ਸੋ ਕਿਉ ਬਿਸਰੈ ਜਿ ਘਾਲ ਭਾਨੈ

ਸੋ ਕਿਉ ਬਿਸਰੈ ਜਿ ਕੀਆ ਜਾਨੈ

ਸੋ ਕਿਉ ਬਿਸਰੈ ਜਿਨਿ ਸਭੁ ਕਿਛੁ ਦੀਆ

ਸੋ ਕਿਉ ਬਿਸਰੈ ਜਿ ਜੀਵਨ ਜੀਆ

ਸੋ ਕਿਉ ਬਿਸਰੈ ਜਿ ਅਗਨਿ ਮਹਿ ਰਾਖੈ

ਗੁਰ ਪ੍ਰਸਾਦਿ ਕੋ ਬਿਰਲਾ ਲਾਖੈ

ਸੋ ਕਿਉ ਬਿਸਰੈ ਜਿ ਬਿਖੁ ਤੇ ਕਾਢੈ

ਜਨਮ ਜਨਮ ਕਾ ਟੂਟਾ ਗਾਢੈ

ਗੁਰਿ ਪੂਰੈ ਤਤੁ ਇਹੈ ਬੁਝਾਇਆ

ਪ੍ਰਭੁ ਅਪਨਾ ਨਾਨਕ ਜਨ ਧਿਆਇਆ ॥੪॥

ਸਾਜਨ ਸੰਤ ਕਰਹੁ ਇਹੁ ਕਾਮੁ

ਆਨ ਤਿਆਗਿ ਜਪਹੁ ਹਰਿ ਨਾਮੁ

ਸਿਮਰਿ ਸਿਮਰਿ ਸਿਮਰਿ ਸੁਖ ਪਾਵਹੁ

ਆਪਿ ਜਪਹੁ ਅਵਰਹ ਨਾਮੁ ਜਪਾਵਹੁ

ਭਗਤਿ ਭਾਇ ਤਰੀਐ ਸੰਸਾਰੁ

ਬਿਨੁ ਭਗਤੀ ਤਨੁ ਹੋਸੀ ਛਾਰੁ

ਸਰਬ ਕਲਿਆਣ ਸੂਖ ਨਿਧਿ ਨਾਮੁ

ਬੂਡਤ ਜਾਤ ਪਾਏ ਬਿਸ੍ਰਾਮੁ

ਸਗਲ ਦੂਖ ਕਾ ਹੋਵਤ ਨਾਸੁ

ਨਾਨਕ ਨਾਮੁ ਜਪਹੁ ਗੁਨਤਾਸੁ ॥੫॥

ਉਪਜੀ ਪ੍ਰੀਤਿ ਪ੍ਰੇਮ ਰਸੁ ਚਾਉ

ਮਨ ਤਨ ਅੰਤਰਿ ਇਹੀ ਸੁਆਉ

ਨੇਤ੍ਰਹੁ ਪੇਖਿ ਦਰਸੁ ਸੁਖੁ ਹੋਇ

ਮਨੁ ਬਿਗਸੈ ਸਾਧ ਚਰਨ ਧੋਇ

ਭਗਤ ਜਨਾ ਕੈ ਮਨਿ ਤਨਿ ਰੰਗੁ

ਬਿਰਲਾ ਕੋਊ ਪਾਵੈ ਸੰਗੁ

ਏਕ ਬਸਤੁ ਦੀਜੈ ਕਰਿ ਮਇਆ

ਗੁਰ ਪ੍ਰਸਾਦਿ ਨਾਮੁ ਜਪਿ ਲਇਆ

ਤਾ ਕੀ ਉਪਮਾ ਕਹੀ ਜਾਇ

ਨਾਨਕ ਰਹਿਆ ਸਰਬ ਸਮਾਇ ॥੬॥

ਪ੍ਰਭ ਬਖਸੰਦ ਦੀਨ ਦਇਆਲ

ਭਗਤਿ ਵਛਲ ਸਦਾ ਕਿਰਪਾਲ

ਅਨਾਥ ਨਾਥ ਗੋਬਿੰਦ ਗੁਪਾਲ

ਸਰਬ ਘਟਾ ਕਰਤ ਪ੍ਰਤਿਪਾਲ

ਆਦਿ ਪੁਰਖ ਕਾਰਣ ਕਰਤਾਰ

ਭਗਤ ਜਨਾ ਕੇ ਪ੍ਰਾਨ ਅਧਾਰ

ਜੋ ਜੋ ਜਪੈ ਸੁ ਹੋਇ ਪੁਨੀਤ

ਭਗਤਿ ਭਾਇ ਲਾਵੈ ਮਨ ਹੀਤ

ਹਮ ਨਿਰਗੁਨੀਆਰ ਨੀਚ ਅਜਾਨ

ਨਾਨਕ ਤੁਮਰੀ ਸਰਨਿ ਪੁਰਖ ਭਗਵਾਨ ॥੭॥

ਸਰਬ ਬੈਕੁੰਠ ਮੁਕਤਿ ਮੋਖ ਪਾਏ

ਏਕ ਨਿਮਖ ਹਰਿ ਕੇ ਗੁਨ ਗਾਏ

ਅਨਿਕ ਰਾਜ ਭੋਗ ਬਡਿਆਈ

ਹਰਿ ਕੇ ਨਾਮ ਕੀ ਕਥਾ ਮਨਿ ਭਾਈ

ਬਹੁ ਭੋਜਨ ਕਾਪਰ ਸੰਗੀਤ

ਰਸਨਾ ਜਪਤੀ ਹਰਿ ਹਰਿ ਨੀਤ

ਭਲੀ ਸੁ ਕਰਨੀ ਸੋਭਾ ਧਨਵੰਤ

ਹਿਰਦੈ ਬਸੇ ਪੂਰਨ ਗੁਰ ਮੰਤ

ਸਾਧਸੰਗਿ ਪ੍ਰਭ ਦੇਹੁ ਨਿਵਾਸ

ਸਰਬ ਸੂਖ ਨਾਨਕ ਪਰਗਾਸ ॥੮॥੨੦॥

ਸਲੋਕੁ

ਸਰਗੁਨ ਨਿਰਗੁਨ ਨਿਰੰਕਾਰ ਸੁੰਨ ਸਮਾਧੀ ਆਪਿ

ਆਪਨ ਕੀਆ ਨਾਨਕਾ ਆਪੇ ਹੀ ਫਿਰਿ ਜਾਪਿ ॥੧॥