ਅਸਟਪਦੀ

ਰਮਈਆ ਕੇ ਗੁਨ ਚੇਤਿ ਪਰਾਨੀ

ਕਵਨ ਮੂਲ ਤੇ ਕਵਨ ਦ੍ਰਿਸਟਾਨੀ

ਜਿਨਿ ਤੂੰ ਸਾਜਿ ਸਵਾਰਿ ਸੀਗਾਰਿਆ

ਗਰਭ ਅਗਨਿ ਮਹਿ ਜਿਨਹਿ ਉਬਾਰਿਆ

ਬਾਰ ਬਿਵਸਥਾ ਤੁਝਹਿ ਪਿਆਰੈ ਦੂਧ

ਭਰਿ ਜੋਬਨ ਭੋਜਨ ਸੁਖ ਸੂਧ

ਬਿਰਧਿ ਭਇਆ ਊਪਰਿ ਸਾਕ ਸੈਨ

ਮੁਖਿ ਅਪਿਆਉ ਬੈਠ ਕਉ ਦੈਨ

ਇਹੁ ਨਿਰਗੁਨੁ ਗੁਨੁ ਕਛੂ ਬੂਝੈ

ਬਖਸਿ ਲੇਹੁ ਤਉ ਨਾਨਕ ਸੀਝੈ ॥੧॥

ਜਿਹ ਪ੍ਰਸਾਦਿ ਧਰ ਊਪਰਿ ਸੁਖਿ ਬਸਹਿ

ਸੁਤ ਭ੍ਰਾਤ ਮੀਤ ਬਨਿਤਾ ਸੰਗਿ ਹਸਹਿ

ਜਿਹ ਪ੍ਰਸਾਦਿ ਪੀਵਹਿ ਸੀਤਲ ਜਲਾ

ਸੁਖਦਾਈ ਪਵਨੁ ਪਾਵਕੁ ਅਮੁਲਾ

ਜਿਹ ਪ੍ਰਸਾਦਿ ਭੋਗਹਿ ਸਭਿ ਰਸਾ

ਸਗਲ ਸਮਗ੍ਰੀ ਸੰਗਿ ਸਾਥਿ ਬਸਾ

ਦੀਨੇ ਹਸਤ ਪਾਵ ਕਰਨ ਨੇਤ੍ਰ ਰਸਨਾ

ਤਿਸਹਿ ਤਿਆਗਿ ਅਵਰ ਸੰਗਿ ਰਚਨਾ

ਐਸੇ ਦੋਖ ਮੂੜ ਅੰਧ ਬਿਆਪੇ

ਨਾਨਕ ਕਾਢਿ ਲੇਹੁ ਪ੍ਰਭ ਆਪੇ ॥੨॥

ਆਦਿ ਅੰਤਿ ਜੋ ਰਾਖਨਹਾਰੁ

ਤਿਸ ਸਿਉ ਪ੍ਰੀਤਿ ਕਰੈ ਗਵਾਰੁ

ਜਾ ਕੀ ਸੇਵਾ ਨਵ ਨਿਧਿ ਪਾਵੈ

ਤਾ ਸਿਉ ਮੂੜਾ ਮਨੁ ਨਹੀ ਲਾਵੈ

ਜੋ ਠਾਕੁਰੁ ਸਦ ਸਦਾ ਹਜੂਰੇ

ਤਾ ਕਉ ਅੰਧਾ ਜਾਨਤ ਦੂਰੇ

ਜਾ ਕੀ ਟਹਲ ਪਾਵੈ ਦਰਗਹ ਮਾਨੁ

ਤਿਸਹਿ ਬਿਸਾਰੈ ਮੁਗਧੁ ਅਜਾਨੁ

ਸਦਾ ਸਦਾ ਇਹੁ ਭੂਲਨਹਾਰੁ

ਨਾਨਕ ਰਾਖਨਹਾਰੁ ਅਪਾਰੁ ॥੩॥

ਰਤਨੁ ਤਿਆਗਿ ਕਉਡੀ ਸੰਗਿ ਰਚੈ

ਸਾਚੁ ਛੋਡਿ ਝੂਠ ਸੰਗਿ ਮਚੈ

ਜੋ ਛਡਨਾ ਸੁ ਅਸਥਿਰੁ ਕਰਿ ਮਾਨੈ

ਜੋ ਹੋਵਨੁ ਸੋ ਦੂਰਿ ਪਰਾਨੈ

ਛੋਡਿ ਜਾਇ ਤਿਸ ਕਾ ਸ੍ਰਮੁ ਕਰੈ

ਸੰਗਿ ਸਹਾਈ ਤਿਸੁ ਪਰਹਰੈ

ਚੰਦਨ ਲੇਪੁ ਉਤਾਰੈ ਧੋਇ

ਗਰਧਬ ਪ੍ਰੀਤਿ ਭਸਮ ਸੰਗਿ ਹੋਇ

ਅੰਧ ਕੂਪ ਮਹਿ ਪਤਿਤ ਬਿਕਰਾਲ

ਨਾਨਕ ਕਾਢਿ ਲੇਹੁ ਪ੍ਰਭ ਦਇਆਲ ॥੪॥

ਕਰਤੂਤਿ ਪਸੂ ਕੀ ਮਾਨਸ ਜਾਤਿ

ਲੋਕ ਪਚਾਰਾ ਕਰੈ ਦਿਨੁ ਰਾਤਿ

ਬਾਹਰਿ ਭੇਖ ਅੰਤਰਿ ਮਲੁ ਮਾਇਆ

ਛਪਸਿ ਨਾਹਿ ਕਛੁ ਕਰੈ ਛਪਾਇਆ

ਬਾਹਰਿ ਗਿਆਨ ਧਿਆਨ ਇਸਨਾਨ

ਅੰਤਰਿ ਬਿਆਪੈ ਲੋਭੁ ਸੁਆਨੁ

ਅੰਤਰਿ ਅਗਨਿ ਬਾਹਰਿ ਤਨੁ ਸੁਆਹ

ਗਲਿ ਪਾਥਰ ਕੈਸੇ ਤਰੈ ਅਥਾਹ

ਜਾ ਕੈ ਅੰਤਰਿ ਬਸੈ ਪ੍ਰਭੁ ਆਪਿ

ਨਾਨਕ ਤੇ ਜਨ ਸਹਜਿ ਸਮਾਤਿ ॥੫॥

ਸੁਨਿ ਅੰਧਾ ਕੈਸੇ ਮਾਰਗੁ ਪਾਵੈ

ਕਰੁ ਗਹਿ ਲੇਹੁ ਓੜਿ ਨਿਬਹਾਵੈ

ਕਹਾ ਬੁਝਾਰਤਿ ਬੂਝੈ ਡੋਰਾ

ਨਿਸਿ ਕਹੀਐ ਤਉ ਸਮਝੈ ਭੋਰਾ

ਕਹਾ ਬਿਸਨਪਦ ਗਾਵੈ ਗੁੰਗ

ਜਤਨ ਕਰੈ ਤਉ ਭੀ ਸੁਰ ਭੰਗ

ਕਹ ਪਿੰਗੁਲ ਪਰਬਤ ਪਰ ਭਵਨ

ਨਹੀ ਹੋਤ ਊਹਾ ਉਸੁ ਗਵਨ

ਕਰਤਾਰ ਕਰੁਣਾ ਮੈ ਦੀਨੁ ਬੇਨਤੀ ਕਰੈ

ਨਾਨਕ ਤੁਮਰੀ ਕਿਰਪਾ ਤਰੈ ॥੬॥