ਗੁਰ ਕੈ ਗ੍ਰਿਹਿ ਸੇਵਕੁ ਜੋ ਰਹੈ

ਗੁਰ ਕੀ ਆਗਿਆ ਮਨ ਮਹਿ ਸਹੈ

ਆਪਸ ਕਉ ਕਰਿ ਕਛੁ ਜਨਾਵੈ

ਹਰਿ ਹਰਿ ਨਾਮੁ ਰਿਦੈ ਸਦ ਧਿਆਵੈ

ਮਨੁ ਬੇਚੈ ਸਤਿਗੁਰ ਕੈ ਪਾਸਿ

ਤਿਸੁ ਸੇਵਕ ਕੇ ਕਾਰਜ ਰਾਸਿ

ਸੇਵਾ ਕਰਤ ਹੋਇ ਨਿਹਕਾਮੀ

ਤਿਸ ਕਉ ਹੋਤ ਪਰਾਪਤਿ ਸੁਆਮੀ

ਅਪਨੀ ਕ੍ਰਿਪਾ ਜਿਸੁ ਆਪਿ ਕਰੇਇ

ਨਾਨਕ ਸੋ ਸੇਵਕੁ ਗੁਰ ਕੀ ਮਤਿ ਲੇਇ ॥੨॥

ਬੀਸ ਬਿਸਵੇ ਗੁਰ ਕਾ ਮਨੁ ਮਾਨੈ

ਸੋ ਸੇਵਕੁ ਪਰਮੇਸੁਰ ਕੀ ਗਤਿ ਜਾਨੈ

ਸੋ ਸਤਿਗੁਰੁ ਜਿਸੁ ਰਿਦੈ ਹਰਿ ਨਾਉ

ਅਨਿਕ ਬਾਰ ਗੁਰ ਕਉ ਬਲਿ ਜਾਉ

ਸਰਬ ਨਿਧਾਨ ਜੀਅ ਕਾ ਦਾਤਾ

ਆਠ ਪਹਰ ਪਾਰਬ੍ਰਹਮ ਰੰਗਿ ਰਾਤਾ

ਬ੍ਰਹਮ ਮਹਿ ਜਨੁ ਜਨ ਮਹਿ ਪਾਰਬ੍ਰਹਮੁ

ਏਕਹਿ ਆਪਿ ਨਹੀ ਕਛੁ ਭਰਮੁ

ਸਹਸ ਸਿਆਨਪ ਲਇਆ ਜਾਈਐ

ਨਾਨਕ ਐਸਾ ਗੁਰੁ ਬਡਭਾਗੀ ਪਾਈਐ ॥੩॥

ਸਫਲ ਦਰਸਨੁ ਪੇਖਤ ਪੁਨੀਤ

ਪਰਸਤ ਚਰਨ ਗਤਿ ਨਿਰਮਲ ਰੀਤਿ

ਭੇਟਤ ਸੰਗਿ ਰਾਮ ਗੁਨ ਰਵੇ

ਪਾਰਬ੍ਰਹਮ ਕੀ ਦਰਗਹ ਗਵੇ

ਸੁਨਿ ਕਰਿ ਬਚਨ ਕਰਨ ਆਘਾਨੇ

ਮਨਿ ਸੰਤੋਖੁ ਆਤਮ ਪਤੀਆਨੇ

ਪੂਰਾ ਗੁਰੁ ਅਖੵਓ ਜਾ ਕਾ ਮੰਤ੍ਰ

ਅੰਮ੍ਰਿਤ ਦ੍ਰਿਸਟਿ ਪੇਖੈ ਹੋਇ ਸੰਤ

ਗੁਣ ਬਿਅੰਤ ਕੀਮਤਿ ਨਹੀ ਪਾਇ

ਨਾਨਕ ਜਿਸੁ ਭਾਵੈ ਤਿਸੁ ਲਏ ਮਿਲਾਇ ॥੪॥

ਜਿਹਬਾ ਏਕ ਉਸਤਤਿ ਅਨੇਕ

ਸਤਿ ਪੁਰਖ ਪੂਰਨ ਬਿਬੇਕ

ਕਾਹੂ ਬੋਲ ਪਹੁਚਤ ਪ੍ਰਾਨੀ

ਅਗਮ ਅਗੋਚਰ ਪ੍ਰਭ ਨਿਰਬਾਨੀ

ਨਿਰਾਹਾਰ ਨਿਰਵੈਰ ਸੁਖਦਾਈ

ਤਾ ਕੀ ਕੀਮਤਿ ਕਿਨੈ ਪਾਈ

ਅਨਿਕ ਭਗਤ ਬੰਦਨ ਨਿਤ ਕਰਹਿ

ਚਰਨ ਕਮਲ ਹਿਰਦੈ ਸਿਮਰਹਿ

ਸਦ ਬਲਿਹਾਰੀ ਸਤਿਗੁਰ ਅਪਨੇ

ਨਾਨਕ ਜਿਸੁ ਪ੍ਰਸਾਦਿ ਐਸਾ ਪ੍ਰਭੁ ਜਪਨੇ ॥੫॥

ਇਹੁ ਹਰਿ ਰਸੁ ਪਾਵੈ ਜਨੁ ਕੋਇ

ਅੰਮ੍ਰਿਤੁ ਪੀਵੈ ਅਮਰੁ ਸੋ ਹੋਇ

ਉਸੁ ਪੁਰਖ ਕਾ ਨਾਹੀ ਕਦੇ ਬਿਨਾਸ

ਜਾ ਕੈ ਮਨਿ ਪ੍ਰਗਟੇ ਗੁਨਤਾਸ

ਆਠ ਪਹਰ ਹਰਿ ਕਾ ਨਾਮੁ ਲੇਇ

ਸਚੁ ਉਪਦੇਸੁ ਸੇਵਕ ਕਉ ਦੇਇ

ਮੋਹ ਮਾਇਆ ਕੈ ਸੰਗਿ ਲੇਪੁ

ਮਨ ਮਹਿ ਰਾਖੈ ਹਰਿ ਹਰਿ ਏਕੁ

ਅੰਧਕਾਰ ਦੀਪਕ ਪਰਗਾਸੇ

ਨਾਨਕ ਭਰਮ ਮੋਹ ਦੁਖ ਤਹ ਤੇ ਨਾਸੇ ॥੬॥

ਤਪਤਿ ਮਾਹਿ ਠਾਢਿ ਵਰਤਾਈ

ਅਨਦੁ ਭਇਆ ਦੁਖ ਨਾਠੇ ਭਾਈ

ਜਨਮ ਮਰਨ ਕੇ ਮਿਟੇ ਅੰਦੇਸੇ

ਸਾਧੂ ਕੇ ਪੂਰਨ ਉਪਦੇਸੇ

ਭਉ ਚੂਕਾ ਨਿਰਭਉ ਹੋਇ ਬਸੇ

ਸਗਲ ਬਿਆਧਿ ਮਨ ਤੇ ਖੈ ਨਸੇ

ਜਿਸ ਕਾ ਸਾ ਤਿਨਿ ਕਿਰਪਾ ਧਾਰੀ

ਸਾਧਸੰਗਿ ਜਪਿ ਨਾਮੁ ਮੁਰਾਰੀ

ਥਿਤਿ ਪਾਈ ਚੂਕੇ ਭ੍ਰਮ ਗਵਨ

ਸੁਨਿ ਨਾਨਕ ਹਰਿ ਹਰਿ ਜਸੁ ਸ੍ਰਵਨ ॥੭॥