ਬਹੁਤੁ ਸਿਆਣਪ ਜਮ ਕਾ ਭਉ ਬਿਆਪੈ

ਅਨਿਕ ਜਤਨ ਕਰਿ ਤ੍ਰਿਸਨ ਨਾ ਧ੍ਰਾਪੈ

ਭੇਖ ਅਨੇਕ ਅਗਨਿ ਨਹੀ ਬੁਝੈ

ਕੋਟਿ ਉਪਾਵ ਦਰਗਹ ਨਹੀ ਸਿਝੈ

ਛੂਟਸਿ ਨਾਹੀ ਊਭ ਪਇਆਲਿ

ਮੋਹਿ ਬਿਆਪਹਿ ਮਾਇਆ ਜਾਲਿ

ਅਵਰ ਕਰਤੂਤਿ ਸਗਲੀ ਜਮੁ ਡਾਨੈ

ਗੋਵਿੰਦ ਭਜਨ ਬਿਨੁ ਤਿਲੁ ਨਹੀ ਮਾਨੈ

ਹਰਿ ਕਾ ਨਾਮੁ ਜਪਤ ਦੁਖੁ ਜਾਇ

ਨਾਨਕ ਬੋਲੈ ਸਹਜਿ ਸੁਭਾਇ ॥੪॥

ਚਾਰਿ ਪਦਾਰਥ ਜੇ ਕੋ ਮਾਗੈ

ਸਾਧ ਜਨਾ ਕੀ ਸੇਵਾ ਲਾਗੈ

ਜੇ ਕੋ ਆਪੁਨਾ ਦੂਖੁ ਮਿਟਾਵੈ

ਹਰਿ ਹਰਿ ਨਾਮੁ ਰਿਦੈ ਸਦ ਗਾਵੈ

ਜੇ ਕੋ ਅਪੁਨੀ ਸੋਭਾ ਲੋਰੈ

ਸਾਧਸੰਗਿ ਇਹ ਹਉਮੈ ਛੋਰੈ

ਜੇ ਕੋ ਜਨਮ ਮਰਣ ਤੇ ਡਰੈ

ਸਾਧ ਜਨਾ ਕੀ ਸਰਨੀ ਪਰੈ

ਜਿਸੁ ਜਨ ਕਉ ਪ੍ਰਭ ਦਰਸ ਪਿਆਸਾ

ਨਾਨਕ ਤਾ ਕੈ ਬਲਿ ਬਲਿ ਜਾਸਾ ॥੫॥

ਸਗਲ ਪੁਰਖ ਮਹਿ ਪੁਰਖੁ ਪ੍ਰਧਾਨੁ

ਸਾਧਸੰਗਿ ਜਾ ਕਾ ਮਿਟੈ ਅਭਿਮਾਨੁ

ਆਪਸ ਕਉ ਜੋ ਜਾਣੈ ਨੀਚਾ

ਸੋਊ ਗਨੀਐ ਸਭ ਤੇ ਊਚਾ

ਜਾ ਕਾ ਮਨੁ ਹੋਇ ਸਗਲ ਕੀ ਰੀਨਾ

ਹਰਿ ਹਰਿ ਨਾਮੁ ਤਿਨਿ ਘਟਿ ਘਟਿ ਚੀਨਾ

ਮਨ ਅਪੁਨੇ ਤੇ ਬੁਰਾ ਮਿਟਾਨਾ

ਪੇਖੈ ਸਗਲ ਸ੍ਰਿਸਟਿ ਸਾਜਨਾ

ਸੂਖ ਦੂਖ ਜਨ ਸਮ ਦ੍ਰਿਸਟੇਤਾ

ਨਾਨਕ ਪਾਪ ਪੁੰਨ ਨਹੀ ਲੇਪਾ ॥੬॥

ਨਿਰਧਨ ਕਉ ਧਨੁ ਤੇਰੋ ਨਾਉ

ਨਿਥਾਵੇ ਕਉ ਨਾਉ ਤੇਰਾ ਥਾਉ

ਨਿਮਾਨੇ ਕਉ ਪ੍ਰਭ ਤੇਰੋ ਮਾਨੁ

ਸਗਲ ਘਟਾ ਕਉ ਦੇਵਹੁ ਦਾਨੁ

ਕਰਨ ਕਰਾਵਨਹਾਰ ਸੁਆਮੀ

ਸਗਲ ਘਟਾ ਕੇ ਅੰਤਰਜਾਮੀ

ਅਪਨੀ ਗਤਿ ਮਿਤਿ ਜਾਨਹੁ ਆਪੇ

ਆਪਨ ਸੰਗਿ ਆਪਿ ਪ੍ਰਭ ਰਾਤੇ

ਤੁਮੑਰੀ ਉਸਤਤਿ ਤੁਮ ਤੇ ਹੋਇ

ਨਾਨਕ ਅਵਰੁ ਜਾਨਸਿ ਕੋਇ ॥੭॥

ਸਰਬ ਧਰਮ ਮਹਿ ਸ੍ਰੇਸਟ ਧਰਮੁ

ਹਰਿ ਕੋ ਨਾਮੁ ਜਪਿ ਨਿਰਮਲ ਕਰਮੁ

ਸਗਲ ਕ੍ਰਿਆ ਮਹਿ ਊਤਮ ਕਿਰਿਆ

ਸਾਧਸੰਗਿ ਦੁਰਮਤਿ ਮਲੁ ਹਿਰਿਆ

ਸਗਲ ਉਦਮ ਮਹਿ ਉਦਮੁ ਭਲਾ

ਹਰਿ ਕਾ ਨਾਮੁ ਜਪਹੁ ਜੀਅ ਸਦਾ

ਸਗਲ ਬਾਨੀ ਮਹਿ ਅੰਮ੍ਰਿਤ ਬਾਨੀ

ਹਰਿ ਕੋ ਜਸੁ ਸੁਨਿ ਰਸਨ ਬਖਾਨੀ

ਸਗਲ ਥਾਨ ਤੇ ਓਹੁ ਊਤਮ ਥਾਨੁ

ਨਾਨਕ ਜਿਹ ਘਟਿ ਵਸੈ ਹਰਿ ਨਾਮੁ ॥੮॥੩॥

ਸਲੋਕੁ

ਨਿਰਗੁਨੀਆਰ ਇਆਨਿਆ ਸੋ ਪ੍ਰਭੁ ਸਦਾ ਸਮਾਲਿ

ਜਿਨਿ ਕੀਆ ਤਿਸੁ ਚੀਤਿ ਰਖੁ ਨਾਨਕ ਨਿਬਹੀ ਨਾਲਿ ॥੧॥