ਕਬਹੂ ਹੋਇ ਪੰਡਿਤੁ ਕਰੇ ਬਖੵਾਨੁ

ਕਬਹੂ ਮੋਨਿਧਾਰੀ ਲਾਵੈ ਧਿਆਨੁ

ਕਬਹੂ ਤਟ ਤੀਰਥ ਇਸਨਾਨ

ਕਬਹੂ ਸਿਧ ਸਾਧਿਕ ਮੁਖਿ ਗਿਆਨ

ਕਬਹੂ ਕੀਟ ਹਸਤਿ ਪਤੰਗ ਹੋਇ ਜੀਆ

ਅਨਿਕ ਜੋਨਿ ਭਰਮੈ ਭਰਮੀਆ

ਨਾਨਾ ਰੂਪ ਜਿਉ ਸ੍ਵਾਗੀ ਦਿਖਾਵੈ

ਜਿਉ ਪ੍ਰਭ ਭਾਵੈ ਤਿਵੈ ਨਚਾਵੈ

ਜੋ ਤਿਸੁ ਭਾਵੈ ਸੋਈ ਹੋਇ

ਨਾਨਕ ਦੂਜਾ ਅਵਰੁ ਕੋਇ ॥੭॥

ਕਬਹੂ ਸਾਧਸੰਗਤਿ ਇਹੁ ਪਾਵੈ

ਉਸੁ ਅਸਥਾਨ ਤੇ ਬਹੁਰਿ ਆਵੈ

ਅੰਤਰਿ ਹੋਇ ਗਿਆਨ ਪਰਗਾਸੁ

ਉਸੁ ਅਸਥਾਨ ਕਾ ਨਹੀ ਬਿਨਾਸੁ

ਮਨ ਤਨ ਨਾਮਿ ਰਤੇ ਇਕ ਰੰਗਿ

ਸਦਾ ਬਸਹਿ ਪਾਰਬ੍ਰਹਮ ਕੈ ਸੰਗਿ

ਜਿਉ ਜਲ ਮਹਿ ਜਲੁ ਆਇ ਖਟਾਨਾ

ਤਿਉ ਜੋਤੀ ਸੰਗਿ ਜੋਤਿ ਸਮਾਨਾ

ਮਿਟਿ ਗਏ ਗਵਨ ਪਾਏ ਬਿਸ੍ਰਾਮ

ਨਾਨਕ ਪ੍ਰਭ ਕੈ ਸਦ ਕੁਰਬਾਨ ॥੮॥੧੧॥

ਸਲੋਕੁ

ਸੁਖੀ ਬਸੈ ਮਸਕੀਨੀਆ ਆਪੁ ਨਿਵਾਰਿ ਤਲੇ

ਬਡੇ ਬਡੇ ਅਹੰਕਾਰੀਆ ਨਾਨਕ ਗਰਬਿ ਗਲੇ ॥੧॥

ਅਸਟਪਦੀ

ਜਿਸ ਕੈ ਅੰਤਰਿ ਰਾਜ ਅਭਿਮਾਨੁ

ਸੋ ਨਰਕਪਾਤੀ ਹੋਵਤ ਸੁਆਨੁ

ਜੋ ਜਾਨੈ ਮੈ ਜੋਬਨਵੰਤੁ

ਸੋ ਹੋਵਤ ਬਿਸਟਾ ਕਾ ਜੰਤੁ

ਆਪਸ ਕਉ ਕਰਮਵੰਤੁ ਕਹਾਵੈ

ਜਨਮਿ ਮਰੈ ਬਹੁ ਜੋਨਿ ਭ੍ਰਮਾਵੈ

ਧਨ ਭੂਮਿ ਕਾ ਜੋ ਕਰੈ ਗੁਮਾਨੁ

ਸੋ ਮੂਰਖੁ ਅੰਧਾ ਅਗਿਆਨੁ

ਕਰਿ ਕਿਰਪਾ ਜਿਸ ਕੈ ਹਿਰਦੈ ਗਰੀਬੀ ਬਸਾਵੈ

ਨਾਨਕ ਈਹਾ ਮੁਕਤੁ ਆਗੈ ਸੁਖੁ ਪਾਵੈ ॥੧॥

ਧਨਵੰਤਾ ਹੋਇ ਕਰਿ ਗਰਬਾਵੈ

ਤ੍ਰਿਣ ਸਮਾਨਿ ਕਛੁ ਸੰਗਿ ਜਾਵੈ

ਬਹੁ ਲਸਕਰ ਮਾਨੁਖ ਊਪਰਿ ਕਰੇ ਆਸ

ਪਲ ਭੀਤਰਿ ਤਾ ਕਾ ਹੋਇ ਬਿਨਾਸ

ਸਭ ਤੇ ਆਪ ਜਾਨੈ ਬਲਵੰਤੁ

ਖਿਨ ਮਹਿ ਹੋਇ ਜਾਇ ਭਸਮੰਤੁ

ਕਿਸੈ ਬਦੈ ਆਪਿ ਅਹੰਕਾਰੀ

ਧਰਮ ਰਾਇ ਤਿਸੁ ਕਰੇ ਖੁਆਰੀ

ਗੁਰ ਪ੍ਰਸਾਦਿ ਜਾ ਕਾ ਮਿਟੈ ਅਭਿਮਾਨੁ

ਸੋ ਜਨੁ ਨਾਨਕ ਦਰਗਹ ਪਰਵਾਨੁ ॥੨॥

ਕੋਟਿ ਕਰਮ ਕਰੈ ਹਉ ਧਾਰੇ

ਸ੍ਰਮੁ ਪਾਵੈ ਸਗਲੇ ਬਿਰਥਾਰੇ

ਅਨਿਕ ਤਪਸਿਆ ਕਰੇ ਅਹੰਕਾਰ

ਨਰਕ ਸੁਰਗ ਫਿਰਿ ਫਿਰਿ ਅਵਤਾਰ

ਅਨਿਕ ਜਤਨ ਕਰਿ ਆਤਮ ਨਹੀ ਦ੍ਰਵੈ

ਹਰਿ ਦਰਗਹ ਕਹੁ ਕੈਸੇ ਗਵੈ

ਆਪਸ ਕਉ ਜੋ ਭਲਾ ਕਹਾਵੈ

ਤਿਸਹਿ ਭਲਾਈ ਨਿਕਟਿ ਆਵੈ

ਸਰਬ ਕੀ ਰੇਨ ਜਾ ਕਾ ਮਨੁ ਹੋਇ

ਕਹੁ ਨਾਨਕ ਤਾ ਕੀ ਨਿਰਮਲ ਸੋਇ ॥੩॥

ਜਬ ਲਗੁ ਜਾਨੈ ਮੁਝ ਤੇ ਕਛੁ ਹੋਇ

ਤਬ ਇਸ ਕਉ ਸੁਖੁ ਨਾਹੀ ਕੋਇ

ਜਬ ਇਹ ਜਾਨੈ ਮੈ ਕਿਛੁ ਕਰਤਾ

ਤਬ ਲਗੁ ਗਰਭ ਜੋਨਿ ਮਹਿ ਫਿਰਤਾ

ਜਬ ਧਾਰੈ ਕੋਊ ਬੈਰੀ ਮੀਤੁ

ਤਬ ਲਗੁ ਨਿਹਚਲੁ ਨਾਹੀ ਚੀਤੁ

ਜਬ ਲਗੁ ਮੋਹ ਮਗਨ ਸੰਗਿ ਮਾਇ

ਤਬ ਲਗੁ ਧਰਮ ਰਾਇ ਦੇਇ ਸਜਾਇ

ਪ੍ਰਭ ਕਿਰਪਾ ਤੇ ਬੰਧਨ ਤੂਟੈ

ਗੁਰ ਪ੍ਰਸਾਦਿ ਨਾਨਕ ਹਉ ਛੂਟੈ ॥੪॥