ਨਿਰਗੁਨੁ ਆਪਿ ਸਰਗੁਨੁ ਭੀ ਓਹੀ

ਕਲਾ ਧਾਰਿ ਜਿਨਿ ਸਗਲੀ ਮੋਹੀ

ਅਪਨੇ ਚਰਿਤ ਪ੍ਰਭਿ ਆਪਿ ਬਨਾਏ

ਅਪੁਨੀ ਕੀਮਤਿ ਆਪੇ ਪਾਏ

ਹਰਿ ਬਿਨੁ ਦੂਜਾ ਨਾਹੀ ਕੋਇ

ਸਰਬ ਨਿਰੰਤਰਿ ਏਕੋ ਸੋਇ

ਓਤਿ ਪੋਤਿ ਰਵਿਆ ਰੂਪ ਰੰਗ

ਭਏ ਪ੍ਰਗਾਸ ਸਾਧ ਕੈ ਸੰਗ

ਰਚਿ ਰਚਨਾ ਅਪਨੀ ਕਲ ਧਾਰੀ

ਅਨਿਕ ਬਾਰ ਨਾਨਕ ਬਲਿਹਾਰੀ ॥੮॥੧੮॥

ਸਲੋਕੁ

ਸਾਥਿ ਚਾਲੈ ਬਿਨੁ ਭਜਨ ਬਿਖਿਆ ਸਗਲੀ ਛਾਰੁ

ਹਰਿ ਹਰਿ ਨਾਮੁ ਕਮਾਵਨਾ ਨਾਨਕ ਇਹੁ ਧਨੁ ਸਾਰੁ ॥੧॥

ਅਸਟਪਦੀ

ਸੰਤ ਜਨਾ ਮਿਲਿ ਕਰਹੁ ਬੀਚਾਰੁ

ਏਕੁ ਸਿਮਰਿ ਨਾਮ ਆਧਾਰੁ

ਅਵਰਿ ਉਪਾਵ ਸਭਿ ਮੀਤ ਬਿਸਾਰਹੁ

ਚਰਨ ਕਮਲ ਰਿਦ ਮਹਿ ਉਰਿ ਧਾਰਹੁ

ਕਰਨ ਕਾਰਨ ਸੋ ਪ੍ਰਭੁ ਸਮਰਥੁ

ਦ੍ਰਿੜੁ ਕਰਿ ਗਹਹੁ ਨਾਮੁ ਹਰਿ ਵਥੁ

ਇਹੁ ਧਨੁ ਸੰਚਹੁ ਹੋਵਹੁ ਭਗਵੰਤ

ਸੰਤ ਜਨਾ ਕਾ ਨਿਰਮਲ ਮੰਤ

ਏਕ ਆਸ ਰਾਖਹੁ ਮਨ ਮਾਹਿ

ਸਰਬ ਰੋਗ ਨਾਨਕ ਮਿਟਿ ਜਾਹਿ ॥੧॥

ਜਿਸੁ ਧਨ ਕਉ ਚਾਰਿ ਕੁੰਟ ਉਠਿ ਧਾਵਹਿ

ਸੋ ਧਨੁ ਹਰਿ ਸੇਵਾ ਤੇ ਪਾਵਹਿ

ਜਿਸੁ ਸੁਖ ਕਉ ਨਿਤ ਬਾਛਹਿ ਮੀਤ

ਸੋ ਸੁਖੁ ਸਾਧੂ ਸੰਗਿ ਪਰੀਤਿ

ਜਿਸੁ ਸੋਭਾ ਕਉ ਕਰਹਿ ਭਲੀ ਕਰਨੀ

ਸਾ ਸੋਭਾ ਭਜੁ ਹਰਿ ਕੀ ਸਰਨੀ

ਅਨਿਕ ਉਪਾਵੀ ਰੋਗੁ ਜਾਇ

ਰੋਗੁ ਮਿਟੈ ਹਰਿ ਅਵਖਧੁ ਲਾਇ

ਸਰਬ ਨਿਧਾਨ ਮਹਿ ਹਰਿ ਨਾਮੁ ਨਿਧਾਨੁ

ਜਪਿ ਨਾਨਕ ਦਰਗਹਿ ਪਰਵਾਨੁ ॥੨॥

ਮਨੁ ਪਰਬੋਧਹੁ ਹਰਿ ਕੈ ਨਾਇ

ਦਹ ਦਿਸਿ ਧਾਵਤ ਆਵੈ ਠਾਇ

ਤਾ ਕਉ ਬਿਘਨੁ ਲਾਗੈ ਕੋਇ

ਜਾ ਕੈ ਰਿਦੈ ਬਸੈ ਹਰਿ ਸੋਇ

ਕਲਿ ਤਾਤੀ ਠਾਂਢਾ ਹਰਿ ਨਾਉ

ਸਿਮਰਿ ਸਿਮਰਿ ਸਦਾ ਸੁਖ ਪਾਉ

ਭਉ ਬਿਨਸੈ ਪੂਰਨ ਹੋਇ ਆਸ

ਭਗਤਿ ਭਾਇ ਆਤਮ ਪਰਗਾਸ

ਤਿਤੁ ਘਰਿ ਜਾਇ ਬਸੈ ਅਬਿਨਾਸੀ

ਕਹੁ ਨਾਨਕ ਕਾਟੀ ਜਮ ਫਾਸੀ ॥੩॥

ਤਤੁ ਬੀਚਾਰੁ ਕਹੈ ਜਨੁ ਸਾਚਾ

ਜਨਮਿ ਮਰੈ ਸੋ ਕਾਚੋ ਕਾਚਾ

ਆਵਾ ਗਵਨੁ ਮਿਟੈ ਪ੍ਰਭ ਸੇਵ

ਆਪੁ ਤਿਆਗਿ ਸਰਨਿ ਗੁਰਦੇਵ

ਇਉ ਰਤਨ ਜਨਮ ਕਾ ਹੋਇ ਉਧਾਰੁ

ਹਰਿ ਹਰਿ ਸਿਮਰਿ ਪ੍ਰਾਨ ਆਧਾਰੁ

ਅਨਿਕ ਉਪਾਵ ਛੂਟਨਹਾਰੇ

ਸਿੰਮ੍ਰਿਤਿ ਸਾਸਤ ਬੇਦ ਬੀਚਾਰੇ

ਹਰਿ ਕੀ ਭਗਤਿ ਕਰਹੁ ਮਨੁ ਲਾਇ

ਮਨਿ ਬੰਛਤ ਨਾਨਕ ਫਲ ਪਾਇ ॥੪॥

ਸੰਗਿ ਚਾਲਸਿ ਤੇਰੈ ਧਨਾ

ਤੂੰ ਕਿਆ ਲਪਟਾਵਹਿ ਮੂਰਖ ਮਨਾ

ਸੁਤ ਮੀਤ ਕੁਟੰਬ ਅਰੁ ਬਨਿਤਾ

ਇਨ ਤੇ ਕਹਹੁ ਤੁਮ ਕਵਨ ਸਨਾਥਾ

ਰਾਜ ਰੰਗ ਮਾਇਆ ਬਿਸਥਾਰ

ਇਨ ਤੇ ਕਹਹੁ ਕਵਨ ਛੁਟਕਾਰ

ਅਸੁ ਹਸਤੀ ਰਥ ਅਸਵਾਰੀ

ਝੂਠਾ ਡੰਫੁ ਝੂਠੁ ਪਾਸਾਰੀ

ਜਿਨਿ ਦੀਏ ਤਿਸੁ ਬੁਝੈ ਬਿਗਾਨਾ

ਨਾਮੁ ਬਿਸਾਰਿ ਨਾਨਕ ਪਛੁਤਾਨਾ ॥੫॥