ਸੰਗਿ ਸਹਾਈ ਸੁ ਆਵੈ ਚੀਤਿ

ਜੋ ਬੈਰਾਈ ਤਾ ਸਿਉ ਪ੍ਰੀਤਿ

ਬਲੂਆ ਕੇ ਗ੍ਰਿਹ ਭੀਤਰਿ ਬਸੈ

ਅਨਦ ਕੇਲ ਮਾਇਆ ਰੰਗਿ ਰਸੈ

ਦ੍ਰਿੜੁ ਕਰਿ ਮਾਨੈ ਮਨਹਿ ਪ੍ਰਤੀਤਿ

ਕਾਲੁ ਆਵੈ ਮੂੜੇ ਚੀਤਿ

ਬੈਰ ਬਿਰੋਧ ਕਾਮ ਕ੍ਰੋਧ ਮੋਹ

ਝੂਠ ਬਿਕਾਰ ਮਹਾ ਲੋਭ ਧ੍ਰੋਹ

ਇਆਹੂ ਜੁਗਤਿ ਬਿਹਾਨੇ ਕਈ ਜਨਮ

ਨਾਨਕ ਰਾਖਿ ਲੇਹੁ ਆਪਨ ਕਰਿ ਕਰਮ ॥੭॥

ਤੂ ਠਾਕੁਰੁ ਤੁਮ ਪਹਿ ਅਰਦਾਸਿ

ਜੀਉ ਪਿੰਡੁ ਸਭੁ ਤੇਰੀ ਰਾਸਿ

ਤੁਮ ਮਾਤ ਪਿਤਾ ਹਮ ਬਾਰਿਕ ਤੇਰੇ

ਤੁਮਰੀ ਕ੍ਰਿਪਾ ਮਹਿ ਸੂਖ ਘਨੇਰੇ

ਕੋਇ ਜਾਨੈ ਤੁਮਰਾ ਅੰਤੁ

ਊਚੇ ਤੇ ਊਚਾ ਭਗਵੰਤ

ਸਗਲ ਸਮਗ੍ਰੀ ਤੁਮਰੈ ਸੂਤ੍ਰਿ ਧਾਰੀ

ਤੁਮ ਤੇ ਹੋਇ ਸੁ ਆਗਿਆਕਾਰੀ

ਤੁਮਰੀ ਗਤਿ ਮਿਤਿ ਤੁਮ ਹੀ ਜਾਨੀ

ਨਾਨਕ ਦਾਸ ਸਦਾ ਕੁਰਬਾਨੀ ॥੮॥੪॥

ਸਲੋਕੁ

ਦੇਨਹਾਰੁ ਪ੍ਰਭ ਛੋਡਿ ਕੈ ਲਾਗਹਿ ਆਨ ਸੁਆਇ

ਨਾਨਕ ਕਹੂ ਸੀਝਈ ਬਿਨੁ ਨਾਵੈ ਪਤਿ ਜਾਇ ॥੧॥

ਅਸਟਪਦੀ

ਦਸ ਬਸਤੂ ਲੇ ਪਾਛੈ ਪਾਵੈ

ਏਕ ਬਸਤੁ ਕਾਰਨਿ ਬਿਖੋਟਿ ਗਵਾਵੈ

ਏਕ ਭੀ ਦੇਇ ਦਸ ਭੀ ਹਿਰਿ ਲੇਇ

ਤਉ ਮੂੜਾ ਕਹੁ ਕਹਾ ਕਰੇਇ

ਜਿਸੁ ਠਾਕੁਰ ਸਿਉ ਨਾਹੀ ਚਾਰਾ

ਤਾ ਕਉ ਕੀਜੈ ਸਦ ਨਮਸਕਾਰਾ

ਜਾ ਕੈ ਮਨਿ ਲਾਗਾ ਪ੍ਰਭੁ ਮੀਠਾ

ਸਰਬ ਸੂਖ ਤਾਹੂ ਮਨਿ ਵੂਠਾ

ਜਿਸੁ ਜਨ ਅਪਨਾ ਹੁਕਮੁ ਮਨਾਇਆ

ਸਰਬ ਥੋਕ ਨਾਨਕ ਤਿਨਿ ਪਾਇਆ ॥੧॥

ਅਗਨਤ ਸਾਹੁ ਅਪਨੀ ਦੇ ਰਾਸਿ

ਖਾਤ ਪੀਤ ਬਰਤੈ ਅਨਦ ਉਲਾਸਿ

ਅਪੁਨੀ ਅਮਾਨ ਕਛੁ ਬਹੁਰਿ ਸਾਹੁ ਲੇਇ

ਅਗਿਆਨੀ ਮਨਿ ਰੋਸੁ ਕਰੇਇ

ਅਪਨੀ ਪਰਤੀਤਿ ਆਪ ਹੀ ਖੋਵੈ

ਬਹੁਰਿ ਉਸ ਕਾ ਬਿਸ੍ਵਾਸੁ ਹੋਵੈ

ਜਿਸ ਕੀ ਬਸਤੁ ਤਿਸੁ ਆਗੈ ਰਾਖੈ

ਪ੍ਰਭ ਕੀ ਆਗਿਆ ਮਾਨੈ ਮਾਥੈ

ਉਸ ਤੇ ਚਉਗੁਨ ਕਰੈ ਨਿਹਾਲੁ

ਨਾਨਕ ਸਾਹਿਬੁ ਸਦਾ ਦਇਆਲੁ ॥੨॥

ਅਨਿਕ ਭਾਤਿ ਮਾਇਆ ਕੇ ਹੇਤ

ਸਰਪਰ ਹੋਵਤ ਜਾਨੁ ਅਨੇਤ

ਬਿਰਖ ਕੀ ਛਾਇਆ ਸਿਉ ਰੰਗੁ ਲਾਵੈ

ਓਹ ਬਿਨਸੈ ਉਹੁ ਮਨਿ ਪਛੁਤਾਵੈ

ਜੋ ਦੀਸੈ ਸੋ ਚਾਲਨਹਾਰੁ

ਲਪਟਿ ਰਹਿਓ ਤਹ ਅੰਧ ਅੰਧਾਰੁ

ਬਟਾਊ ਸਿਉ ਜੋ ਲਾਵੈ ਨੇਹ

ਤਾ ਕਉ ਹਾਥਿ ਆਵੈ ਕੇਹ

ਮਨ ਹਰਿ ਕੇ ਨਾਮ ਕੀ ਪ੍ਰੀਤਿ ਸੁਖਦਾਈ

ਕਰਿ ਕਿਰਪਾ ਨਾਨਕ ਆਪਿ ਲਏ ਲਾਈ ॥੩॥

ਮਿਥਿਆ ਤਨੁ ਧਨੁ ਕੁਟੰਬੁ ਸਬਾਇਆ

ਮਿਥਿਆ ਹਉਮੈ ਮਮਤਾ ਮਾਇਆ

ਮਿਥਿਆ ਰਾਜ ਜੋਬਨ ਧਨ ਮਾਲ

ਮਿਥਿਆ ਕਾਮ ਕ੍ਰੋਧ ਬਿਕਰਾਲ

ਮਿਥਿਆ ਰਥ ਹਸਤੀ ਅਸ੍ਵ ਬਸਤ੍ਰਾ

ਮਿਥਿਆ ਰੰਗ ਸੰਗਿ ਮਾਇਆ ਪੇਖਿ ਹਸਤਾ

ਮਿਥਿਆ ਧ੍ਰੋਹ ਮੋਹ ਅਭਿਮਾਨੁ

ਮਿਥਿਆ ਆਪਸ ਊਪਰਿ ਕਰਤ ਗੁਮਾਨੁ

ਅਸਥਿਰੁ ਭਗਤਿ ਸਾਧ ਕੀ ਸਰਨ

ਨਾਨਕ ਜਪਿ ਜਪਿ ਜੀਵੈ ਹਰਿ ਕੇ ਚਰਨ ॥੪॥