ਜਹ ਆਪਿ ਰਚਿਓ ਪਰਪੰਚੁ ਅਕਾਰੁ

ਤਿਹੁ ਗੁਣ ਮਹਿ ਕੀਨੋ ਬਿਸਥਾਰੁ

ਪਾਪੁ ਪੁੰਨੁ ਤਹ ਭਈ ਕਹਾਵਤ

ਕੋਊ ਨਰਕ ਕੋਊ ਸੁਰਗ ਬੰਛਾਵਤ

ਆਲ ਜਾਲ ਮਾਇਆ ਜੰਜਾਲ

ਹਉਮੈ ਮੋਹ ਭਰਮ ਭੈ ਭਾਰ

ਦੂਖ ਸੂਖ ਮਾਨ ਅਪਮਾਨ

ਅਨਿਕ ਪ੍ਰਕਾਰ ਕੀਓ ਬਖੵਾਨ

ਆਪਨ ਖੇਲੁ ਆਪਿ ਕਰਿ ਦੇਖੈ

ਖੇਲੁ ਸੰਕੋਚੈ ਤਉ ਨਾਨਕ ਏਕੈ ॥੭॥

ਜਹ ਅਬਿਗਤੁ ਭਗਤੁ ਤਹ ਆਪਿ

ਜਹ ਪਸਰੈ ਪਾਸਾਰੁ ਸੰਤ ਪਰਤਾਪਿ

ਦੁਹੂ ਪਾਖ ਕਾ ਆਪਹਿ ਧਨੀ

ਉਨ ਕੀ ਸੋਭਾ ਉਨਹੂ ਬਨੀ

ਆਪਹਿ ਕਉਤਕ ਕਰੈ ਅਨਦ ਚੋਜ

ਆਪਹਿ ਰਸ ਭੋਗਨ ਨਿਰਜੋਗ

ਜਿਸੁ ਭਾਵੈ ਤਿਸੁ ਆਪਨ ਨਾਇ ਲਾਵੈ

ਜਿਸੁ ਭਾਵੈ ਤਿਸੁ ਖੇਲ ਖਿਲਾਵੈ

ਬੇਸੁਮਾਰ ਅਥਾਹ ਅਗਨਤ ਅਤੋਲੈ

ਜਿਉ ਬੁਲਾਵਹੁ ਤਿਉ ਨਾਨਕ ਦਾਸ ਬੋਲੈ ॥੮॥੨੧॥

ਸਲੋਕੁ

ਜੀਅ ਜੰਤ ਕੇ ਠਾਕੁਰਾ ਆਪੇ ਵਰਤਣਹਾਰ

ਨਾਨਕ ਏਕੋ ਪਸਰਿਆ ਦੂਜਾ ਕਹ ਦ੍ਰਿਸਟਾਰ ॥੧॥

ਅਸਟਪਦੀ

ਆਪਿ ਕਥੈ ਆਪਿ ਸੁਨਨੈਹਾਰੁ

ਆਪਹਿ ਏਕੁ ਆਪਿ ਬਿਸਥਾਰੁ

ਜਾ ਤਿਸੁ ਭਾਵੈ ਤਾ ਸ੍ਰਿਸਟਿ ਉਪਾਏ

ਆਪਨੈ ਭਾਣੈ ਲਏ ਸਮਾਏ

ਤੁਮ ਤੇ ਭਿੰਨ ਨਹੀ ਕਿਛੁ ਹੋਇ

ਆਪਨ ਸੂਤਿ ਸਭੁ ਜਗਤੁ ਪਰੋਇ

ਜਾ ਕਉ ਪ੍ਰਭ ਜੀਉ ਆਪਿ ਬੁਝਾਏ

ਸਚੁ ਨਾਮੁ ਸੋਈ ਜਨੁ ਪਾਏ

ਸੋ ਸਮਦਰਸੀ ਤਤ ਕਾ ਬੇਤਾ

ਨਾਨਕ ਸਗਲ ਸ੍ਰਿਸਟਿ ਕਾ ਜੇਤਾ ॥੧॥

ਜੀਅ ਜੰਤ੍ਰ ਸਭ ਤਾ ਕੈ ਹਾਥ

ਦੀਨ ਦਇਆਲ ਅਨਾਥ ਕੋ ਨਾਥੁ

ਜਿਸੁ ਰਾਖੈ ਤਿਸੁ ਕੋਇ ਮਾਰੈ

ਸੋ ਮੂਆ ਜਿਸੁ ਮਨਹੁ ਬਿਸਾਰੈ

ਤਿਸੁ ਤਜਿ ਅਵਰ ਕਹਾ ਕੋ ਜਾਇ

ਸਭ ਸਿਰਿ ਏਕੁ ਨਿਰੰਜਨ ਰਾਇ

ਜੀਅ ਕੀ ਜੁਗਤਿ ਜਾ ਕੈ ਸਭ ਹਾਥਿ

ਅੰਤਰਿ ਬਾਹਰਿ ਜਾਨਹੁ ਸਾਥਿ

ਗੁਨ ਨਿਧਾਨ ਬੇਅੰਤ ਅਪਾਰ

ਨਾਨਕ ਦਾਸ ਸਦਾ ਬਲਿਹਾਰ ॥੨॥

ਪੂਰਨ ਪੂਰਿ ਰਹੇ ਦਇਆਲ

ਸਭ ਊਪਰਿ ਹੋਵਤ ਕਿਰਪਾਲ

ਅਪਨੇ ਕਰਤਬ ਜਾਨੈ ਆਪਿ

ਅੰਤਰਜਾਮੀ ਰਹਿਓ ਬਿਆਪਿ

ਪ੍ਰਤਿਪਾਲੈ ਜੀਅਨ ਬਹੁ ਭਾਤਿ

ਜੋ ਜੋ ਰਚਿਓ ਸੁ ਤਿਸਹਿ ਧਿਆਤਿ

ਜਿਸੁ ਭਾਵੈ ਤਿਸੁ ਲਏ ਮਿਲਾਇ

ਭਗਤਿ ਕਰਹਿ ਹਰਿ ਕੇ ਗੁਣ ਗਾਇ

ਮਨ ਅੰਤਰਿ ਬਿਸ੍ਵਾਸੁ ਕਰਿ ਮਾਨਿਆ

ਕਰਨਹਾਰੁ ਨਾਨਕ ਇਕੁ ਜਾਨਿਆ ॥੩॥