( 28 )

ਸਿਰੀਰਾਗੁ ਮਹਲਾ

ਜਿਨੀ ਸੁਣਿ ਕੈ ਮੰਨਿਆ ਤਿਨਾ ਨਿਜ ਘਰਿ ਵਾਸੁ

ਗੁਰਮਤੀ ਸਾਲਾਹਿ ਸਚੁ ਹਰਿ ਪਾਇਆ ਗੁਣਤਾਸੁ

ਸਬਦਿ ਰਤੇ ਸੇ ਨਿਰਮਲੇ ਹਉ ਸਦ ਬਲਿਹਾਰੈ ਜਾਸੁ

ਹਿਰਦੈ ਜਿਨ ਕੈ ਹਰਿ ਵਸੈ ਤਿਤੁ ਘਟਿ ਹੈ ਪਰਗਾਸੁ ॥੧॥

ਮਨ ਮੇਰੇ ਹਰਿ ਹਰਿ ਨਿਰਮਲੁ ਧਿਆਇ

ਧੁਰਿ ਮਸਤਕਿ ਜਿਨ ਕਉ ਲਿਖਿਆ ਸੇ ਗੁਰਮੁਖਿ ਰਹੇ ਲਿਵ ਲਾਇ ॥੧॥ ਰਹਾਉ

ਹਰਿ ਸੰਤਹੁ ਦੇਖਹੁ ਨਦਰਿ ਕਰਿ ਨਿਕਟਿ ਵਸੈ ਭਰਪੂਰਿ

ਗੁਰਮਤਿ ਜਿਨੀ ਪਛਾਣਿਆ ਸੇ ਦੇਖਹਿ ਸਦਾ ਹਦੂਰਿ

ਜਿਨ ਗੁਣ ਤਿਨ ਸਦ ਮਨਿ ਵਸੈ ਅਉਗੁਣਵੰਤਿਆ ਦੂਰਿ

ਮਨਮੁਖ ਗੁਣ ਤੈ ਬਾਹਰੇ ਬਿਨੁ ਨਾਵੈ ਮਰਦੇ ਝੂਰਿ ॥੨॥

ਜਿਨ ਸਬਦਿ ਗੁਰੂ ਸੁਣਿ ਮੰਨਿਆ ਤਿਨ ਮਨਿ ਧਿਆਇਆ ਹਰਿ ਸੋਇ

ਅਨਦਿਨੁ ਭਗਤੀ ਰਤਿਆ ਮਨੁ ਤਨੁ ਨਿਰਮਲੁ ਹੋਇ

ਕੂੜਾ ਰੰਗੁ ਕਸੁੰਭ ਕਾ ਬਿਨਸਿ ਜਾਇ ਦੁਖੁ ਰੋਇ

ਜਿਸੁ ਅੰਦਰਿ ਨਾਮ ਪ੍ਰਗਾਸੁ ਹੈ ਓਹੁ ਸਦਾ ਸਦਾ ਥਿਰੁ ਹੋਇ ॥੩॥

ਇਹੁ ਜਨਮੁ ਪਦਾਰਥੁ ਪਾਇ ਕੈ ਹਰਿ ਨਾਮੁ ਚੇਤੈ ਲਿਵ ਲਾਇ

ਪਗਿ ਖਿਸਿਐ ਰਹਣਾ ਨਹੀ ਆਗੈ ਠਉਰੁ ਪਾਇ

ਓਹ ਵੇਲਾ ਹਥਿ ਆਵਈ ਅੰਤਿ ਗਇਆ ਪਛੁਤਾਇ

ਜਿਸੁ ਨਦਰਿ ਕਰੇ ਸੋ ਉਬਰੈ ਹਰਿ ਸੇਤੀ ਲਿਵ ਲਾਇ ॥੪॥

ਦੇਖਾ ਦੇਖੀ ਸਭ ਕਰੇ ਮਨਮੁਖਿ ਬੂਝ ਪਾਇ

ਜਿਨ ਗੁਰਮੁਖਿ ਹਿਰਦਾ ਸੁਧੁ ਹੈ ਸੇਵ ਪਈ ਤਿਨ ਥਾਇ

ਹਰਿ ਗੁਣ ਗਾਵਹਿ ਹਰਿ ਨਿਤ ਪੜਹਿ ਹਰਿ ਗੁਣ ਗਾਇ ਸਮਾਇ

ਨਾਨਕ ਤਿਨ ਕੀ ਬਾਣੀ ਸਦਾ ਸਚੁ ਹੈ ਜਿ ਨਾਮਿ ਰਹੇ ਲਿਵ ਲਾਇ ॥੫॥੪॥੩੭॥

ਸਿਰੀਰਾਗੁ ਮਹਲਾ

ਜਿਨੀ ਇਕ ਮਨਿ ਨਾਮੁ ਧਿਆਇਆ ਗੁਰਮਤੀ ਵੀਚਾਰਿ

ਤਿਨ ਕੇ ਮੁਖ ਸਦ ਉਜਲੇ ਤਿਤੁ ਸਚੈ ਦਰਬਾਰਿ

ਓਇ ਅੰਮ੍ਰਿਤੁ ਪੀਵਹਿ ਸਦਾ ਸਦਾ ਸਚੈ ਨਾਮਿ ਪਿਆਰਿ ॥੧॥

ਭਾਈ ਰੇ ਗੁਰਮੁਖਿ ਸਦਾ ਪਤਿ ਹੋਇ

ਹਰਿ ਹਰਿ ਸਦਾ ਧਿਆਈਐ ਮਲੁ ਹਉਮੈ ਕਢੈ ਧੋਇ ॥੧॥ ਰਹਾਉ

ਮਨਮੁਖ ਨਾਮੁ ਜਾਣਨੀ ਵਿਣੁ ਨਾਵੈ ਪਤਿ ਜਾਇ

ਸਬਦੈ ਸਾਦੁ ਆਇਓ ਲਾਗੇ ਦੂਜੈ ਭਾਇ

ਵਿਸਟਾ ਕੇ ਕੀੜੇ ਪਵਹਿ ਵਿਚਿ ਵਿਸਟਾ ਸੇ ਵਿਸਟਾ ਮਾਹਿ ਸਮਾਇ ॥੨॥

ਤਿਨ ਕਾ ਜਨਮੁ ਸਫਲੁ ਹੈ ਜੋ ਚਲਹਿ ਸਤਗੁਰ ਭਾਇ

ਕੁਲੁ ਉਧਾਰਹਿ ਆਪਣਾ ਧੰਨੁ ਜਣੇਦੀ ਮਾਇ

ਹਰਿ ਹਰਿ ਨਾਮੁ ਧਿਆਈਐ ਜਿਸ ਨਉ ਕਿਰਪਾ ਕਰੇ ਰਜਾਇ ॥੩॥

ਜਿਨੀ ਗੁਰਮੁਖਿ ਨਾਮੁ ਧਿਆਇਆ ਵਿਚਹੁ ਆਪੁ ਗਵਾਇ

ਓਇ ਅੰਦਰਹੁ ਬਾਹਰਹੁ ਨਿਰਮਲੇ ਸਚੇ ਸਚਿ ਸਮਾਇ

ਨਾਨਕ ਆਏ ਸੇ ਪਰਵਾਣੁ ਹਹਿ ਜਿਨ ਗੁਰਮਤੀ ਹਰਿ ਧਿਆਇ ॥੪॥੫॥੩੮॥