ਮਿਥਿਆ ਸ੍ਰਵਨ ਪਰ ਨਿੰਦਾ ਸੁਨਹਿ

ਮਿਥਿਆ ਹਸਤ ਪਰ ਦਰਬ ਕਉ ਹਿਰਹਿ

ਮਿਥਿਆ ਨੇਤ੍ਰ ਪੇਖਤ ਪਰ ਤ੍ਰਿਅ ਰੂਪਾਦ

ਮਿਥਿਆ ਰਸਨਾ ਭੋਜਨ ਅਨ ਸ੍ਵਾਦ

ਮਿਥਿਆ ਚਰਨ ਪਰ ਬਿਕਾਰ ਕਉ ਧਾਵਹਿ

ਮਿਥਿਆ ਮਨ ਪਰ ਲੋਭ ਲੁਭਾਵਹਿ

ਮਿਥਿਆ ਤਨ ਨਹੀ ਪਰਉਪਕਾਰਾ

ਮਿਥਿਆ ਬਾਸੁ ਲੇਤ ਬਿਕਾਰਾ

ਬਿਨੁ ਬੂਝੇ ਮਿਥਿਆ ਸਭ ਭਏ

ਸਫਲ ਦੇਹ ਨਾਨਕ ਹਰਿ ਹਰਿ ਨਾਮ ਲਏ ॥੫॥

ਬਿਰਥੀ ਸਾਕਤ ਕੀ ਆਰਜਾ

ਸਾਚ ਬਿਨਾ ਕਹ ਹੋਵਤ ਸੂਚਾ

ਬਿਰਥਾ ਨਾਮ ਬਿਨਾ ਤਨੁ ਅੰਧ

ਮੁਖਿ ਆਵਤ ਤਾ ਕੈ ਦੁਰਗੰਧ

ਬਿਨੁ ਸਿਮਰਨ ਦਿਨੁ ਰੈਨਿ ਬ੍ਰਿਥਾ ਬਿਹਾਇ

ਮੇਘ ਬਿਨਾ ਜਿਉ ਖੇਤੀ ਜਾਇ

ਗੋਬਿਦ ਭਜਨ ਬਿਨੁ ਬ੍ਰਿਥੇ ਸਭ ਕਾਮ

ਜਿਉ ਕਿਰਪਨ ਕੇ ਨਿਰਾਰਥ ਦਾਮ

ਧੰਨਿ ਧੰਨਿ ਤੇ ਜਨ ਜਿਹ ਘਟਿ ਬਸਿਓ ਹਰਿ ਨਾਉ

ਨਾਨਕ ਤਾ ਕੈ ਬਲਿ ਬਲਿ ਜਾਉ ॥੬॥

ਰਹਤ ਅਵਰ ਕਛੁ ਅਵਰ ਕਮਾਵਤ

ਮਨਿ ਨਹੀ ਪ੍ਰੀਤਿ ਮੁਖਹੁ ਗੰਢ ਲਾਵਤ

ਜਾਨਨਹਾਰ ਪ੍ਰਭੂ ਪਰਬੀਨ

ਬਾਹਰਿ ਭੇਖ ਕਾਹੂ ਭੀਨ

ਅਵਰ ਉਪਦੇਸੈ ਆਪਿ ਕਰੈ

ਆਵਤ ਜਾਵਤ ਜਨਮੈ ਮਰੈ

ਜਿਸ ਕੈ ਅੰਤਰਿ ਬਸੈ ਨਿਰੰਕਾਰੁ

ਤਿਸ ਕੀ ਸੀਖ ਤਰੈ ਸੰਸਾਰੁ

ਜੋ ਤੁਮ ਭਾਨੇ ਤਿਨ ਪ੍ਰਭੁ ਜਾਤਾ

ਨਾਨਕ ਉਨ ਜਨ ਚਰਨ ਪਰਾਤਾ ॥੭॥

ਕਰਉ ਬੇਨਤੀ ਪਾਰਬ੍ਰਹਮੁ ਸਭੁ ਜਾਨੈ

ਅਪਨਾ ਕੀਆ ਆਪਹਿ ਮਾਨੈ

ਆਪਹਿ ਆਪ ਆਪਿ ਕਰਤ ਨਿਬੇਰਾ

ਕਿਸੈ ਦੂਰਿ ਜਨਾਵਤ ਕਿਸੈ ਬੁਝਾਵਤ ਨੇਰਾ

ਉਪਾਵ ਸਿਆਨਪ ਸਗਲ ਤੇ ਰਹਤ

ਸਭੁ ਕਛੁ ਜਾਨੈ ਆਤਮ ਕੀ ਰਹਤ

ਜਿਸੁ ਭਾਵੈ ਤਿਸੁ ਲਏ ਲੜਿ ਲਾਇ

ਥਾਨ ਥਨੰਤਰਿ ਰਹਿਆ ਸਮਾਇ

ਸੋ ਸੇਵਕੁ ਜਿਸੁ ਕਿਰਪਾ ਕਰੀ

ਨਿਮਖ ਨਿਮਖ ਜਪਿ ਨਾਨਕ ਹਰੀ ॥੮॥੫॥

ਸਲੋਕੁ

ਕਾਮ ਕ੍ਰੋਧ ਅਰੁ ਲੋਭ ਮੋਹ ਬਿਨਸਿ ਜਾਇ ਅਹੰਮੇਵ

ਨਾਨਕ ਪ੍ਰਭ ਸਰਣਾਗਤੀ ਕਰਿ ਪ੍ਰਸਾਦੁ ਗੁਰਦੇਵ ॥੧॥

ਅਸਟਪਦੀ

ਜਿਹ ਪ੍ਰਸਾਦਿ ਛਤੀਹ ਅੰਮ੍ਰਿਤ ਖਾਹਿ

ਤਿਸੁ ਠਾਕੁਰ ਕਉ ਰਖੁ ਮਨ ਮਾਹਿ

ਜਿਹ ਪ੍ਰਸਾਦਿ ਸੁਗੰਧਤ ਤਨਿ ਲਾਵਹਿ

ਤਿਸ ਕਉ ਸਿਮਰਤ ਪਰਮ ਗਤਿ ਪਾਵਹਿ

ਜਿਹ ਪ੍ਰਸਾਦਿ ਬਸਹਿ ਸੁਖ ਮੰਦਰਿ

ਤਿਸਹਿ ਧਿਆਇ ਸਦਾ ਮਨ ਅੰਦਰਿ

ਜਿਹ ਪ੍ਰਸਾਦਿ ਗ੍ਰਿਹ ਸੰਗਿ ਸੁਖ ਬਸਨਾ

ਆਠ ਪਹਰ ਸਿਮਰਹੁ ਤਿਸੁ ਰਸਨਾ

ਜਿਹ ਪ੍ਰਸਾਦਿ ਰੰਗ ਰਸ ਭੋਗ

ਨਾਨਕ ਸਦਾ ਧਿਆਈਐ ਧਿਆਵਨ ਜੋਗ ॥੧॥