਦਿ

ਹਉ ਸਤਿਗੁਰੁ ਸੇਵੀ ਆਪਣਾ ਇਕ ਮਨਿ ਇਕ ਚਿਤਿ ਭਾਇ

ਸਤਿਗੁਰੁ ਮਨ ਕਾਮਨਾ ਤੀਰਥੁ ਹੈ ਜਿਸ ਨੋ ਦੇਇ ਬੁਝਾਇ

ਮਨ ਚਿੰਦਿਆ ਵਰੁ ਪਾਵਣਾ ਜੋ ਇਛੈ ਸੋ ਫਲੁ ਪਾਇ

ਨਾਉ ਧਿਆਈਐ ਨਾਉ ਮੰਗੀਐ ਨਾਮੇ ਸਹਜਿ ਸਮਾਇ ॥੧॥

ਮਨ ਮੇਰੇ ਹਰਿ ਰਸੁ ਚਾਖੁ ਤਿਖ ਜਾਇ

ਜਿਨੀ ਗੁਰਮੁਖਿ ਚਾਖਿਆ ਸਹਜੇ ਰਹੇ ਸਮਾਇ ॥੧॥ ਰਹਾਉ

ਜਿਨੀ ਸਤਿਗੁਰੁ ਸੇਵਿਆ ਤਿਨੀ ਪਾਇਆ ਨਾਮੁ ਨਿਧਾਨੁ

ਅੰਤਰਿ ਹਰਿ ਰਸੁ ਰਵਿ ਰਹਿਆ ਚੂਕਾ ਮਨਿ ਅਭਿਮਾਨੁ

ਹਿਰਦੈ ਕਮਲੁ ਪ੍ਰਗਾਸਿਆ ਲਾਗਾ ਸਹਜਿ ਧਿਆਨੁ

ਮਨੁ ਨਿਰਮਲੁ ਹਰਿ ਰਵਿ ਰਹਿਆ ਪਾਇਆ ਦਰਗਹਿ ਮਾਨੁ ॥੨॥

ਸਤਿਗੁਰੁ ਸੇਵਨਿ ਆਪਣਾ ਤੇ ਵਿਰਲੇ ਸੰਸਾਰਿ

ਹਉਮੈ ਮਮਤਾ ਮਾਰਿ ਕੈ ਹਰਿ ਰਾਖਿਆ ਉਰ ਧਾਰਿ

ਹਉ ਤਿਨ ਕੈ ਬਲਿਹਾਰਣੈ ਜਿਨਾ ਨਾਮੇ ਲਗਾ ਪਿਆਰੁ

ਸੇਈ ਸੁਖੀਏ ਚਹੁ ਜੁਗੀ ਜਿਨਾ ਨਾਮੁ ਅਖੁਟੁ ਅਪਾਰੁ ॥੩॥

ਗੁਰ ਮਿਲਿਐ ਨਾਮੁ ਪਾਈਐ ਚੂਕੈ ਮੋਹ ਪਿਆਸ

ਹਰਿ ਸੇਤੀ ਮਨੁ ਰਵਿ ਰਹਿਆ ਘਰ ਹੀ ਮਾਹਿ ਉਦਾਸੁ

ਜਿਨਾ ਹਰਿ ਕਾ ਸਾਦੁ ਆਇਆ ਹਉ ਤਿਨ ਬਲਿਹਾਰੈ ਜਾਸੁ

ਨਾਨਕ ਨਦਰੀ ਪਾਈਐ ਸਚੁ ਨਾਮੁ ਗੁਣਤਾਸੁ ॥੪॥੧॥੩੪॥

ਸਿਰੀਰਾਗੁ ਮਹਲਾ

ਬਹੁ ਭੇਖ ਕਰਿ ਭਰਮਾਈਐ ਮਨਿ ਹਿਰਦੈ ਕਪਟੁ ਕਮਾਇ

ਹਰਿ ਕਾ ਮਹਲੁ ਪਾਵਈ ਮਰਿ ਵਿਸਟਾ ਮਾਹਿ ਸਮਾਇ ॥੧॥

ਮਨ ਰੇ ਗ੍ਰਿਹ ਹੀ ਮਾਹਿ ਉਦਾਸੁ

ਸਚੁ ਸੰਜਮੁ ਕਰਣੀ ਸੋ ਕਰੇ ਗੁਰਮੁਖਿ ਹੋਇ ਪਰਗਾਸੁ ॥੧॥ ਰਹਾਉ

ਗੁਰ ਕੈ ਸਬਦਿ ਮਨੁ ਜੀਤਿਆ ਗਤਿ ਮੁਕਤਿ ਘਰੈ ਮਹਿ ਪਾਇ

ਹਰਿ ਕਾ ਨਾਮੁ ਧਿਆਈਐ ਸਤਸੰਗਤਿ ਮੇਲਿ ਮਿਲਾਇ ॥੨॥

ਜੇ ਲਖ ਇਸਤਰੀਆ ਭੋਗ ਕਰਹਿ ਨਵ ਖੰਡ ਰਾਜੁ ਕਮਾਹਿ

ਬਿਨੁ ਸਤਗੁਰ ਸੁਖੁ ਪਾਵਈ ਫਿਰਿ ਫਿਰਿ ਜੋਨੀ ਪਾਹਿ ॥੩॥

ਹਰਿ ਹਾਰੁ ਕੰਠਿ ਜਿਨੀ ਪਹਿਰਿਆ ਗੁਰ ਚਰਣੀ ਚਿਤੁ ਲਾਇ

ਤਿਨਾ ਪਿਛੈ ਰਿਧਿ ਸਿਧਿ ਫਿਰੈ ਓਨਾ ਤਿਲੁ ਤਮਾਇ ॥੪॥

ਜੋ ਪ੍ਰਭ ਭਾਵੈ ਸੋ ਥੀਐ ਅਵਰੁ ਕਰਣਾ ਜਾਇ

ਜਨੁ ਨਾਨਕੁ ਜੀਵੈ ਨਾਮੁ ਲੈ ਹਰਿ ਦੇਵਹੁ ਸਹਜਿ ਸੁਭਾਇ ॥੫॥੨॥੩੫॥