ਸੋ ਅੰਤਰਿ ਸੋ ਬਾਹਰਿ ਅਨੰਤ

ਘਟਿ ਘਟਿ ਬਿਆਪਿ ਰਹਿਆ ਭਗਵੰਤ

ਧਰਨਿ ਮਾਹਿ ਆਕਾਸ ਪਇਆਲ

ਸਰਬ ਲੋਕ ਪੂਰਨ ਪ੍ਰਤਿਪਾਲ

ਬਨਿ ਤਿਨਿ ਪਰਬਤਿ ਹੈ ਪਾਰਬ੍ਰਹਮੁ

ਜੈਸੀ ਆਗਿਆ ਤੈਸਾ ਕਰਮੁ

ਪਉਣ ਪਾਣੀ ਬੈਸੰਤਰ ਮਾਹਿ

ਚਾਰਿ ਕੁੰਟ ਦਹ ਦਿਸੇ ਸਮਾਹਿ

ਤਿਸ ਤੇ ਭਿੰਨ ਨਹੀ ਕੋ ਠਾਉ

ਗੁਰ ਪ੍ਰਸਾਦਿ ਨਾਨਕ ਸੁਖੁ ਪਾਉ ॥੨॥

ਬੇਦ ਪੁਰਾਨ ਸਿੰਮ੍ਰਿਤਿ ਮਹਿ ਦੇਖੁ

ਸਸੀਅਰ ਸੂਰ ਨਖੵਤ੍ਰ ਮਹਿ ਏਕੁ

ਬਾਣੀ ਪ੍ਰਭ ਕੀ ਸਭੁ ਕੋ ਬੋਲੈ

ਆਪਿ ਅਡੋਲੁ ਕਬਹੂ ਡੋਲੈ

ਸਰਬ ਕਲਾ ਕਰਿ ਖੇਲੈ ਖੇਲ

ਮੋਲਿ ਪਾਈਐ ਗੁਣਹ ਅਮੋਲ

ਸਰਬ ਜੋਤਿ ਮਹਿ ਜਾ ਕੀ ਜੋਤਿ

ਧਾਰਿ ਰਹਿਓ ਸੁਆਮੀ ਓਤਿ ਪੋਤਿ

ਗੁਰ ਪਰਸਾਦਿ ਭਰਮ ਕਾ ਨਾਸੁ

ਨਾਨਕ ਤਿਨ ਮਹਿ ਏਹੁ ਬਿਸਾਸੁ ॥੩॥

ਸੰਤ ਜਨਾ ਕਾ ਪੇਖਨੁ ਸਭੁ ਬ੍ਰਹਮ

ਸੰਤ ਜਨਾ ਕੈ ਹਿਰਦੈ ਸਭਿ ਧਰਮ

ਸੰਤ ਜਨਾ ਸੁਨਹਿ ਸੁਭ ਬਚਨ

ਸਰਬ ਬਿਆਪੀ ਰਾਮ ਸੰਗਿ ਰਚਨ

ਜਿਨਿ ਜਾਤਾ ਤਿਸ ਕੀ ਇਹ ਰਹਤ

ਸਤਿ ਬਚਨ ਸਾਧੂ ਸਭਿ ਕਹਤ

ਜੋ ਜੋ ਹੋਇ ਸੋਈ ਸੁਖੁ ਮਾਨੈ

ਕਰਨ ਕਰਾਵਨਹਾਰੁ ਪ੍ਰਭੁ ਜਾਨੈ

ਅੰਤਰਿ ਬਸੇ ਬਾਹਰਿ ਭੀ ਓਹੀ

ਨਾਨਕ ਦਰਸਨੁ ਦੇਖਿ ਸਭ ਮੋਹੀ ॥੪॥

ਆਪਿ ਸਤਿ ਕੀਆ ਸਭੁ ਸਤਿ

ਤਿਸੁ ਪ੍ਰਭ ਤੇ ਸਗਲੀ ਉਤਪਤਿ

ਤਿਸੁ ਭਾਵੈ ਤਾ ਕਰੇ ਬਿਸਥਾਰੁ

ਤਿਸੁ ਭਾਵੈ ਤਾ ਏਕੰਕਾਰੁ

ਅਨਿਕ ਕਲਾ ਲਖੀ ਨਹ ਜਾਇ

ਜਿਸੁ ਭਾਵੈ ਤਿਸੁ ਲਏ ਮਿਲਾਇ

ਕਵਨ ਨਿਕਟਿ ਕਵਨ ਕਹੀਐ ਦੂਰਿ

ਆਪੇ ਆਪਿ ਆਪ ਭਰਪੂਰਿ

ਅੰਤਰਗਤਿ ਜਿਸੁ ਆਪਿ ਜਨਾਏ

ਨਾਨਕ ਤਿਸੁ ਜਨ ਆਪਿ ਬੁਝਾਏ ॥੫॥

ਸਰਬ ਭੂਤ ਆਪਿ ਵਰਤਾਰਾ

ਸਰਬ ਨੈਨ ਆਪਿ ਪੇਖਨਹਾਰਾ

ਸਗਲ ਸਮਗ੍ਰੀ ਜਾ ਕਾ ਤਨਾ

ਆਪਨ ਜਸੁ ਆਪ ਹੀ ਸੁਨਾ

ਆਵਨ ਜਾਨੁ ਇਕੁ ਖੇਲੁ ਬਨਾਇਆ

ਆਗਿਆਕਾਰੀ ਕੀਨੀ ਮਾਇਆ

ਸਭ ਕੈ ਮਧਿ ਅਲਿਪਤੋ ਰਹੈ

ਜੋ ਕਿਛੁ ਕਹਣਾ ਸੁ ਆਪੇ ਕਹੈ

ਆਗਿਆ ਆਵੈ ਆਗਿਆ ਜਾਇ

ਨਾਨਕ ਜਾ ਭਾਵੈ ਤਾ ਲਏ ਸਮਾਇ ॥੬॥

ਇਸ ਤੇ ਹੋਇ ਸੁ ਨਾਹੀ ਬੁਰਾ

ਓਰੈ ਕਹਹੁ ਕਿਨੈ ਕਛੁ ਕਰਾ

ਆਪਿ ਭਲਾ ਕਰਤੂਤਿ ਅਤਿ ਨੀਕੀ

ਆਪੇ ਜਾਨੈ ਅਪਨੇ ਜੀ ਕੀ

ਆਪਿ ਸਾਚੁ ਧਾਰੀ ਸਭ ਸਾਚੁ

ਓਤਿ ਪੋਤਿ ਆਪਨ ਸੰਗਿ ਰਾਚੁ

ਤਾ ਕੀ ਗਤਿ ਮਿਤਿ ਕਹੀ ਜਾਇ

ਦੂਸਰ ਹੋਇ ਸੋਝੀ ਪਾਇ

ਤਿਸ ਕਾ ਕੀਆ ਸਭੁ ਪਰਵਾਨੁ

ਗੁਰ ਪ੍ਰਸਾਦਿ ਨਾਨਕ ਇਹੁ ਜਾਨੁ ॥੭॥