ਨੀਕੀ ਕੀਰੀ ਮਹਿ ਕਲ ਰਾਖੈ

ਭਸਮ ਕਰੈ ਲਸਕਰ ਕੋਟਿ ਲਾਖੈ

ਜਿਸ ਕਾ ਸਾਸੁ ਕਾਢਤ ਆਪਿ

ਤਾ ਕਉ ਰਾਖਤ ਦੇ ਕਰਿ ਹਾਥ

ਮਾਨਸ ਜਤਨ ਕਰਤ ਬਹੁ ਭਾਤਿ

ਤਿਸ ਕੇ ਕਰਤਬ ਬਿਰਥੇ ਜਾਤਿ

ਮਾਰੈ ਰਾਖੈ ਅਵਰੁ ਕੋਇ

ਸਰਬ ਜੀਆ ਕਾ ਰਾਖਾ ਸੋਇ

ਕਾਹੇ ਸੋਚ ਕਰਹਿ ਰੇ ਪ੍ਰਾਣੀ

ਜਪਿ ਨਾਨਕ ਪ੍ਰਭ ਅਲਖ ਵਿਡਾਣੀ ॥੫॥

ਬਾਰੰ ਬਾਰ ਬਾਰ ਪ੍ਰਭੁ ਜਪੀਐ

ਪੀ ਅੰਮ੍ਰਿਤੁ ਇਹੁ ਮਨੁ ਤਨੁ ਧ੍ਰਪੀਐ

ਨਾਮ ਰਤਨੁ ਜਿਨਿ ਗੁਰਮੁਖਿ ਪਾਇਆ

ਤਿਸੁ ਕਿਛੁ ਅਵਰੁ ਨਾਹੀ ਦ੍ਰਿਸਟਾਇਆ

ਨਾਮੁ ਧਨੁ ਨਾਮੋ ਰੂਪੁ ਰੰਗੁ

ਨਾਮੋ ਸੁਖੁ ਹਰਿ ਨਾਮ ਕਾ ਸੰਗੁ

ਨਾਮ ਰਸਿ ਜੋ ਜਨ ਤ੍ਰਿਪਤਾਨੇ

ਮਨ ਤਨ ਨਾਮਹਿ ਨਾਮਿ ਸਮਾਨੇ

ਊਠਤ ਬੈਠਤ ਸੋਵਤ ਨਾਮ

ਕਹੁ ਨਾਨਕ ਜਨ ਕੈ ਸਦ ਕਾਮ ॥੬॥

ਬੋਲਹੁ ਜਸੁ ਜਿਹਬਾ ਦਿਨੁ ਰਾਤਿ

ਪ੍ਰਭਿ ਅਪਨੈ ਜਨ ਕੀਨੀ ਦਾਤਿ

ਕਰਹਿ ਭਗਤਿ ਆਤਮ ਕੈ ਚਾਇ

ਪ੍ਰਭ ਅਪਨੇ ਸਿਉ ਰਹਹਿ ਸਮਾਇ

ਜੋ ਹੋਆ ਹੋਵਤ ਸੋ ਜਾਨੈ

ਪ੍ਰਭ ਅਪਨੇ ਕਾ ਹੁਕਮੁ ਪਛਾਨੈ

ਤਿਸ ਕੀ ਮਹਿਮਾ ਕਉਨ ਬਖਾਨਉ

ਤਿਸ ਕਾ ਗੁਨੁ ਕਹਿ ਏਕ ਜਾਨਉ

ਆਠ ਪਹਰ ਪ੍ਰਭ ਬਸਹਿ ਹਜੂਰੇ

ਕਹੁ ਨਾਨਕ ਸੇਈ ਜਨ ਪੂਰੇ ॥੭॥

ਮਨ ਮੇਰੇ ਤਿਨ ਕੀ ਓਟ ਲੇਹਿ

ਮਨੁ ਤਨੁ ਅਪਨਾ ਤਿਨ ਜਨ ਦੇਹਿ

ਜਿਨਿ ਜਨਿ ਅਪਨਾ ਪ੍ਰਭੂ ਪਛਾਤਾ

ਸੋ ਜਨੁ ਸਰਬ ਥੋਕ ਕਾ ਦਾਤਾ

ਤਿਸ ਕੀ ਸਰਨਿ ਸਰਬ ਸੁਖ ਪਾਵਹਿ

ਤਿਸ ਕੈ ਦਰਸਿ ਸਭ ਪਾਪ ਮਿਟਾਵਹਿ

ਅਵਰ ਸਿਆਨਪ ਸਗਲੀ ਛਾਡੁ

ਤਿਸੁ ਜਨ ਕੀ ਤੂ ਸੇਵਾ ਲਾਗੁ

ਆਵਨੁ ਜਾਨੁ ਹੋਵੀ ਤੇਰਾ

ਨਾਨਕ ਤਿਸੁ ਜਨ ਕੇ ਪੂਜਹੁ ਸਦ ਪੈਰਾ ॥੮॥੧੭॥

ਸਲੋਕੁ

ਸਤਿ ਪੁਰਖੁ ਜਿਨਿ ਜਾਨਿਆ ਸਤਿਗੁਰੁ ਤਿਸ ਕਾ ਨਾਉ

ਤਿਸ ਕੈ ਸੰਗਿ ਸਿਖੁ ਉਧਰੈ ਨਾਨਕ ਹਰਿ ਗੁਨ ਗਾਉ ॥੧॥

ਅਸਟਪਦੀ

ਸਤਿਗੁਰੁ ਸਿਖ ਕੀ ਕਰੈ ਪ੍ਰਤਿਪਾਲ

ਸੇਵਕ ਕਉ ਗੁਰੁ ਸਦਾ ਦਇਆਲ

ਸਿਖ ਕੀ ਗੁਰੁ ਦੁਰਮਤਿ ਮਲੁ ਹਿਰੈ

ਗੁਰ ਬਚਨੀ ਹਰਿ ਨਾਮੁ ਉਚਰੈ

ਸਤਿਗੁਰੁ ਸਿਖ ਕੇ ਬੰਧਨ ਕਾਟੈ

ਗੁਰ ਕਾ ਸਿਖੁ ਬਿਕਾਰ ਤੇ ਹਾਟੈ

ਸਤਿਗੁਰੁ ਸਿਖ ਕਉ ਨਾਮ ਧਨੁ ਦੇਇ

ਗੁਰ ਕਾ ਸਿਖੁ ਵਡਭਾਗੀ ਹੇ

ਸਤਿਗੁਰੁ ਸਿਖ ਕਾ ਹਲਤੁ ਪਲਤੁ ਸਵਾਰੈ

ਨਾਨਕ ਸਤਿਗੁਰੁ ਸਿਖ ਕਉ ਜੀਅ ਨਾਲਿ ਸਮਾਰੈ ॥੧॥