ਪਉੜੀ

ਦੁਤੀਆ ਦੁਰਮਤਿ ਦੂਰਿ ਕਰਿ ਗੁਰ ਸੇਵਾ ਕਰਿ ਨੀਤ

ਰਾਮ ਰਤਨੁ ਮਨਿ ਤਨਿ ਬਸੈ ਤਜਿ ਕਾਮੁ ਕ੍ਰੋਧੁ ਲੋਭੁ ਮੀਤ

ਮਰਣੁ ਮਿਟੈ ਜੀਵਨੁ ਮਿਲੈ ਬਿਨਸਹਿ ਸਗਲ ਕਲੇਸ

ਆਪੁ ਤਜਹੁ ਗੋਬਿੰਦ ਭਜਹੁ ਭਾਉ ਭਗਤਿ ਪਰਵੇਸ

ਲਾਭੁ ਮਿਲੈ ਤੋਟਾ ਹਿਰੈ ਹਰਿ ਦਰਗਹ ਪਤਿਵੰਤ

ਰਾਮ ਨਾਮ ਧਨੁ ਸੰਚਵੈ ਸਾਚ ਸਾਹ ਭਗਵੰਤ

ਊਠਤ ਬੈਠਤ ਹਰਿ ਭਜਹੁ ਸਾਧੂ ਸੰਗਿ ਪਰੀਤਿ

ਨਾਨਕ ਦੁਰਮਤਿ ਛੁਟਿ ਗਈ ਪਾਰਬ੍ਰਹਮ ਬਸੇ ਚੀਤਿ ॥੨॥

ਸਲੋਕੁ

ਤੀਨਿ ਬਿਆਪਹਿ ਜਗਤ ਕਉ ਤੁਰੀਆ ਪਾਵੈ ਕੋਇ

ਨਾਨਕ ਸੰਤ ਨਿਰਮਲ ਭਏ ਜਿਨ ਮਨਿ ਵਸਿਆ ਸੋਇ ॥੩॥

ਪਉੜੀ

ਤ੍ਰਿਤੀਆ ਤ੍ਰੈ ਗੁਣ ਬਿਖੈ ਫਲ ਕਬ ਉਤਮ ਕਬ ਨੀਚੁ

ਨਰਕ ਸੁਰਗ ਭ੍ਰਮਤਉ ਘਣੋ ਸਦਾ ਸੰਘਾਰੈ ਮੀਚੁ

ਹਰਖ ਸੋਗ ਸਹਸਾ ਸੰਸਾਰੁ ਹਉ ਹਉ ਕਰਤ ਬਿਹਾਇ

ਜਿਨਿ ਕੀਏ ਤਿਸਹਿ ਜਾਣਨੀ ਚਿਤਵਹਿ ਅਨਿਕ ਉਪਾਇ

ਆਧਿ ਬਿਆਧਿ ਉਪਾਧਿ ਰਸ ਕਬਹੁ ਤੂਟੈ ਤਾਪ

ਪਾਰਬ੍ਰਹਮ ਪੂਰਨ ਧਨੀ ਨਹ ਬੂਝੈ ਪਰਤਾਪ

ਮੋਹ ਭਰਮ ਬੂਡਤ ਘਣੋ ਮਹਾ ਨਰਕ ਮਹਿ ਵਾਸ

ਕਰਿ ਕਿਰਪਾ ਪ੍ਰਭ ਰਾਖਿ ਲੇਹੁ ਨਾਨਕ ਤੇਰੀ ਆਸ ॥੩॥

ਸਲੋਕੁ

ਚਤੁਰ ਸਿਆਣਾ ਸੁਘੜੁ ਸੋਇ ਜਿਨਿ ਤਜਿਆ ਅਭਿਮਾਨੁ

ਚਾਰਿ ਪਦਾਰਥ ਅਸਟ ਸਿਧਿ ਭਜੁ ਨਾਨਕ ਹਰਿ ਨਾਮੁ ॥੪॥

ਪਉੜੀ

ਚਤੁਰਥਿ ਚਾਰੇ ਬੇਦ ਸੁਣਿ ਸੋਧਿਓ ਤਤੁ ਬੀਚਾਰੁ

ਸਰਬ ਖੇਮ ਕਲਿਆਣ ਨਿਧਿ ਰਾਮ ਨਾਮੁ ਜਪਿ ਸਾਰੁ

ਨਰਕ ਨਿਵਾਰੈ ਦੁਖ ਹਰੈ ਤੂਟਹਿ ਅਨਿਕ ਕਲੇਸ

ਮੀਚੁ ਹੁਟੈ ਜਮ ਤੇ ਛੁਟੈ ਹਰਿ ਕੀਰਤਨ ਪਰਵੇਸ

ਭਉ ਬਿਨਸੈ ਅੰਮ੍ਰਿਤੁ ਰਸੈ ਰੰਗਿ ਰਤੇ ਨਿਰੰਕਾਰ

ਦੁਖ ਦਾਰਿਦ ਅਪਵਿਤ੍ਰਤਾ ਨਾਸਹਿ ਨਾਮ ਅਧਾਰ

ਸੁਰਿ ਨਰ ਮੁਨਿ ਜਨ ਖੋਜਤੇ ਸੁਖ ਸਾਗਰ ਗੋਪਾਲ

ਮਨੁ ਨਿਰਮਲੁ ਮੁਖੁ ਊਜਲਾ ਹੋਇ ਨਾਨਕ ਸਾਧ ਰਵਾਲ ॥੪॥

ਸਲੋਕੁ

ਪੰਚ ਬਿਕਾਰ ਮਨ ਮਹਿ ਬਸੇ ਰਾਚੇ ਮਾਇਆ ਸੰਗਿ

ਸਾਧਸੰਗਿ ਹੋਇ ਨਿਰਮਲਾ ਨਾਨਕ ਪ੍ਰਭ ਕੈ ਰੰਗਿ ॥੫॥

ਪਉੜੀ

ਪੰਚਮਿ ਪੰਚ ਪ੍ਰਧਾਨ ਤੇ ਜਿਹ ਜਾਨਿਓ ਪਰਪੰਚੁ

ਕੁਸਮ ਬਾਸ ਬਹੁ ਰੰਗੁ ਘਣੋ ਸਭ ਮਿਥਿਆ ਬਲਬੰਚੁ

ਨਹ ਜਾਪੈ ਨਹ ਬੂਝੀਐ ਨਹ ਕਛੁ ਕਰਤ ਬੀਚਾਰੁ

ਸੁਆਦ ਮੋਹ ਰਸ ਬੇਧਿਓ ਅਗਿਆਨਿ ਰਚਿਓ ਸੰਸਾਰੁ

ਜਨਮ ਮਰਣ ਬਹੁ ਜੋਨਿ ਭ੍ਰਮਣ ਕੀਨੇ ਕਰਮ ਅਨੇਕ

ਰਚਨਹਾਰੁ ਨਹ ਸਿਮਰਿਓ ਮਨਿ ਬੀਚਾਰਿ ਬਿਬੇਕ

ਭਾਉ ਭਗਤਿ ਭਗਵਾਨ ਸੰਗਿ ਮਾਇਆ ਲਿਪਤ ਰੰਚ

ਨਾਨਕ ਬਿਰਲੇ ਪਾਈਅਹਿ ਜੋ ਰਚਹਿ ਪਰਪੰਚ ॥੫॥

ਸਲੋਕੁ

ਖਟ ਸਾਸਤ੍ਰ ਊਚੌ ਕਹਹਿ ਅੰਤੁ ਪਾਰਾਵਾਰ

ਭਗਤ ਸੋਹਹਿ ਗੁਣ ਗਾਵਤੇ ਨਾਨਕ ਪ੍ਰਭ ਕੈ ਦੁਆਰ ॥੬॥