ਸੰਤ ਕੇ ਦੂਖਨ ਤੇ ਮੁਖੁ ਭਵੈ

ਸੰਤਨ ਕੈ ਦੂਖਨਿ ਕਾਗ ਜਿਉ ਲਵੈ

ਸੰਤਨ ਕੈ ਦੂਖਨਿ ਸਰਪ ਜੋਨਿ ਪਾਇ

ਸੰਤ ਕੈ ਦੂਖਨਿ ਤ੍ਰਿਗਦ ਜੋਨਿ ਕਿਰਮਾਇ

ਸੰਤਨ ਕੈ ਦੂਖਨਿ ਤ੍ਰਿਸਨਾ ਮਹਿ ਜਲੈ

ਸੰਤ ਕੈ ਦੂਖਨਿ ਸਭੁ ਕੋ ਛਲੈ

ਸੰਤ ਕੈ ਦੂਖਨਿ ਤੇਜੁ ਸਭੁ ਜਾਇ

ਸੰਤ ਕੈ ਦੂਖਨਿ ਨੀਚੁ ਨੀਚਾਇ

ਸੰਤ ਦੋਖੀ ਕਾ ਥਾਉ ਕੋ ਨਾਹਿ

ਨਾਨਕ ਸੰਤ ਭਾਵੈ ਤਾ ਓਇ ਭੀ ਗਤਿ ਪਾਹਿ ॥੨॥

ਸੰਤ ਕਾ ਨਿੰਦਕੁ ਮਹਾ ਅਤਤਾਈ

ਸੰਤ ਕਾ ਨਿੰਦਕੁ ਖਿਨੁ ਟਿਕਨੁ ਪਾਈ

ਸੰਤ ਕਾ ਨਿੰਦਕੁ ਮਹਾ ਹਤਿਆਰਾ

ਸੰਤ ਕਾ ਨਿੰਦਕੁ ਪਰਮੇਸੁਰਿ ਮਾਰਾ

ਸੰਤ ਕਾ ਨਿੰਦਕੁ ਰਾਜ ਤੇ ਹੀਨੁ

ਸੰਤ ਕਾ ਨਿੰਦਕੁ ਦੁਖੀਆ ਅਰੁ ਦੀਨੁ

ਸੰਤ ਕੇ ਨਿੰਦਕ ਕਉ ਸਰਬ ਰੋਗ

ਸੰਤ ਕੇ ਨਿੰਦਕ ਕਉ ਸਦਾ ਬਿਜੋਗ

ਸੰਤ ਕੀ ਨਿੰਦਾ ਦੋਖ ਮਹਿ ਦੋਖੁ

ਨਾਨਕ ਸੰਤ ਭਾਵੈ ਤਾ ਉਸ ਕਾ ਭੀ ਹੋਇ ਮੋਖੁ ॥੩॥

ਸੰਤ ਕਾ ਦੋਖੀ ਸਦਾ ਅਪਵਿਤੁ

ਸੰਤ ਕਾ ਦੋਖੀ ਕਿਸੈ ਕਾ ਨਹੀ ਮਿਤੁ

ਸੰਤ ਕੇ ਦੋਖੀ ਕਉ ਡਾਨੁ ਲਾਗੈ

ਸੰਤ ਕੇ ਦੋਖੀ ਕਉ ਸਭ ਤਿਆਗੈ

ਸੰਤ ਕਾ ਦੋਖੀ ਮਹਾ ਅਹੰਕਾਰੀ

ਸੰਤ ਕਾ ਦੋਖੀ ਸਦਾ ਬਿਕਾਰੀ

ਸੰਤ ਕਾ ਦੋਖੀ ਜਨਮੈ ਮਰੈ

ਸੰਤ ਕੀ ਦੂਖਨਾ ਸੁਖ ਤੇ ਟਰੈ

ਸੰਤ ਕੇ ਦੋਖੀ ਕਉ ਨਾਹੀ ਠਾਉ

ਨਾਨਕ ਸੰਤ ਭਾਵੈ ਤਾ ਲਏ ਮਿਲਾਇ ॥੪॥

ਸੰਤ ਕਾ ਦੋਖੀ ਅਧ ਬੀਚ ਤੇ ਟੂਟੈ

ਸੰਤ ਕਾ ਦੋਖੀ ਕਿਤੈ ਕਾਜਿ ਪਹੂਚੈ

ਸੰਤ ਕੇ ਦੋਖੀ ਕਉ ਉਦਿਆਨ ਭ੍ਰਮਾਈਐ

ਸੰਤ ਕਾ ਦੋਖੀ ਉਝੜਿ ਪਾਈਐ

ਸੰਤ ਕਾ ਦੋਖੀ ਅੰਤਰ ਤੇ ਥੋਥਾ

ਜਿਉ ਸਾਸ ਬਿਨਾ ਮਿਰਤਕ ਕੀ ਲੋਥਾ

ਸੰਤ ਕੇ ਦੋਖੀ ਕੀ ਜੜ ਕਿਛੁ ਨਾਹਿ

ਆਪਨ ਬੀਜਿ ਆਪੇ ਹੀ ਖਾਹਿ

ਸੰਤ ਕੇ ਦੋਖੀ ਕਉ ਅਵਰੁ ਰਾਖਨਹਾਰੁ

ਨਾਨਕ ਸੰਤ ਭਾਵੈ ਤਾ ਲਏ ਉਬਾਰਿ ॥੫॥

ਸੰਤ ਕਾ ਦੋਖੀ ਇਉ ਬਿਲਲਾਇ

ਜਿਉ ਜਲ ਬਿਹੂਨ ਮਛੁਲੀ ਤੜਫੜਾਇ

ਸੰਤ ਕਾ ਦੋਖੀ ਭੂਖਾ ਨਹੀ ਰਾਜੈ

ਜਿਉ ਪਾਵਕੁ ਈਧਨਿ ਨਹੀ ਧ੍ਰਾਪੈ

ਸੰਤ ਕਾ ਦੋਖੀ ਛੁਟੈ ਇਕੇਲਾ

ਜਿਉ ਬੂਆੜੁ ਤਿਲੁ ਖੇਤ ਮਾਹਿ ਦੁਹੇਲਾ

ਸੰਤ ਕਾ ਦੋਖੀ ਧਰਮ ਤੇ ਰਹਤ

ਸੰਤ ਕਾ ਦੋਖੀ ਸਦ ਮਿਥਿਆ ਕਹਤ

ਕਿਰਤੁ ਨਿੰਦਕ ਕਾ ਧੁਰਿ ਹੀ ਪਇਆ

ਨਾਨਕ ਜੋ ਤਿਸੁ ਭਾਵੈ ਸੋਈ ਥਿਆ ॥੬॥

ਸੰਤ ਕਾ ਦੋਖੀ ਬਿਗੜ ਰੂਪੁ ਹੋਇ ਜਾਇ

ਸੰਤ ਕੇ ਦੋਖੀ ਕਉ ਦਰਗਹ ਮਿਲੈ ਸਜਾਇ

ਸੰਤ ਕਾ ਦੋਖੀ ਸਦਾ ਸਹਕਾਈਐ

ਸੰਤ ਕਾ ਦੋਖੀ ਮਰੈ ਜੀਵਾਈਐ

ਸੰਤ ਕੇ ਦੋਖੀ ਕੀ ਪੁਜੈ ਆਸਾ

ਸੰਤ ਕਾ ਦੋਖੀ ਉਠਿ ਚਲੈ ਨਿਰਾਸਾ

ਸੰਤ ਕੈ ਦੋਖਿ ਤ੍ਰਿਸਟੈ ਕੋਇ

ਜੈਸਾ ਭਾਵੈ ਤੈਸਾ ਕੋਈ ਹੋਇ

ਪਇਆ ਕਿਰਤੁ ਮੇਟੈ ਕੋਇ

ਨਾਨਕ ਜਾਨੈ ਸਚਾ ਸੋਇ ॥੭॥