( 29 )

ਸਿਰੀਰਾਗੁ ਮਹਲਾ

ਹਰਿ ਭਗਤਾ ਹਰਿ ਧਨੁ ਰਾਸਿ ਹੈ ਗੁਰ ਪੂਛਿ ਕਰਹਿ ਵਾਪਾਰੁ

ਹਰਿ ਨਾਮੁ ਸਲਾਹਨਿ ਸਦਾ ਸਦਾ ਵਖਰੁ ਹਰਿ ਨਾਮੁ ਅਧਾਰੁ

ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਹਰਿ ਭਗਤਾ ਅਤੁਟੁ ਭੰਡਾਰੁ ॥੧॥

ਭਾਈ ਰੇ ਇਸੁ ਮਨ ਕਉ ਸਮਝਾਇ

ਮਨ ਆਲਸੁ ਕਿਆ ਕਰਹਿ ਗੁਰਮੁਖਿ ਨਾਮੁ ਧਿਆਇ ॥੧॥ ਰਹਾਉ

ਹਰਿ ਭਗਤਿ ਹਰਿ ਕਾ ਪਿਆਰੁ ਹੈ ਜੇ ਗੁਰਮੁਖਿ ਕਰੇ ਬੀਚਾਰੁ

ਪਾਖੰਡਿ ਭਗਤਿ ਹੋਵਈ ਦੁਬਿਧਾ ਬੋਲੁ ਖੁਆਰੁ

ਸੋ ਜਨੁ ਰਲਾਇਆ ਨਾ ਰਲੈ ਜਿਸੁ ਅੰਤਰਿ ਬਿਬੇਕ ਬੀਚਾਰੁ ॥੨॥

ਸੋ ਸੇਵਕੁ ਹਰਿ ਆਖੀਐ ਜੋ ਹਰਿ ਰਾਖੈ ਉਰਿ ਧਾਰਿ

ਮਨੁ ਤਨੁ ਸਉਪੇ ਆਗੈ ਧਰੇ ਹਉਮੈ ਵਿਚਹੁ ਮਾਰਿ

ਧਨੁ ਗੁਰਮੁਖਿ ਸੋ ਪਰਵਾਣੁ ਹੈ ਜਿ ਕਦੇ ਆਵੈ ਹਾਰਿ ॥੩॥

ਕਰਮਿ ਮਿਲੈ ਤਾ ਪਾਈਐ ਵਿਣੁ ਕਰਮੈ ਪਾਇਆ ਜਾਇ

ਲਖ ਚਉਰਾਸੀਹ ਤਰਸਦੇ ਜਿਸੁ ਮੇਲੇ ਸੋ ਮਿਲੈ ਹਰਿ ਆਇ

ਨਾਨਕ ਗੁਰਮੁਖਿ ਹਰਿ ਪਾਇਆ ਸਦਾ ਹਰਿ ਨਾਮਿ ਸਮਾਇ ॥੪॥੬॥੩੯॥

ਸਿਰੀਰਾਗੁ ਮਹਲਾ

ਸੁਖ ਸਾਗਰੁ ਹਰਿ ਨਾਮੁ ਹੈ ਗੁਰਮੁਖਿ ਪਾਇਆ ਜਾਇ

ਅਨਦਿਨੁ ਨਾਮੁ ਧਿਆਈਐ ਸਹਜੇ ਨਾਮਿ ਸਮਾਇ

ਅੰਦਰੁ ਰਚੈ ਹਰਿ ਸਚ ਸਿਉ ਰਸਨਾ ਹਰਿ ਗੁਣ ਗਾਇ ॥੧॥

ਭਾਈ ਰੇ ਜਗੁ ਦੁਖੀਆ ਦੂਜੈ ਭਾਇ

ਗੁਰ ਸਰਣਾਈ ਸੁਖੁ ਲਹਹਿ ਅਨਦਿਨੁ ਨਾਮੁ ਧਿਆਇ ॥੧॥ ਰਹਾਉ

ਸਾਚੇ ਮੈਲੁ ਲਾਗਈ ਮਨੁ ਨਿਰਮਲੁ ਹਰਿ ਧਿਆਇ

ਗੁਰਮੁਖਿ ਸਬਦੁ ਪਛਾਣੀਐ ਹਰਿ ਅੰਮ੍ਰਿਤ ਨਾਮਿ ਸਮਾਇ

ਗੁਰ ਗਿਆਨੁ ਪ੍ਰਚੰਡੁ ਬਲਾਇਆ ਅਗਿਆਨੁ ਅੰਧੇਰਾ ਜਾਇ ॥੨॥

ਮਨਮੁਖ ਮੈਲੇ ਮਲੁ ਭਰੇ ਹਉਮੈ ਤ੍ਰਿਸਨਾ ਵਿਕਾਰੁ

ਬਿਨੁ ਸਬਦੈ ਮੈਲੁ ਉਤਰੈ ਮਰਿ ਜੰਮਹਿ ਹੋਇ ਖੁਆਰੁ

ਧਾਤੁਰ ਬਾਜੀ ਪਲਚਿ ਰਹੇ ਨਾ ਉਰਵਾਰੁ ਪਾਰੁ ॥੩॥

ਗੁਰਮੁਖਿ ਜਪ ਤਪ ਸੰਜਮੀ ਹਰਿ ਕੈ ਨਾਮਿ ਪਿਆਰੁ

ਗੁਰਮੁਖਿ ਸਦਾ ਧਿਆਈਐ ਏਕੁ ਨਾਮੁ ਕਰਤਾਰੁ

ਨਾਨਕ ਨਾਮੁ ਧਿਆਈਐ ਸਭਨਾ ਜੀਆ ਕਾ ਆਧਾਰੁ ॥੪॥੭॥੪੦॥

ਸ੍ਰੀਰਾਗੁ ਮਹਲਾ

ਮਨਮੁਖੁ ਮੋਹਿ ਵਿਆਪਿਆ ਬੈਰਾਗੁ ਉਦਾਸੀ ਹੋਇ

ਸਬਦੁ ਚੀਨੈ ਸਦਾ ਦੁਖੁ ਹਰਿ ਦਰਗਹਿ ਪਤਿ ਖੋਇ

ਹਉਮੈ ਗੁਰਮੁਖਿ ਖੋਈਐ ਨਾਮਿ ਰਤੇ ਸੁਖੁ ਹੋਇ ॥੧॥

ਮੇਰੇ ਮਨ ਅਹਿਨਿਸਿ ਪੂਰਿ ਰਹੀ ਨਿਤ ਆਸਾ

ਸਤਗੁਰੁ ਸੇਵਿ ਮੋਹੁ ਪਰਜਲੈ ਘਰ ਹੀ ਮਾਹਿ ਉਦਾਸਾ ॥੧॥ ਰਹਾਉ

ਗੁਰਮੁਖਿ ਕਰਮ ਕਮਾਵੈ ਬਿਗਸੈ ਹਰਿ ਬੈਰਾਗੁ ਅਨੰਦੁ

ਅਹਿਨਿਸਿ ਭਗਤਿ ਕਰੇ ਦਿਨੁ ਰਾਤੀ ਹਉਮੈ ਮਾਰਿ ਨਿਚੰਦੁ

ਵਡੈ ਭਾਗਿ ਸਤਸੰਗਤਿ ਪਾਈ ਹਰਿ ਪਾਇਆ ਸਹਜਿ ਅਨੰਦੁ ॥੨॥

ਸੋ ਸਾਧੂ ਬੈਰਾਗੀ ਸੋਈ ਹਿਰਦੈ ਨਾਮੁ ਵਸਾਏ

ਅੰਤਰਿ ਲਾਗਿ ਤਾਮਸੁ ਮੂਲੇ ਵਿਚਹੁ ਆਪੁ ਗਵਾਏ

ਨਾਮੁ ਨਿਧਾਨੁ ਸਤਗੁਰੂ ਦਿਖਾਲਿਆ ਹਰਿ ਰਸੁ ਪੀਆ ਅਘਾਏ ॥੩॥

ਜਿਨਿ ਕਿਨੈ ਪਾਇਆ ਸਾਧਸੰਗਤੀ ਪੂਰੈ ਭਾਗਿ ਬੈਰਾਗਿ

ਮਨਮੁਖ ਫਿਰਹਿ ਜਾਣਹਿ ਸਤਗੁਰੁ ਹਉਮੈ ਅੰਦਰਿ ਲਾਗਿ

ਨਾਨਕ ਸਬਦਿ ਰਤੇ ਹਰਿ ਨਾਮਿ ਰੰਗਾਏ ਬਿਨੁ ਭੈ ਕੇਹੀ ਲਾਗਿ ॥੪॥੮॥੪੧॥